November 15, 2026, 11:06 am
----------- Advertisement -----------
HomeNewsLatest Newsਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ 'ਚ ਜਿੱਤਿਆ ਸੋਨ ਤਮਗ਼ਾ

ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ‘ਚ ਜਿੱਤਿਆ ਸੋਨ ਤਮਗ਼ਾ

Published on

----------- Advertisement -----------

ਚੰਡੀਗੜ੍ਹ, 1 ਮਈ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲ੍ਹੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ।

ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜ੍ਹੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...