September 25, 2026, 6:44 pm
----------- Advertisement -----------
HomeNewsLatest Newsਬਠਿੰਡਾ ਆਰ.ਟੀ.ਏ. ਦਫ਼ਤਰ 'ਚ ਵੱਡੇ ਘਪਲੇ ਦਾ ਪਰਦਾਫਾਸ਼

ਬਠਿੰਡਾ ਆਰ.ਟੀ.ਏ. ਦਫ਼ਤਰ ‘ਚ ਵੱਡੇ ਘਪਲੇ ਦਾ ਪਰਦਾਫਾਸ਼

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਬਠਿੰਡਾ ਦੇ ਦਫ਼ਤਰ ਵਿੱਚ ਇੱਕ ਵੱਡੇ ਘਪਲੇ ਦਾ ਪਰਦਾਫਾਸ਼ ਕੀਤਾ ਹੈ ਜਿਸ ਵਿੱਚ ਵਪਾਰਕ ਵਾਹਨਾਂ ਦੇ ਦਸਤਾਵੇਜ ਲੈਣ ਅਤੇ ਪਾਸਿੰਗ ਨਾਲ ਸਬੰਧਤ ਫਾਈਲਾਂ ਨੂੰ ਮਨਜੂਰ ਕਰਨ ਲਈ ਏਜੰਟਾਂ ਤੇ ਲੋਕਾਂ ਤੋਂ ਲੱਖਾਂ ਰੁਪਏ ਦੀ ਵਸੂਲੀ ਕੀਤੀ ਜਾ ਰਹੀ ਸੀ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਬਠਿੰਡਾ ਦੇ ਲੇਖਾਕਾਰ ਦਿਨੇਸ਼ ਕੁਮਾਰ ਅਤੇ ਉਸ ਦੇ ਪ੍ਰਾਈਵੇਟ ਸਾਥੀ ਰਾਜੂ ਸਿੰਘ ਰਾਜੀ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਹਰਪ੍ਰੀਤ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਆਰ.ਟੀ.ਏ. ਦਫ਼ਤਰ ਵਿੱਚ ਵੱਖ-ਵੱਖ ਵਾਹਨਾਂ ਨਾਲ ਸਬੰਧਤ ਫਾਈਲਾਂ/ਦਸਤਾਵੇਜ਼ਾਂ ਆਦਿ ਨੂੰ ਪ੍ਰਾਪਤ ਕਰਨ ਤੇ ਨਵਿਆਉਣ ਲਈ ਉਸ ਦੀਆਂ 10 ਫਾਈਲਾਂ ਨੂੰ ਕਲੀਅਰ ਜਾਂ ਐਂਡੋਰਸ ਕਰਨ ਲਈ 1,000 ਰੁਪਏ ਰਿਸ਼ਵਤ ਵਜੋਂ ਮੰਗੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਆਰ.ਟੀ.ਏ. ਦਫ਼ਤਰ ਦੇ ਕਰਮਚਾਰੀ ਫਾਈਲਾਂ ਨੂੰ ਮਨਜ਼ੂਰੀ ਦੇਣ ਜਾਂ ਕਲੀਅਰ ਕਰਨ ਲਈ 100 ਰੁਪਏ ਪ੍ਰਤੀ ਫਾਈਲ ਦੀ ਮੰਗ ਕਰ ਰਹੇ ਹਨ ਅਤੇ ਇਸ ਦਫ਼ਤਰ ਵਿੱਚ ਆਮ ਲੋਕਾਂ ਅਤੇ ਵੱਖ-ਵੱਖ ਏਜੰਟਾਂ ਵੱਲੋਂ ਰੋਜ਼ਾਨਾ 100 ਦੇ ਕਰੀਬ ਫਾਈਲਾਂ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ ਅਤੇ ਇਸ ਤਰਾਂ ਉਹ ਮੋਟੀਆਂ ਰਿਸ਼ਵਤਾਂ ਦੀ ਵਸੂਲੀ ਕਰਦੇ ਹੋਏ ਹਰ ਮਹੀਨੇ ਦਸਤਾਵੇਜ਼ ਲੈਣ ਬਦਲੇ ਲੱਖਾਂ ਰੁਪਏ ਵਸੂਲ ਰਹੇ ਸਨ।

ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਅਤੇ ਉਕਤ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜਾਂਚ ਦੌਰਾਨ ਇਸ ਦਫ਼ਤਰ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...