ਬਠਿੰਡਾ ਦੇ ਹਰਬੰਸ ਨਗਰ ਵਿੱਚ ਚੋਰਾਂ ਨੇ ਇੱਕ ਜਿਊਲਰਜ਼ ਦੀ ਦੁਕਾਨ ਦਾ ਤਾਲਾ ਤੋੜ ਕੇ ਲੱਖਾਂ ਦਾ ਸੋਨਾ-ਚਾਂਦੀ ਅਤੇ ਨਕਦੀ ਚੋਰੀ ਕਰ ਲਿਆ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਐਸਐਚਓ ਨਹਿਰ ਪਾਰਸ ਚਾਹਲ, ਐਸਪੀ ਸਿਟੀ ਨਰਿੰਦਰ ਸਿੰਘ ਅਤੇ ਫਿੰਗਰ ਪ੍ਰਿੰਟ ਮਾਹਿਰ ਦੀ ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਦੁਕਾਨ ਮਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 5 ਵਜੇ ਕਿਸੇ ਰਾਹਗੀਰ ਦਾ ਫੋਨ ਆਇਆ ਕਿ ਉਨ੍ਹਾਂ ਦੀ ਦੁਕਾਨ ਦੇ ਤਾਲੇ ਟੁੱਟੇ ਹੋਏ ਹਨ। ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਦੇਖਿਆ ਕਿ ਸਾਰਾ ਸਾਮਾਨ ਖਿਲਰਿਆ ਪਿਆ ਸੀ। ਚੋਰਾਂ ਨੇ ਸੋਨੇ-ਚਾਂਦੀ ਦੇ ਗਹਿਣੇ ਅਤੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਦੁਕਾਨਦਾਰ ਨੇ ਦੱਸਿਆ ਕਿ ਉਸ ਨੇ ਘਟਨਾ ਦੀ ਸੂਚਨਾ ਪੁਲੀਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਦੀ ਜਾਂਚ ਕਰਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਐਸਪੀ ਸਿਟੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਮਾਮਲੇ ਨੂੰ ਟਰੇਸ ਕਰ ਲਿਆ ਜਾਵੇਗਾ।
----------- Advertisement -----------
ਬਠਿੰਡਾ ‘ਚ ਚੋਰਾਂ ਨੇ ਗਹਿਣਿਆਂ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦਾ ਸੋਨਾ-ਚਾਂਦੀ ਅਤੇ ਨਕਦੀ ਲੈ ਕੇ ਹੋਏ ਫਰਾਰ
Published on
----------- Advertisement -----------
----------- Advertisement -----------












