August 4, 2026, 10:03 pm
----------- Advertisement -----------
HomeNewsLatest Newsਬਠਿੰਡਾ: ਨਹਿਰ 'ਚੋਂ ਮਿਲੀ 24 ਸਾਲਾਂ ਮੁਸਲਿਮ ਨੌਜਵਾਨ ਦੀ ਲਾ+ਸ਼

ਬਠਿੰਡਾ: ਨਹਿਰ ‘ਚੋਂ ਮਿਲੀ 24 ਸਾਲਾਂ ਮੁਸਲਿਮ ਨੌਜਵਾਨ ਦੀ ਲਾ+ਸ਼

Published on

----------- Advertisement -----------

ਬਠਿੰਡਾ ਸਰਹਿੰਦ ਨਹਿਰ ‘ਚ ਝੀਲ ਨੰਬਰ 1 ਨੇੜੇ ਇੱਕ ਲਾਸ਼ ਪਈ ਹੋਣ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ, ਸਾਹਿਬ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਥਾਣਾ ਥਰਮਲ ਦੀ ਪੁਲਿਸ ਨੂੰ ਸੂਚਿਤ ਕੀਤਾ। ਸੰਸਥਾ ਦੇ ਵਲੰਟੀਅਰਾਂ ਨੇ ਲਾਸ਼ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਮ੍ਰਿਤਕ ਨੌਜਵਾਨ ਨੇ ਨੀਲੀ ਜੈਕੇਟ, ਨੀਲੀ ਜੀਨਸ ਦੀ ਪੈਂਟ, ਭੂਰੇ ਰੰਗ ਦੀ ਬੈਲਟ ਅਤੇ ਕਾਲੇ ਰੰਗ ਦੀ ਜੁੱਤੀ ਪਾਈ ਹੋਈ ਸੀ ਅਤੇ ਮ੍ਰਿਤਕ ਨੇ ਮੋਢਿਆਂ ‘ਤੇ ਬੈਗ ਵੀ ਪਾਇਆ ਹੋਇਆ ਸੀ।
ਬੈਗ ਦੀ ਤਲਾਸ਼ੀ ਲੈਣ ‘ਤੇ ਉਸ ‘ਚੋਂ ਕੁਝ ਕੱਪੜੇ ਅਤੇ ਦਸਤਾਵੇਜ਼ ਮਿਲੇ ਹਨ। ਦਸਤਾਵੇਜ਼ਾਂ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਫੁਰਕਾਨ (24 ਸਾਲ) ਪੁੱਤਰ ਜਲਾਲੂਦੀਨ ਵਾਸੀ ਹਾਪੁੜ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਫਿਲਹਾਲ ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਅਤੇ ਮ੍ਰਿਤਕ ਦੇ ਵਾਰਸਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...