November 25, 2026, 6:25 pm
----------- Advertisement -----------
HomeNewsLatest Newsਮਾਨ ਸਰਕਾਰ ਦੀ ਨਿਵੇਕਲੀ ਪਹਿਲ; ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼...

ਮਾਨ ਸਰਕਾਰ ਦੀ ਨਿਵੇਕਲੀ ਪਹਿਲ; ਨਗਰ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਵਿਸ਼ੇਸ਼ ਪਬਲਿਕ ਟਾਇਲਟ ਦਾ ਕੀਤਾ ਨਿਰਮਾਣ

Published on

----------- Advertisement -----------

ਚੰਡੀਗੜ੍ਹ, 25 ਨਵੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਹਰ ਵਰਗ ਦੇ ਹਿਤਾਂ ਦਾ ਧਿਆਨ ਰੱਖਦੇ ਹੋਏ, ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇਕ ਕਦਮ ਚੁੱਕਦਿਆਂ ਨਿਗਮ ਬਠਿੰਡਾ ਨੇ ਟਰਾਂਸਜੈਂਡਰਾਂ ਲਈ ਪਹਿਲਾ ਵਿਸ਼ੇਸ਼ ਪਬਲਿਕ ਟਾਇਲਟ ਬਣਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਬਸ ਸਟੈਂਡ ਦੇ ਨੇੜੇ 90 ਵਰਗ ਫੁੱਟ ਖੇਤਰ ਵਿਚ ਟਰਾਂਸਜੈਂਡਰਾਂ ਲਈ ਇਕ ਟਾਇਲਟ ਦਾ ਨਿਰਮਾਣ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਟਾਇਲਟ ਵਿਚ ਸਰੀਰਕ ਤੌਰ ‘ਤੇ ਦਿਵਿਆਂਗ ਵਿਅਕਤੀਆਂ ਲਈ ਵੀ ਟਾਇਲਟ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ‘ਤੇ ਹੋਰਨਾਂ ਸ਼ਹਿਰਾਂ ਵਿੱਚ ਵੀ ਇਸ ਸਹੂਲਤ ਦੀ ਜਲਦ ਹੀ ਵਿਵਸਥਾ ਕੀਤੀ ਜਾਵੇਗੀ। ਇਹ ਵੀ ਵਰਣਨਯੋਗ ਹੈ ਕਿ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਆਦੇਸ਼ਾਂ ਦੇ ਸਨਮੁੱਖ ਨਗਰ ਕੌਸਲਰ ਸੰਤੋਸ਼ ਮਹੰਤ ਵਾਰਡ ਨੰ. 38 ਨੇ ਬਠਿੰਡਾ ਨਗਰ ਨਿਗਮ ਵੱਲੋਂ ਟਰਾਂਸਜੈਡਰਾਂ ਲਈ ਬਣਾਏ ਗਏ ਟਾਇਲਟ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਹ ਸੁਵਿਧਾ ਸ਼ੁਰੂ ਹੋ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...