September 17, 2026, 2:04 am
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ 'ਚ ਕੈਮਰਿਆਂ 'ਤੇ ਪਾਬੰਦੀ, ਨਹੀਂ ਹੋਣ ਦਿੱਤੀ...

ਅੰਮ੍ਰਿਤਸਰ ‘ਚ ਸ੍ਰੀ ਦਰਬਾਰ ਸਾਹਿਬ ‘ਚ ਕੈਮਰਿਆਂ ‘ਤੇ ਪਾਬੰਦੀ, ਨਹੀਂ ਹੋਣ ਦਿੱਤੀ ਜਾਵੇਗੀ ਫਿਲਮ ਦੇ ਪ੍ਰਚਾਰ ਲਈ ਵੀਡੀਓਗ੍ਰਾਫੀ

Published on

----------- Advertisement -----------


ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ।

ਨਾਲ ਹੀ ਉਹਨਾਂ ਨੇ ਕਿਹਾ ਪਰ ਸੰਗਤ ਨੂੰ ਗੁਰਦੁਆਰਾ ਸਾਹਿਬ ਦੀ ਮਰਿਆਦਾ ਬਾਰੇ ਬਹੁਤ ਘੱਟ ਜਾਣਕਾਰੀ ਹੈ। ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਫੋਟੋਆਂ ਨਾ ਖਿਚਵਾਉਣ ਦੀ ਅਪੀਲ ਕੀਤੀ ਗਈ ਹੈ। ਕਈ ਫਿਲਮਾਂ ਰਿਲੀਜ਼ ਹੋਈਆਂ ਹਨ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਟੀਮ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੀ। ਉਸ ਦੇ ਨਾਲ ਵੀਡੀਓਗ੍ਰਾਫੀ ਟੀਮ ਵੀ ਹੈ।

ਹੁਣ ਅਜਿਹੀ ਵੀਡੀਓਗ੍ਰਾਫੀ ਨਹੀਂ ਹੋਵੇਗੀ। ਜੇਕਰ ਕੋਈ ਵਿਅਕਤੀ ਸੰਗਤ ਵਜੋਂ ਦਰਬਾਰ ਸਾਹਿਬ ਆਉਂਦਾ ਹੈ ਤਾਂ ਮੱਥਾ ਟੇਕ ਕੇ ਅਰਦਾਸ ਕਰ ਸਕਦਾ ਹੈ ਪਰ ਦਰਬਾਰ ਸਾਹਿਬ ਵਿੱਚ ਫਿਲਮਾਂ ਦਾ ਪ੍ਰਚਾਰ ਨਹੀਂ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਇਸ ਪਵਿੱਤਰ ਤਖਤ ਦੀ ਸਥਾਪਨਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਪੀਰੀ ਦੇ ਸਿਧਾਂਤ ਦਾ ਪ੍ਰਤੀਕ ਹੈ ਜਿਸ ਦਾ ਸਿੱਖ ਜਗਤ ਵਿੱਚ ਬਹੁਤ ਸਤਿਕਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...