July 3, 2026, 4:50 pm
----------- Advertisement -----------
HomeNewsLatest News30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ, 11 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਗੁਰਮੁਖ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਅਧਿਕਾਰੀ ਉਸਦੀ ਅਤੇ ਇਸੇ ਦਫ਼ਤਰ ਵਿੱਚ ਕੰਮ ਕਰਦੇ ਤਿੰਨ ਹੋਰ ਪੰਚਾਇਤ ਸਕੱਤਰਾਂ ਦੀ ਤਨਖਾਹ ਜਾਰੀ ਕਰਨ ਬਦਲੇ ਉਨ੍ਹਾਂ ਤੋਂ 35000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਆਪਸੀ ਯੋਗਦਾਨ ਜ਼ਰੀਏ 30,000 ਰੁਪਏ ਇਕੱਠੇ ਕਰ ਲਏ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਮੁਲਜ਼ਮ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...