June 25, 2026, 7:48 am
----------- Advertisement -----------
HomeNewsBreaking Newsਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ...

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------
  • ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 19 ਮਈ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 11 ਕਲਰਕਾਂ ਨੂੰ ਨਿਯੁਕਤੀ-ਪੱਤਰ ਸੌਂਪੇ।

ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਕਲਰਕਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਵਧੀਕ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...