ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ਼੍ਰੀ ਤੇ ਓਲੰਪੀਅਨ ਖਿਡਾਰੀ ਅਜੀਤਪਾਲ ਸਿੰਘ ਦੀ ਪਤਨੀ ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਦੇਹਾਂਤ ਹੋ ਗਿਆ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਰਨ ਅਜੀਤਪਾਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਸਕਟਬਾਲ ਖਿਡਾਰੀ ਕਿਰਨ ਅਜੀਤਪਾਲ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਿਛੜੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ।
ਮੀਤ ਹੇਅਰ ਨੇ ਕਿਹਾ ਕਿ “ਹਾਕੀ ਵਿਸ਼ਵ ਕੱਪ-1975 ਜੇਤੂ ਭਾਰਤੀ ਟੀਮ ਦੇ ਕਪਤਾਨ ਰਹੇ ਪਦਮ ਸ੍ਰੀ ਤੇ ਓਲੰਪੀਅਨ ਅਜੀਤ ਪਾਲ ਸਿੰਘ ਜੀ ਦੀ ਪਤਨੀ ਅਤੇ ਕੌਮਾਂਤਰੀ ਬਾਸਕਟਬਾਲ ਖਿਡਾਰਨ ਕਿਰਨ ਅਜੀਤ ਪਾਲ ਸਿੰਘ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਕਿਰਨ ਅਜੀਤ ਪਾਲ ਸਿੰਘ ਜੋ 69 ਵਰ੍ਹਿਆਂ ਦੇ ਸਨ, ਅੱਜ ਨਵੀਂ ਦਿੱਲੀ ਵਿਖੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਤੁਰ ਜਾਣ ਨਾਲ ਖ਼ੇਡ ਜਗਤ ਨੂੰ ਵੱਡਾ ਘਾਟਾ ਪਿਆ। ਅਜੀਤ ਪਾਲ ਸਿੰਘ ਜੀ ਨਾਲ ਡੂੰਘੀ ਸੰਵੇਦਨਾ ਜ਼ਾਹਰ ਕਰਦਾ ਹੋਇਆ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਕਾਮਨਾ ਕਰਦਾ ਹਾਂ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।”
----------- Advertisement -----------
ਬਾਸਕਟਬਾਲ ਖਿਡਾਰਨ ਕਿਰਨ ਅਜੀਤਪਾਲ ਸਿੰਘ ਦਾ ਹੋਇਆ ਦੇਹਾਂਤ, ਕੈਬਨਿਟ ਮੰਤਰੀ ਮੀਤ ਹੇਅਰ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------












