September 19, 2026, 10:20 pm
----------- Advertisement -----------
HomeNewsBreaking Newsਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: SGPC ਪ੍ਰਧਾਨ ਨੇ PM, ਗ੍ਰਹਿ ਮੰਤਰੀ...

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ: SGPC ਪ੍ਰਧਾਨ ਨੇ PM, ਗ੍ਰਹਿ ਮੰਤਰੀ ਤੇ ਮੁੱਖ ਮੰਤਰੀਆਂ ਤੋਂ ਮੁਲਾਕਾਤ ਲਈ ਮੰਗਿਆ ਸਮਾਂ

Published on

----------- Advertisement -----------

ਅੰਮ੍ਰਿਤਸਰ, 25 ਮਈ 2022 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੀ ਕਮੇਟੀ ਦੇ ਫੈਸਲੇ ਅਨੁਸਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕਰਨਾਟਕਾ ਦੇ ਮੁੱਖ ਮੰਤਰੀ ਬਸਾਵਾਰਾਜ ਬੋਮਈ ਨੂੰ ਪੱਤਰ ਲਿੱਖ ਕੇ ਜਲਦ ਸਮਾਂ ਦੇਣ ਲਈ ਆਖਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵਿਚਾਰਨ ਲਈ ਸਮਾਂ ਮਿਲਣ ’ਤੇ 11 ਮੈਂਬਰੀ ਕਮੇਟੀ ਦੇ ਸਾਰੇ ਮੈਂਬਰ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸਮਾਂ ਲੈਣ ਲਈ ਭੇਜੇ ਪੱਤਰ ਨਾਲ 11 ਮੈਂਬਰਾਂ ਦੀ ਸੂਚੀ ਵੀ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ 15 ਦਿਨਾ ਦੇ ਅੰਦਰ ਸਮੇਂ ਦੀ ਮੰਗ ਕੀਤੀ ਹੈ ਜਦਕਿ ਦਿੱਲੀ ਤੇ ਕਰਨਾਟਕਾ ਦੇ ਮੁੱਖ ਮੰਤਰੀਆਂ ਨੂੰ ਜਲਦ ਤੋਂ ਜਲਦ ਮੁਲਾਕਾਤ ਦੀ ਹਾਮੀ ਭਰਨ ਲਈ ਲਿਖਿਆ ਗਿਆ ਹੈ।

ਤੁਹਾਨੂੰ ਦੱਸ ਦਈਏ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ 11 ਮੈਂਬਰੀ ਸਾਂਝੀ ਪੰਥਕ ਕਮੇਟੀ ਬਣਾਈ ਗਈ ਹੈ। ਜੋ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਰ ਸੰਭਵ ਯਤਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...