August 25, 2026, 9:36 pm
----------- Advertisement -----------
HomeNewsLatest Newsਬਲਟਾਣਾ ਐਨਕਾਊਂਟਰ ਕੇਸ 'ਚ ਲੋੜੀਂਦਾ ਮੁਲਜ਼ਮ ਗ੍ਰਿਫਤਾਰ

ਬਲਟਾਣਾ ਐਨਕਾਊਂਟਰ ਕੇਸ ‘ਚ ਲੋੜੀਂਦਾ ਮੁਲਜ਼ਮ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ.ਨਗਰ, 18 ਫਰਵਰੀ: ਗੈਂਗਸਟਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ੀਰਕਪੁਰ ਪੁਲਿਸ ਦੀ ਟੀਮ ਨੇ ਇੱਕ ਭਗੌੜੇ ਗੈਂਗਸਟਰ ਰੋਹਿਤ ਕੁਮਾਰ ਉਰਫ਼ ਸਿਮਟੂ ਉਰਫ਼ ਮੋਟਾ ਪੁੱਤਰ ਭਾਗ ਸਿੰਘ, ਖਰੀਨ, ਪੀ.ਐਸ. ਪਰਵਾਣੂ, ਤਹਿ ਕਸੌਲੀ, ਸੋਲਨ ਨੂੰ ਇੱਕ.32 ਕੈਲੀਬਰ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ।

ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ., ਐਸ.ਏ.ਐਸ ਨਗਰ, ਸੰਦੀਪ ਕੁਮਾਰ ਗਰਗ ਆਈ.ਪੀ.ਐਸ. ਨੇ ਦੱਸਿਆ ਕਿ ਇਹ ਮੁਲਜ਼ਮ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਰੀਬ 6 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਹ ਬਲਟਾਣਾ ਐਨਕਾਊਂਟਰ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਵਿੱਚੋਂ ਇੱਕ ਹੈ, ਜਿਸ ਵਿੱਚ ਦਵਿੰਦਰ ਬੰਬੀਹਾ ਗਿਰੋਹ ਦੇ ਗੈਂਗਸਟਰ ਭੂਪੀ ਰਾਣਾ ਦੇ ਨਿਰਦੇਸ਼ਾਂ ’ਤੇ ਸੱਤ ਵਿਅਕਤੀ ਇੱਕ ਹੋਟਲ ਦੇ ਮਾਲਕ ਤੋਂ ਜਬਰੀ ਵਸੂਲੀ ਕਰ ਰਹੇ ਸਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਨੇ ਦੱਸਿਆ ਕਿ 17-02-22 ਨੂੰ ਬਲਟਾਣਾ, ਜ਼ੀਰਕਪੁਰ ਵਿਖੇ ਪੁਲਿਸ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਪੁਲਿਸ ਪਾਰਟੀ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਦੌਰਾਨ ਇੱਕ ਦੋਸ਼ੀ ਦੀ ਲੱਤ ‘ਤੇ ਗੋਲੀ ਲੱਗ ਗਈ ਅਤੇ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਸੀ। ਹੋਟਲ ਰਿਲੈਕਸ ਇਨ ‘ਚੋਂ ਤਿੰਨ ਮੁਲਜ਼ਮਾਂ ਰਣਬੀਰ ਸਿੰਘ ਉਰਫ ਰਣੀਆ, ਵਿਸ਼ਾਲ ਉਰਫ ਵਿਕਰਾਂਤ ਅਤੇ ਆਸ਼ੀਸ਼ ਉਰਫ ਅਮਨ ਨੂੰ ਇਕ .30 ਕੈਲੀਬਰ ਪਿਸਤੌਲ, ਇਕ .32 ਕੈਲੀਬਰ ਪਿਸਤੌਲ ਅਤੇ 10 ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਗਿਆ, ਜਦੋਂ ਕਿ ਫਿਰੌਤੀ ਰੈਕੇਟ ਨੂੰ ਘੜਨ ਵਾਲਾ ਅੰਕਿਤ ਰਾਣਾ ਅਤੇ ਰੋਹਿਤ ਮੌਕੇ ਤੋਂ ਫਰਾਰ ਹੋ ਗਏ ਸਨ।

ਬਾਅਦ ਵਿੱਚ ਅੰਕਿਤ ਨੂੰ 13.12.22 ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ੀਰਕਪੁਰ ਦੀ ਪੁਲਿਸ ਟੀਮ ਨੇ ਅੱਜ ਇੱਕ ਇਤਲਾਹ ‘ਤੇ ਕਾਰਵਾਈ ਕਰਦਿਆਂ ਰੋਹਿਤ ਉਰਫ ਸਿਮਟੂ ਨੂੰ ਪਰਵਾਣੂ, ਹਿਮਾਚਲ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ਹੈ। ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...