September 6, 2026, 7:03 am
----------- Advertisement -----------
HomeNewsBreaking News'ਜਨਤਕ ਸੇਵਾ ਲਈ ਉਪਲੱਬਧ ਰਹੋ', ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ...

‘ਜਨਤਕ ਸੇਵਾ ਲਈ ਉਪਲੱਬਧ ਰਹੋ’, ਡੀਜੀਪੀ ਪੰਜਾਬ ਨੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਦਿੱਤੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ,9 ਜੂਨ : (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਲੋਕ-ਪੱਖੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਐਸਪੀ) ਦੇ ਰੈਂਕ ਤੋਂ ਲੈ ਕੇ ਸਟੇਸ਼ਨ ਹਾਉਸ ਅਫਸਰਾਂ (ਐਸ.ਐਚ.ਓਜ਼) ਤੱਕ ਦੇ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ।

ਡੀਜੀਪੀ ਨੇ ਆਪਣੇ ਅਧਿਕਾਰਤ ਐਕਸ ਹੈਂਡਲ (ਜਿਸ ਦਾ ਨਾਂ ਪਹਿਲਾਂ ਟਵਿੱਟਰ ਸੀ) ‘ਤੇ ਜਾਣਕਾਰੀ ਦਿੱਤੀ ਕਿ ਸਾਰੀਆਂ ਰੇਂਜਾਂ ਦੇ ਏਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼, ਪੁਲਿਸ ਕਮਿਸ਼ਨਰਾਂ, ਜ਼ਿਲ੍ਹੇ ਦੇ ਐਸਐਸਪੀਜ਼, ਸਬ ਡਵੀਜ਼ਨਲ ਡੀਐਸਪੀਜ਼ ਅਤੇ ਐਸਐਚਓਜ਼ ਨੂੰ ਜਨਤਕ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਮੌਜੂਦ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੇਵਾ ਲਈ ਉਪਲਬਧ ਹੋਣਾ ਪੁਲਿਸ ਦਾ ਸਭ ਤੋਂ ਵੱਡਾ ਫਰਜ਼ ਹੈ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਵਿਖੇ, ਸਪੈਸ਼ਲ ਡੀਜੀਪੀ/ਐਡੀਸ਼ਨਲ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਨੂੰ ਨਾਗਰਿਕਾਂ ਨੂੰ ਮਿਲਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਪਲਬਧ ਰਹਿਣ ਵੀ ਦਿਨ ਨਿਰਧਾਰਤ ਕੀਤੇ ਗਏ ਹਨ।

ਜਾਣਕਾਰੀ ਮੁਤਾਬਿਕ ਸਪੈਸ਼ਲ ਡੀਜੀਪੀ ਭਲਾਈ ਈਸ਼ਵਰ ਸਿੰਘ ਸੋਮਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ। ਇਸੇ ਤਰ੍ਹਾਂ, ਏਡੀਜੀਪੀ ਸੁਰੱਖਿਆ ਐਸ.ਐਸ. ਸ੍ਰੀਵਾਸਤਵ ਮੰਗਲਵਾਰ ਨੂੰ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਬੁੱਧਵਾਰ ਨੂੰ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ ਵੀਰਵਾਰ ਨੂੰ ਅਤੇ ਸਪੈਸ਼ਲ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਸ਼ੁੱਕਰਵਾਰ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ।

‘ਨਾਗਰਿਕਾਂ ਤੱਕ ਪਹੁੰਚ’ ਨੂੰ ਲੋਕ ਕੇਂਦਰਿਤ ਪੁਲਿਸਿੰਗ ਦਾ ਇੱਕ ਮਹੱਤਵਪੂਰਨ ਹਿੱਸਾ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਫੋਨ ‘ਤੇ ਉਪਲਬਧ ਰਹਿਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸ਼ਾਂਤੀਪੂਰਵਕ ਨਾਲ ਸੁਣਨ ਲਈ ਉਨ੍ਹਾਂ ਨਾਲ ਫੋਨ ‘ਤੇ ਗੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵੀ ਕਿਹਾ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਲਗਾਤਾਰ ਯਤਨਸ਼ੀਲ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...