ਬਟਾਲਾ, 9 ਸਤੰਬਰ – 10 ਸਤੰਬਰ ਨੂੰ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਵਧੀਕ ਕਮਿਸ਼ਨਰ ਆਬਕਾਰੀ ਪੰਜਾਬ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਜਨਤਕ ਸ਼ਾਂਤੀ ਨੂੰ ਬਣਾਏ ਰੱਖਣ ਦੇ ਮੰਤਵ ਨੂੰ ਮੁੱਖ ਮੰਨਦੇ ਹੋਇਆ ਉੱਪ ਮੰਡਲ ਬਟਾਲਾ, ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 10.9.2024 ਨੂੰ ਨਗਰ ਕੀਰਤਨ ਦੇ ਨਿਸ਼ਚਿਤ ਰੂਟ ਤੇ ਪੈਂਦੇ ਠੇਕਿਆਂ/ਸ਼ਰਾਬ ਦੀਆਂ ਦੁਕਾਨਾਂ ਨੂੰ ਨਗਰ ਕੀਰਤਨ ਗੁਜਰਨ ਦੇ ਸਮੇਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਦੱਸ ਦਈਏ ਕਿ ਵਿਆਹ ਪੁਰਬ ਮੌਕੇ ਸੰਗਤਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਸਮੁੱਚੇ ਬਟਾਲਾ ਸ਼ਹਿਰ ਨੂੰ ਸ਼ਾਨਾਰ ਢੰਗ ਨਾਲ ਸਜਾਇਆ ਗਿਆ ਤੇ ਸੰਗਤਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਆਵਾਜਾਈ ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਵੱਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਆਹ ਪੁਰਬ ਸਮਾਗਮ ਦੌਰਾਨ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਕਰਨ।
----------- Advertisement -----------