November 11, 2026, 9:56 am
----------- Advertisement -----------
HomeNewsBreaking Newsਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ,  ਨਸ਼ਾ ਤਸਕਰਾਂ ਦੇ ਕੀਤੇ ਬੈਂਕ ਖਾਤੇ ਸੀਲ

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ,  ਨਸ਼ਾ ਤਸਕਰਾਂ ਦੇ ਕੀਤੇ ਬੈਂਕ ਖਾਤੇ ਸੀਲ

Published on

----------- Advertisement -----------

ਬਠਿੰਡਾ ਪੁਲਿਸ ਨੇ ਨਸ਼ਾ ਵੇਚ ਕੇ ਕਰੋੜਾਂ ਦੀ ਜਾਇਦਾਦ ਇਕੱਠੀ ਕਰਨ ਅਤੇ ਬੈਂਕ ਖਾਤਿਆਂ ਵਿੱਚ ਲੱਖਾਂ ਰੁਪਏ ਜਮ੍ਹਾ ਕਰਵਾਉਣ ਵਾਲੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਹੈ। ਪੁਲਿਸ ਨੇ ਇੱਕ ਨਸ਼ਾ ਤਸਕਰ ਦੇ 7 ਬੈਂਕ ਖਾਤਿਆਂ ਨੂੰ ਸੀਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦੀਆਂ ਹੋਰ ਰਾਜਾਂ ਵਿੱਚ ਵੀ ਜਾਇਦਾਦਾਂ ਹਨ। ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ।

ਜਾਣਕਾਰੀ ਦਿੰਦਿਆਂ ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਬੀਤੇ ਦਿਨ ਇੱਕ ਨਸ਼ਾ ਤਸਕਰ ਤਰਸੇਮ ਚੰਦ ਵਾਸੀ ਮੋੜ ਮੰਡੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਤਰਸੇਮ ਚੰਦ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਹੁਣ ਇਸ ‘ਤੇ ਕਾਰਵਾਈ ਕਰਦੇ ਹੋਏ ਨਸ਼ਾ ਤਸਕਰ ਤਰਸੇਮ ਚੰਦ ਦੇ 7 ਬੈਂਕ ਖਾਤਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ।

ਨਾਲ ਹੀ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਦੇ ਇਨ੍ਹਾਂ ਖਾਤਿਆਂ ਵਿੱਚ 1 ਕਰੋੜ 7 ਲੱਖ 6 ਹਜ਼ਾਰ ਰੁਪਏ ਸਨ। ਜਿਸ ਨੂੰ ਤਰਸੇਮ ਚੰਦ ਨਸ਼ਾ ਵੇਚ ਕੇ ਕਮਾਉਂਦਾ ਸੀ। ਉਨ੍ਹਾਂ ਕਿਹਾ ਕਿ ਤਰਸੇਮ ਚੰਦ ਨੇ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਕਈ ਥਾਵਾਂ ’ਤੇ ਆਪਣੀ ਜਾਇਦਾਦ ਬਣਾਈ ਹੋਈ ਹੈ। ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਤਰਸੇਮ ਚੰਦ ਖ਼ਿਲਾਫ਼ ਪਹਿਲਾਂ ਵੀ ਦਰਜਨ ਦੇ ਕਰੀਬ ਕੇਸ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...