July 29, 2026, 9:20 am
----------- Advertisement -----------
HomeNewsLatest Newsਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

ਬਠਿੰਡਾ ਨਗਰ ਨਿਗਮ ਦੀ ਪਲਾਸਟਿਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦੀ ਪਹਿਲ

Published on

----------- Advertisement -----------

ਚੰਡੀਗੜ, 28 ਅਕਤੂਬਰ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਸਟਾਫ ਵੱਲੋਂ ਸੜਕ ਦੇ ਨਿਰਮਾਣ ਵਿੱਚ ਪਲਾਸਟਿਕ ਦੀ ਵਰਤੋਂ ਦੀ ਸ਼ੁਰੂਆਤ ਨਾਲ ਪਲਾਸਟਿਕ ਦੀ ਰਹਿੰਦ-ਖੂੰਹਦ ਦਾ ਸਾਰਥਿਕ ਹੱਲ ਵੀ ਲੱਭ ਲਿਆ ਗਿਆ ਹੈ ਅਤੇ ਇਸ ਨਾਲ ਲਾਗਤ ਵੀ ਘੱਟ ਆਉਦੀ ਹੈ।

ਉਨਾਂ ਦੱਸਿਆ ਕਿ ਬਠਿੰਡਾ ਵਿਖੇ ਜੁਝਾਰ ਸਿੰਘ ਨਗਰ ਰੋਡ ਬਾਜਵਾ ਘਰ ਤੋਂ ਮੇਨ ਗਲੀ ਤੱਕ ਅਤੇ ਗਲੀ ਨੰ. 3- ਏ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਲੀ ਨੰਬਰ 3 ਬੀ ਜੁਝਾਰ ਸਿੰਘ ਨਗਰ ਵਿਖੇ ਪਲਾਸਟਿਕ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ। ਉਨਾਂ ਦੱਸਿਆ ਕਿ 1000 ਰਨਿੰਗ ਫੁੱਟ ਲੰਬੀ ਸੜਕ ਦੇ ਨਿਰਮਾਣ ਵਿੱਚ ਬਿੱਟੂਮੈਨ ਵਿੱਚ 8 ਫੀਸਦੀ ਪਲਾਸਟਿਕ ਰਹਿੰਦ-ਖੂੰਹਦ ਦੀ ਵਰਤੋਂ ਨਾਲ ਸੜਕ ਦਾ ਨਿਰਮਾਣ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਦੱਸਿਆ ਕਿ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਨਿਰਮਾਣ ਲਈ ਕਰਨ ਨਾਲ ਪਲਾਸਟਿਕ ਰਹਿੰਦ-ਖੂੰਹਦ ਦੀ ਸਮੱਸਿਆ ਦਾ ਨਿਪਟਾਰਾ ਕਰਨ ਵਿੱਚ ਸਫਲਤਾ ਮਿਲੇਗੀ ਜਿਸ ਨਾਲ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਦੂਸ਼ਣ ਰਹਿਤ ਬਣਾਇਆ ਜਾ ਸਕੇਗਾ। ਉਹਨਾਂ ਦੱਸਿਆ ਕਿ ਇਸ ਨਾਲ ਸੜਕਾਂ ਨੂੰ ਪਹਿਲਾਂ ਨਾਲੋਂ ਵਧੀਆ ਕੁਆਲਿਟੀ ਦਾ ਬਣਾਇਆ ਜਾ ਸਕੇਗਾ। ਇਸ ਦੇ ਨਾਲ ਹੀ ਸੜਕਾਂ ਬਣਾਉਣ ਦੀ ਲਾਗਤ ਵੀ ਘੱਟ ਆਵੇਗੀ। ਉਹਨਾਂ ਦੱਸਿਆ ਕਿ ਇਸਦੇ ਤਤਕਾਲ ਨਤੀਜੇ ਤਸੱਲੀਬਖਸ਼ ਹਨ। ਜਲਦ ਹੀ ਹੋਰ ਕਮੇਟੀ/ਕਾਰਪੋਰੇਸ਼ਨ ਵਿੱਚ ਪਲਾਸਟਿਕ ਦੀ ਵਰਤੋਂ ਸੜਕਾਂ ਦੇ ਕੰਮ ਵਿੱਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਕਾਰਗੁਜ਼ਾਰੀ ਅਤੇ ਵਿਕਾਸ ਦੇ ਆਧਾਰ ‘ਤੇ ਨਵਾਂ ਫਤਵਾ ਮੰਗੇਗੀ, ਪੰਜਾਬ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 28 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਮਾਂ ਦੀ ਅੰਤਿਮ ਵਿਦਾਈ ‘ਤੇ ਭੁੱਬਾਂ ਮਾਰ ਰੋਏ ਗਾਇਕ ਜੱਸੀ ਗਿੱਲ, ਦੁੱਖ ਵੰਡਾਉਣ ਪਹੁੰਚੇ ਸਾਥੀ ਕਲਾਕਾਰ

ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ ਦਾ ਦਿਹਾਂਤ ਹੋ...

CM ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ 5ਵੇਂ ਮੁੱਖ ਮੰਤਰੀ! ਰਿਪੋਰਟ ‘ਚ ਹੋਇਆ ਖੁਲਾਸਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ...

‘ਅਸ਼ਲੀਲ ਭਾਸ਼ਾ ਵਰਤਣ ਵਾਲਿਆਂ ਨੂੰ ਵਿਦਿਆਰਥੀ ਨਹੀਂ ਕਿਹਾ ਜਾ ਸਕਦਾ’ : ਕੰਗਨਾ ਰਣੌਤ

ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦਾ ਨਵੀਂ ਦਿੱਲੀ ਵਿੱਚ ਹਾਲ ਹੀ ਵਿੱਚ...

AAP ਨੇ ਜਗਰੂਪ ਸੇਖਵਾਂ ਨੂੰ ਬਣਾਇਆ ਨਵਾਂ ਸੂਬਾ ਉਪ ਪ੍ਰਧਾਨ, ਕੀਤੀਆਂ 3 ਹੋਰ ਨਵੀਆਂ ਨਿਯੁਕਤੀਆਂ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਲਈ...

‘ਸਾਨੂੰ ਕੋਈ ਖ਼ਤਰਾ ਨਹੀਂ, ਗੰਨਮੈਨਾਂ ਨੂੰ ਥਾਣੇ ਭੇਜੋ…’, ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸੀਚੇਵਾਲ ਨੇ ਆਪਣੀ ਸੁਰੱਖਿਆ ਵਾਪਸ ਲੈਣ...

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ; 27 ਜੁਲਾਈ: ਸਫ਼ਾਈ ਸੇਵਕਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਪ੍ਰਤੀ ਆਪਣੀ ਵਚਨਬੱਧਤਾ ਤਹਿਤ ਮੁੱਖ...