ਪੰਜਾਬ ਦੇ ਬਠਿੰਡਾ ‘ਚ ਮੁਲਤਾਨੀਆ ਰੋਡ ‘ਤੇ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਕੈਨਾਲ ਕਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦੋ ਲੜਕੀਆਂ ਦੇ ਅਨੰਦ ਕਾਰਜ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਗ੍ਰੰਥੀ, ਰਾਗੀ ਜਥੇ ਅਤੇ ਕਮੇਟੀ ‘ਤੇ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਨੂੰ ਸਿੱਖ ਰਹਿਤ ਮਰਿਆਦਾ ਦੇ ਉਲਟ ਕਰਾਰ ਦਿੰਦਿਆਂ ਜਾਂਚ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਇਹ ਘਟਨਾ 18 ਸਤੰਬਰ ਦੀ ਦੱਸੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਲੜਕੀ ਕੋਟ -ਪੈਂਟ ਵਿੱਚ ਅਤੇ ਦੂਜੀ ਸੂਟ ਵਿੱਚ ਨਜ਼ਰ ਆ ਰਹੀ ਸੀ। ਦੋਵਾਂ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਨੰਦ ਕਾਰਜ ਹੋਏ।
ਜਦੋਂ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਤੱਕ ਪਹੁੰਚਿਆ ਤਾਂ ਉਨ੍ਹਾਂ ਆਨੰਦ ਕਾਰਜ ਦੀ ਘਟਨਾ ਨੂੰ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਘੋਰ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਹਰਦੇਵ ਸਿੰਘ, ਗ੍ਰੰਥੀ ਅਜਾਇਬ ਸਿੰਘ, ਰਾਗੀ ਸਿਕੰਦਰ ਸਿੰਘ, ਤਬਲਾ ਵਾਦਕ ਸਤਨਾਮ ਸਿੰਘ ਅਤੇ ਗੁਰਦੁਆਰਾ ਕਮੇਟੀ ਦੀਆਂ ਸਾਰੀਆਂ ਗਤੀਵਿਧੀਆਂ ਤੁਰੰਤ ਪ੍ਰਭਾਵ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ।
ਗਿਆਨੀ ਰਘਬੀਰ ਸਿੰਘ ਸਾਹਿਬ ਨੇ ਕਿਹਾ ਕਿ ਦੋ ਲੜਕੀਆਂ ਦਾ ਵਿਆਹ ਸਿੱਖੀ ਮਰਿਆਦਾ ਦੇ ਉਲਟ ਹੀ ਨਹੀਂ ਸਗੋਂ ਗੈਰ ਕੁਦਰਤੀ ਵੀ ਹੈ। ਇਸ ਉਲਟ ਰੁਝਾਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੇ ਦੁਨੀਆ ਭਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀਆਂ, ਰਾਗੀਆਂ ਅਤੇ ਪ੍ਰਚਾਰਕਾਂ ਨੂੰ ਵੀ ਸੁਚੇਤ ਰਹਿਣ ਦੇ ਹੁਕਮ ਦਿੱਤੇ ਹਨ। ਸਿੰਘ ਸਾਹਿਬ ਜੀ ਨੇ ਸਮੁੱਚੀ ਘਟਨਾ ਸਬੰਧੀ ਇੱਕ ਧਾਰਮਿਕ ਸਬ-ਕਮੇਟੀ ਬਣਾਉਣ ਅਤੇ ਇਸ ਮਾਮਲੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ ਲਈ ਵੀ ਕਿਹਾ ਹੈ।
----------- Advertisement -----------
ਬਠਿੰਡਾ ‘ਚ ਦੋ ਲੜਕੀਆਂ ਦੇ ਅਨੰਦ-ਕਾਰਜ ਦਾ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗ੍ਰੰਥੀ, ਰਾਗੀ ਤੇ ਕਮੇਟੀ ਖ਼ਿਲਾਫ਼ ਕਾਰਵਾਈ
Published on
----------- Advertisement -----------

----------- Advertisement -----------