June 25, 2026, 6:19 pm
----------- Advertisement -----------
HomeNewsBreaking Newsਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਦੀ ਵਰਤੋਂ ‘ਤੇ ਲੱਗੀ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪਰਫਿਊਮ ਦੀ ਵਰਤੋਂ ‘ਤੇ ਲੱਗੀ ਪਾਬੰਦੀ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੱਖ ਸੰਗਤ ਲਈ ਨਵਾਂ ਹੁਕਮਨਾਮਾ ਜਾਰੀ ਕੀਤਾ ਗਿਆ ਹੈ। ਇਸ ਹੁਕਮ ਅਨੁਸਾਰ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਰਫਿਊਮ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਮੇਂ ਪਾਲਕੀ ਸਾਹਿਬ ‘ਤੇ ਪਰਫਿਊਮ ਛਿੜਕਿਆ ਜਾਂਦਾ ਸੀ ਪਰ ਹੁਣ ਅਜਿਹਾ ਨਹੀਂ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਸਿੱਖ ਵਿਦਵਾਨਾਂ ਨੇ ਅਜਿਹਾ ਕਰਨ ਦੀ ਮੰਗ ਕੀਤੀ ਸੀ। ਦਰਅਸਲ ਪਰਫਿਊਮ ਦਾ ਅਧਾਰ ਅਲਕੋਹਲ ਹੈ। ਪਰਫਿਊਮ ‘ਚ ਕਈ ਹਾਨੀਕਾਰਕ ਕੈਮੀਕਲ ਵੀ ਹੁੰਦੇ ਹਨ। ਸਿੱਖ ਮਰਿਯਾਦਾ ਵਿੱਚ ਪਰਫਿਊਮ ਦਾ ਸੇਵਨ ਗਲਤ ਮੰਨਿਆ ਗਿਆ ਹੈ। ਜਿਸ ਕਾਰਨ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪਰਫਿਊਮ ਦੀ ਵਰਤੋਂ ਬਿਲਕੁਲ ਨਹੀਂ ਕੀਤੀ ਜਾਵੇਗੀ।
ਸਿੱਖ ਵਿਦਵਾਨਾਂ ਅਨੁਸਾਰ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਕਿਸੇ ਕਿਸਮ ਦਾ ਪਰਫਿਊਮ ਨਹੀਂ ਵਰਤਿਆ ਜਾਂਦਾ ਸੀ। ਜਿੱਥੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਜਾਂਦਾ ਸੀ, ਉਥੇ ਅਗਰਬੱਤੀ ਲਗਾਈ ਜਾਂਦੀ ਸੀ ਤਾਂ ਜੋ ਸੰਗਤ ਨੂੰ ਚੰਗੀ ਖੁਸ਼ਬੂ ਆਵੇ। ਪਰ ਕੁਝ ਕੁ ਸਾਲ ਪਹਿਲਾਂ ਤੋਂ ਗੁਰੂ ਗ੍ਰੰਥ ਸਾਹਿਬ ਦੇ ਦੁਆਲੇ ਪਰਫਿਊਮ ਦੀ ਵਰਤੋਂ ਸ਼ੁਰੂ ਹੋ ਗਈ ਸੀ। ਪਰ ਜਦੋਂ ਸਿੱਖ ਵਿਦਵਾਨਾਂ ਨੇ ਇਸ ਵੱਲ ਧਿਆਨ ਦਿੱਤਾ ਤਾਂ ਇਹ ਪ੍ਰਥਾ ਹੁਣ ਬੰਦ ਕਰ ਦਿਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...