ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਨਰਸਾਂ ਵੱਲੋਂ ਡੀਜੇ ’ਤੇ ਡਾਂਸ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਚਾ ਦਾ ਵਿਸ਼ਾ ਬਣ ਗਿਆ ਹੈ। ਵੀਡੀਓ ‘ਚ ਮਹਿਲਾ ਸਟਾਫ ਡੀਜੇ ‘ਤੇ ਚੱਲ ਰਹੇ ਗੀਤਾਂ ‘ਤੇ ਖੂਬ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ।
ਦੱਸ ਦਈਏ ਕਿ ਸਰਕਾਰ ਨੇ ਮਰੀਜ਼ਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਸਪਤਾਲਾਂ ਦੇ ਆਲੇ-ਦੁਆਲੇ ਲਾਊਡ ਸਪੀਕਰਾਂ ‘ਤੇ ਸਖ਼ਤ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਸਰਕਾਰੀ ਮੁਲਾਜ਼ਮਾਂ ਨੇ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉਡਾਈਆਂ। ਹਸਪਤਾਲ ਵਿੱਚ ਤਾਇਨਾਤ ਮਹਿਲਾ ਸਟਾਫ਼ ਨੇ ਨਿਯਮਾਂ ਦੀ ਪ੍ਰਵਾਹ ਕੀਤੇ ਬਿਨਾਂ ਤੀਜ ਦਾ ਤਿਉਹਾਰ ਮਨਾਇਆ। ਹੱਦ ਤਾਂ ਉਦੋਂ ਹੋ ਗਈ ਜਦੋਂ ਨਰਸਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਬਜਾਏ ਸੀਨੀਅਰ ਮੈਡੀਕਲ ਅਫਸਰ ਵੀ ਉਨ੍ਹਾਂ ਨਾਲ ਨੱਚਦੀ ਨਜ਼ਰ ਆਈ।
ਹਾਲਾਂਕਿ ਸੀਨੀਅਰ ਮੈਡੀਕਲ ਅਫਸਰ ਨੇ ਹਸਪਤਾਲ ‘ਚ ਆਯੋਜਿਤ ਪ੍ਰੋਗਰਾਮ ਨੂੰ ਲੈ ਕੇ ਗਲਤੀ ਵੀ ਮੰਨ ਲਈ। ਉਨ੍ਹਾਂ ਕਿਹਾ ਕਿ ਸਮਾਗਮ ਕਰਵਾਉਣ ਲਈ ਉਨ੍ਹਾਂ ਨੇ ਕਿਸੇ ਤੋਂ ਇਜਾਜ਼ਤ ਨਹੀਂ ਲਈ, ਇਹ ਉਨ੍ਹਾਂ ਦਾ ਕਸੂਰ ਹੈ। ਉਨ੍ਹਾਂ ਗਲਤੀ ਕਬੂਲਦਿਆਂ ਭਵਿੱਖ ਵਿੱਚ ਅਜਿਹੀਆਂ ਗੱਲਾਂ ਦਾ ਧਿਆਨ ਰੱਖਣ ਦੀ ਗੱਲ ਕਹੀ।
----------- Advertisement -----------
ਬਠਿੰਡਾ ਦੇ ਸਰਕਾਰੀ ਹਸਪਤਾਲ ‘ਚ ਡੀਜੇ ‘ਤੇ ਮਹਿਲਾ ਸਟਾਫ ਨੇ ਪਾਇਆ ਭੰਗੜਾ
Published on
----------- Advertisement -----------
----------- Advertisement -----------












