ਬਠਿੰਡਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਇਕ ਲੜਕੀ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕਾਰ ਵਿੱਚ ਸਵਾਰ ਵਿਅਕਤੀ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੇ ਸਨ।
ਅੱਜ ਸਵੇਰੇ ਵਾਪਰੇ ਇਸ ਹਾਦਸੇ ਦੀ ਜਦ ਸਹਾਰਾ ਜਨ ਸੰਸਥਾ ਦੇ ਵਲੰਟੀਅਰਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਕਾਰ ‘ਚੋਂ ਬਾਹਰ ਕੱਢ ਕੇ ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ।ਇਸ ਹਾਦਸੇ ਵਿੱਚ ਕਾਰ ਸਵਾਰ ਲੜਕੀ ਮਨਪ੍ਰੀਤ ਕੌਰ ਵਾਸੀ ਗਿੱਦੜਬਾਹਾ, ਸ੍ਰੀ ਮੁਕਤਸਰ ਸਾਹਿਬ ਦੀ ਬਾਂਹ ਟੁੱਟ ਗਈ। ਗੁਰਵਿੰਦਰ ਸਿੰਘ ਵਾਸੀ ਚੰਡੀਗੜ੍ਹ ਦੇ ਮੱਥੇ ’ਤੇ ਸੱਟਾਂ ਲੱਗੀਆਂ ਹਨ ਅਤੇ ਹੰਸਪ੍ਰੀਤ ਸਿੰਘ ਵਾਸੀ ਅੰਬਾਲਾ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਨੇ ਦੱਸਿਆ ਕਿ ਇਹ ਸਾਰੇ ਇੱਕ ਕਾਰ ਵਿੱਚ ਬਠਿੰਡਾ ਤੋਂ ਚੰਡੀਗੜ੍ਹ ਜਾ ਰਹੇ ਸਨ।
----------- Advertisement -----------
ਬਠਿੰਡਾ ‘ਚ ਡਿਵਾਈਡਰ ਨਾਲ ਟਕਰਾਈ ਕਾਰ; ਇਕ ਲੜਕੀ ਸਮੇਤ ਤਿੰਨ ਜ਼ਖ਼ਮੀ
Published on
----------- Advertisement -----------

----------- Advertisement -----------