ਬਠਿੰਡਾ ਜ਼ਿਲ੍ਹੇ ਵਿੱਚ ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ਦੇ ਨਿਰਮਾਣ ਕਾਰਜ ਦੇ ਚਲਦਿਆ ਇਕ ਤੇਲ ਟੈਂਕਰ ਅਤੇ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ
ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਚਾਲਕ ਸੁਖਦੀਪ ਸਿੰਘ ਵਾਸੀ ਕੋਠੇ ਹਰੀਆਂਵਾਲਾ, ਘੋਲੀਆ ਕਲਾਂ (ਮੋਗਾ) ਆਪਣੇ ਰਿਸ਼ਤੇਦਾਰ ਨਾਲ ਕਾਰ ਵਿੱਚ ਪਿੰਡ ਸਿਧਾਣਾ ਨੂੰ ਜਾ ਰਿਹਾ ਸੀ ਅਤੇ ਇਕ ਤੇਲ ਟੈਂਕਰ ਡੱਬਵਾਲੀ ਤੋਂ ਬਠਿੰਡਾ ਜਾ ਰਿਹਾ ਸੀ।
ਪਿੰਡ ਮਚਾਣਾ ਨੇੜੇ ਤੇਲ ਟੈਂਕਰ ਅਤੇ ਕਾਰ ਵਿਚਕਾਰ ਭਿਆਨਕ ਟੱਕਰ ਹੋ ਗਈ। ਜਿਸ ਵਿੱਚ ਕਾਰ ਚਾਲਕ ਸੁਖਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦਾ ਪਤਾ ਲੱਗਦਿਆਂ ਹੀ ਰੋਡ ਸੇਫਟੀ ਫੋਰਸ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਦੀ ਟੀਮ ਹਾਦਸੇ ‘ਚ ਗੰਭੀਰ ਜ਼ਖਮੀ ਹੋਏ ਸੁਖਦੀਪ ਸਿੰਘ ਨੂੰ ਇਲਾਜ ਲਈ ਏਮਜ਼ ਬਠਿੰਡਾ ਲੈ ਗਈ। ਜਿੱਥੇ ਸੁਖਦੀਪ ਸਿੰਘ ਦੀ ਮੌਤ ਹੋ ਗਈ। ਉਸ ਦੇ ਸਾਥੀ ਰਿਸ਼ਤੇਦਾਰ ਨੂੰ ਮਾਮੂਲੀ ਸੱਟਾਂ ਲੱਗੀਆਂ।
ਪਿੰਡ ਵਾਸੀਆਂ ਨੇ ਦੱਸਿਆ ਕਿ ਨੈਸ਼ਨਲ ਹਾਈਵੇ ਦੀ ਉਸਾਰੀ ਕਾਰਨ ਕਰੀਬ ਡੇਢ ਮਹੀਨੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਟੈਂਕਰ ਅਤੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਪੁਲਸ ਫਰਾਰ ਟੈਂਕਰ ਚਾਲਕ ਦੀ ਭਾਲ ਕਰ ਰਹੀ ਹੈ।
----------- Advertisement -----------
ਬਠਿੰਡਾ ‘ਚ ਤੇਲ ਟੈਂਕਰ ਤੇ ਕਾਰ ਵਿਚਾਲੇ ਟੱਕਰ: ਹਾਦਸੇ ‘ਚ ਇਕ ਵਿਅਕਤੀ ਦੀ ਮੌਤ
Published on
----------- Advertisement -----------
----------- Advertisement -----------