August 9, 2026, 7:18 pm
----------- Advertisement -----------
HomeNewsBreaking Newsਬਟਾਲਾ ਪੁਲਿਸ ਨੇ 3 ਕਿਲੋ ਹੈਰੋ.ਇਨ ਸਮੇਤ 1 ਨ.ਸ਼ਾ ਤਸਕਰ ਨੂੰ ਕੀਤਾ...

ਬਟਾਲਾ ਪੁਲਿਸ ਨੇ 3 ਕਿਲੋ ਹੈਰੋ.ਇਨ ਸਮੇਤ 1 ਨ.ਸ਼ਾ ਤਸਕਰ ਨੂੰ ਕੀਤਾ ਗ੍ਰਿ.ਫਤਾਰ, 1 ਸਾਥੀ ਫ.ਰਾਰ

Published on

----------- Advertisement -----------

ਵੱਡੀ ਕਾਰਵਾਈ ਕਰਦੇ ਹੋਏ ਬਟਾਲਾ ਪੁਲਿਸ ਨੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦਿਆਂ ਡੀਐਸਪੀ ਸਰਵਨਜੀਤ ਸਿੰਘ ਨੇ ਦੱਸਿਆ ਕਿ 28 ਦਸੰਬਰ ਨੂੰ ਥਾਣਾ ਕਿਲ੍ਹਾ ਲਾਲ ਸਿੰਘ ਦੀ ਪੁਲਿਸ ਪਿੰਡ ਭਾਗੋਵਾਲ ਦੇ ਸ਼ਮਸ਼ਾਨਘਾਟ ਕਲਾਨੌਰ ਰੋਡ ਨੇੜੇ ਮੌਜੂਦ ਸੀ, ਜਿੱਥੇ ਪੁਲਿਸ ਨੇ ਇੱਕ ਮੋਟਰਸਾਈਕਲ ਉਨ੍ਹਾਂ ਵੱਲ ਆਉਂਦਾ ਦੇਖਿਆ।

 ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮੋਟਰਸਾਈਕਲ ਨੂੰ ਮੋੜਨ ਦੀ ਕੋਸ਼ਿਸ਼ ਕੀਤੀ ਪਰ ਸਾਈਕਲ ਨੂੰ ਮੋੜਨ ਦੌਰਾਨ ਅਚਾਨਕ ਮੋਟਰਸਾਈਕਲ ਤਿਲਕ ਗਿਆ ਅਤੇ ਪੁਲਿਸ ਨੇ ਬਾਈਕ ਸਵਾਰ ਨੌਜਵਾਨ ਨੂੰ ਕਾਬੂ ਕਰ ਲਿਆ। 

ਜਿਸ ਦੀ ਪਛਾਣ ਸੁਰਜੀਤ ਸਿੰਘ ਉਰਫ ਸੀਤਾ ਵਾਸੀ ਪਿੰਡ ਦਾਲਮ ਵਜੋਂ ਹੋਈ ਹੈ। ਪਰ ਉਸਦਾ ਦੂਸਰਾ ਸਾਥੀ ਬਾਈਕ ਚਾਲਕ ਪੁਲਿਸ ‘ਤੇ ਫਾਇਰਿੰਗ ਕਰਦੇ ਹੋਏ ਭੱਜ ਗਿਆ।ਦੂਜੇ ਪਾਸੇ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਪਰ ਡਰਾਈਵਰ ਫ਼ਰਾਰ ਹੋਣ ‘ਚ ਕਾਮਯਾਬ ਹੋ ਗਿਆ। 

ਫਰਾਰ ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਨੰਗਲ ਵਜੋਂ ਹੋਈ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਸੁਰਜੀਤ ਸਿੰਘ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਕਰੀਬ 3 ਕਿਲੋ ਹੈਰੋਇਨ ਬਰਾਮਦ ਹੋਈ। ਅਤੇ ਦੋਵਾਂ ਦੋਸ਼ੀਆਂ ਖਿਲਾਫ ਥਾਣਾ ਕਿਲਾ ਲਾਲ ਸਿੰਘ ਵਿਖੇ ਐਨ.ਡੀ.ਪੀ.ਐਸ ਐਕਟ 307, 353, 186 ਆਈ.ਪੀ.ਸੀ ਅਤੇ 25 ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਅਧਿਕਾਰੀ ਦਾ ਦਾਅਵਾ ਹੈ ਕਿ ਫਰਾਰ ਹੋਏ ਦੋਸ਼ੀ ਨੌਜਵਾਨ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...