September 13, 2026, 6:36 am
----------- Advertisement -----------
HomeNewsLatest Newsਬਠਿੰਡਾ: MBA ਦੇ ਵਿਦਿਆਰਥੀ ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖੁਦ+ਕੁਸ਼ੀ

ਬਠਿੰਡਾ: MBA ਦੇ ਵਿਦਿਆਰਥੀ ਨੇ ਜ਼ਹਿਰੀਲੀ ਚੀਜ਼ ਨਿਗਲ ਕੀਤੀ ਖੁਦ+ਕੁਸ਼ੀ

Published on

----------- Advertisement -----------

ਐਮਬੀਏ ਦੇ ਵਿਦਿਆਰਥੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅਜੀਤ ਰੋਡ ਗਲੀ ਨੰਬਰ 9 ਦੇ ਪਾਰਕ ਵਿੱਚ ਇੱਕ ਨੌਜਵਾਨ ਦੇ ਬੇਹੋਸ਼ ਪਏ ਹੋਣ ਦੀ ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ, ਗੌਤਮ ਸ਼ਰਮਾ ਐਂਬੂਲੈਂਸ ਸਮੇਤ ਮੌਕੇ ’ਤੇ ਪੁੱਜੇ। ਨੌਜਵਾਨ ਦੇ ਕੋਲ ਇਕ ਜ਼ਹਿਰੀਲੇ ਪਾਊਡਰ ਦਾ ਕੱਟਿਆ ਹੋਇਆ ਟੁਕੜਾ ਪਿਆ ਸੀ ਅਤੇ ਪੁੱਛਣ ‘ਤੇ ਨੌਜਵਾਨ ਨੇ ਦੱਸਿਆ ਕਿ ਉਸ ਨੇ ਜ਼ਹਿਰ ਪੀ ਲਿਆ ਹੈ। ਜਥੇਬੰਦੀ ਦੇ ਮੈਂਬਰ ਤੁਰੰਤ ਨੌਜਵਾਨ ਨੂੰ ਲੈ ਕੇ ਸਿਵਲ ਹਸਪਤਾਲ ਪੁੱਜੇ, ਜਿੱਥੇ ਕੁਝ ਸਮੇਂ ਬਾਅਦ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੁਖਵੰਤ ਸਿੰਘ (23 ਸਾਲ) ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮਹਿਮਾ ਸਰਜਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਕਿ ਐਮਬੀਏ ਦਾ ਵਿਦਿਆਰਥੀ ਸੀ ਅਤੇ ਆਈਲਟਸ ਵੀ ਕਰ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...