October 29, 2026, 3:06 am
----------- Advertisement -----------
HomeNewsLatest Newsਬਰਨਾਲਾ 'ਚ ਵਿਅਕਤੀ ਨਾਲ 11 ਲੱਖ ਦੀ ਧੋਖਾਧੜੀ, 1 ਔਰਤ ਖਿਲਾਫ ਮਾਮਲਾ...

ਬਰਨਾਲਾ ‘ਚ ਵਿਅਕਤੀ ਨਾਲ 11 ਲੱਖ ਦੀ ਧੋਖਾਧੜੀ, 1 ਔਰਤ ਖਿਲਾਫ ਮਾਮਲਾ ਦਰਜ

Published on

----------- Advertisement -----------

ਬਰਨਾਲਾ ਪੁਲਸ ਨੇ ਇਕ ਔਰਤ ਖਿਲਾਫ 11 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਿਟੀ-2 ‘ਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੁਰਪ੍ਰੀਤ ਸਿੰਘ ਵਾਸੀ ਤਪਾ ਦੇ ਬਿਆਨਾਂ ਦੇ ਆਧਾਰ ‘ਤੇ ਗੁਰਮੀਤ ਕੌਰ ਵਾਸੀ ਹਰਿਆਣਾ ਰੋਡ, ਬਰਨਾਲਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਪੁਲੀਸ ਨੂੰ ਦਿੱਤੇ ਬਿਆਨ ਵਿੱਚ ਉਸ ਨੇ ਦੱਸਿਆ ਕਿ ਗੁਰਮੀਤ ਕੌਰ ਨਾਲ ਉਸ ਦਾ ਇੱਕ ਪਲਾਟ ਦਾ ਸੌਦਾ 10 ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਪਰ ਇਸ ਤੋਂ ਬਾਅਦ ਉਨ੍ਹਾਂ ਵਿੱਚ ਲੜਾਈ ਹੋ ਗਈ ਅਤੇ ਫਿਰ 13 ਲੱਖ ਰੁਪਏ ਵਿੱਚ ਸੌਦਾ ਤੈਅ ਹੋ ਗਿਆ। ਗੁਰਮੀਤ ਕੌਰ ਨੇ ਉਸ ਤੋਂ ਵੱਖ-ਵੱਖ ਸਮੇਂ ’ਤੇ 11 ਲੱਖ ਰੁਪਏ ਲਏ। ਪਰ ਰਜਿਸਟਰੀ ਕਿਸੇ ਪੂਨਮ ਦੇਵੀ ਦੇ ਨਾਂ ‘ਤੇ ਕਰਵਾ ਦਿੱਤੀ। ਜਿਸ ਕਾਰਨ ਉਸ ਨੇ 11 ਲੱਖ ਰੁਪਏ ਦੀ ਠੱਗੀ ਮਾਰੀ ਹੈ।
ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਪੁਲਸ ਦੋਸ਼ੀ ਔਰਤ ਨੂੰ ਨੋਟਿਸ ਜਾਰੀ ਕਰਕੇ ਜਾਂਚ ‘ਚ ਸ਼ਾਮਲ ਕਰੇਗੀ। ਜੇਕਰ ਉਹ ਜਾਂਚ ‘ਚ ਸ਼ਾਮਲ ਨਹੀਂ ਹੁੰਦੀ ਹੈ ਤਾਂ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...