ਬਟਾਲਾ ਨੇੜਲੇ ਕਸਬਾ ਫਤਿਹਗੜ੍ਹ ਚੂੜੀਆਂ ਵਿੱਚ ਇੱਕ ਸਰਕਾਰੀ ਅਧਿਆਪਕ ਨੇ ਖੁਦਕੁਸ਼ੀ ਕਰ ਲਈ। ਅਧਿਆਪਕ ਨੇ ਆਪਣੇ ਕਿਰਾਏ ਦੇ ਮਕਾਨ ਵਿੱਚ ਫਾਹਾ ਲੈ ਲਿਆ। ਮ੍ਰਿਤਕ ਦੀ ਪਛਾਣ ਮਨਪ੍ਰੀਤ ਵਾਸੀ ਬਠਿੰਡਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਤਿੰਨ ਹੋਰ ਦੋਸਤਾਂ ਨਾਲ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਜਾਣਕਾਰੀ ਅਨੁਸਾਰ ਫਤਿਹਗੜ੍ਹ ਚੂੜੀਆਂ ਦੇ ਤਾਲਾਬਵਾਲਾ ਮੰਦਿਰ ਦੇ ਸਾਹਮਣੇ ਵਾਲੀ ਗਲੀ ‘ਚ ਕਿਰਾਏ ਦੇ ਮਕਾਨ ‘ਚ ਚਾਰ ਸਰਕਾਰੀ ਅਧਿਆਪਕ ਰਹਿੰਦੇ ਸਨ ਅਤੇ ਇਨ੍ਹਾਂ ‘ਚੋਂ ਬਠਿੰਡਾ ਦੇ ਰਹਿਣ ਵਾਲੇ ਮਨਪ੍ਰੀਤ ਨੇ ਪੱਖੇ ਨਾਲ ਫਾਹਾ ਲੈ ਲਿਆ।
ਸਕੂਲ ਦੀ ਛੁੱਟੀ ਤੋਂ ਬਾਅਦ ਜਦੋਂ ਸਾਥੀ ਅਧਿਆਪਕ ਘਰ ਵਾਪਸ ਆਏ ਤਾਂ ਉਨ੍ਹਾਂ ਨੂੰ ਘਟਨਾ ਦਾ ਪਤਾ ਲੱਗਾ, ਜਿਸ ਤੋਂ ਬਾਅਦ ਸਾਥੀ ਅਧਿਆਪਕਾਂ ਨੇ ਮਕਾਨ ਮਾਲਕ ਨੂੰ ਸੂਚਿਤ ਕੀਤਾ ਅਤੇ ਫਿਰ ਪੁਲਸ ਨੂੰ ਸੂਚਿਤ ਕੀਤਾ ਗਿਆ, ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮਿ੍ਤਕ ਮਨਪ੍ਰੀਤ ਦੇ ਸਾਥੀ ਅਧਿਆਪਕ ਨੇ ਦੱਸਿਆ ਕਿ ਅਸੀਂ ਚਾਰ ਜਣੇ ਘਰ ‘ਚ ਰਹਿੰਦੇ ਹਾਂ ਅਤੇ ਵੱਖ-ਵੱਖ ਇਲਾਕਿਆਂ ‘ਚੋਂ ਆਏ ਹੋਏ ਹਾਂ ਅਤੇ ਵੱਖ-ਵੱਖ ਸਕੂਲਾਂ ‘ਚ ਪੜ੍ਹਾਉਂਦੇ ਹਾਂ। ਹਰ ਰੋਜ਼ ਦੀ ਤਰਾਂ ਸਵੇਰੇ ਹਰ ਕੋਈ ਆਪਣੇ-ਆਪਣੇ ਕੰਮ ਅਨੁਸਾਰ ਚਲਾ ਗਿਆ, ਜਦੋਂ ਅਸੀਂ 4 ਵਜੇ ਦੇ ਕਰੀਬ ਵਾਪਿਸ ਆਏ ਤਾਂ ਘਰੇ ਤਾਲਾ ਲੱਗਾ ਮਿਲਿਆ। ਜਦੋਂ ਪਿਛਲੇ ਦਰਵਾਜ਼ੇ ਤੋਂ ਦੇਖਿਆ ਤਾਂ ਮਨਪ੍ਰੀਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।
ਸਾਥੀ ਅਧਿਆਪਕ ਨੇ ਅੱਗੇ ਦੱਸਿਆ ਕਿ ਮਨਪ੍ਰੀਤ ਦੀਆਂ ਗੱਲਾਂ ਤੋਂ ਕਦੇ ਵੀ ਇਹ ਨਹੀਂ ਲੱਗਿਆ ਕਿ ਉਹ ਕਿਸੇ ਮੁਸੀਬਤ ਵਿੱਚ ਹੈ, ਪਰ ਕੁਝ ਦਿਨਾਂ ਬਾਅਦ ਉਸ ਨੂੰ ਖੁਸ਼ੀ ਮਿਲਣੀ ਸੀ, ਇੱਕ ਤਾਂ ਉਹ ਖੁਦ ਆਪਣੀ ਪਤਨੀ ਨਾਲ ਪ੍ਰੋਬੇਸ਼ਨ ਪੀਰੀਅਡ ਪੂਰਾ ਕਰਨ ਤੋਂ ਬਾਅਦ ਪੱਕਾ ਹੋਣ ਵਾਲਾ ਸੀ ਅਤੇ ਕੁਝ ਦਿਨਾਂ ਬਾਅਦ ਹੀ ਉਹ ਪਿਤਾ ਬਣਨ ਵਾਲਾ ਸੀ।
----------- Advertisement -----------
ਬਟਾਲਾ ‘ਚ ਸਰਕਾਰੀ ਅਧਿਆਪਕ ਨੇ ਕੀਤੀ ਖੁ/ਦਕੁਸ਼ੀ; ਕਿਰਾਏ ਦੇ ਮਕਾਨ ‘ਚ ਲਿਆ ਫਾਹਾ
Published on
----------- Advertisement -----------
----------- Advertisement -----------












