October 13, 2026, 6:00 am
----------- Advertisement -----------
HomeNewsLatest Newsਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਆਇਆ ਨਵਾਂ ਮੋੜ, ਫਿਰ ਤੋਂ ਲੱਗਿਆ ਮੋਰਚਾ

ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਆਇਆ ਨਵਾਂ ਮੋੜ, ਫਿਰ ਤੋਂ ਲੱਗਿਆ ਮੋਰਚਾ

Published on

----------- Advertisement -----------

ਬਰਗਾੜੀ ਵਿਖੇ ਹੋਈ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸੰਬੰਧਿਤ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਅੱਜ ਉਸ ਵਕਤ ਨਵਾਂ ਮੋੜ ਆਇਆ ਜਦੋਂ ਬਹਿਬਲਕਲਾਂ ਗੋਲੀਕਾਂਡ ਦੇ ਵਿਚ ਮਾਰੇ ਗਏ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਉਸੇ ਸਥਾਨ ਤੇ ਅਣਮਿਥੇ ਸਮੇਂ ਲਈ ਧਰਨਾਂ ਸੁਰੂ ਕਰ ਦਿੱਤਾ ਗਿਆ ਜਿਸ ਜਗ੍ਹਾ ਤੇ ਗੋਲੀਕਾਂਡ ਵਿੱਚ ਦੋ ਸਿਖ ਨੌਜਵਾਨਾਂ ਦੀ ਮੌਤ ਹੋਈ ਸੀ।


14 ਅਕਤੂਬਰ 2015 ਨੂੰ ਬਹਿਬਲਕਲਾਂ ਵਿਚ ਵਾਪਰੇ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸ਼ਰਾਵਾਂ ਦੀ ਮੌਤ ਦਾ ਇਨਸਾਫ ਨਾਂ ਮਿਲਣ ਦੇ ਚਲਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਵੱਡਾ ਕਦਮ ਚੁਕਦਿਆ ਇਨਸਾਫ ਲੈਣ ਲਈ ਅਣਮਿਥੇ ਸਮੇਂ ਤੱਕ ਧਰਨਾਂ ਸੁਰੂ ਕਰ ਦਿੱਤਾ ਗਿਆ । ਇਸ ਮੌਕੇ ਗੱਲਬਾਤ ਕਰਦਿਆਂ ਧਰਨੇ ਤੇ ਬੈਠੇ ਸੁਖਰਾਜ ਸਿੰਘ ਸਰਾਵਾਂ ਨੇ ਕਿਹਾ ਕਿ 6 ਸਾਲ ਤੋਂ ਉਪਰ ਦਾ ਸਮਾਂ ਬੀਤ ਗਿਆ ਹੈ, 2 ਮੁੱਖ ਮੰਤਰੀ ਇਸੇ ਮੁੱਦੇ ਤੇ ਬਦਲ ਗਏ ਹਨ। ਪਰ ਅੱਜ ਤੱਕ ਉਹਨਾਂ ਨੂੰ ਕੋਈ ਇਨਸਾਫ ਨਹੀਂ ਮਿਿਲਆ।ਉਹਨਾਂ ਕਿਹਾ ਕਿ ਇਸੇ ਲਈ ਅੱਜ ਉਹਨਾਂ ਵੱਲੋਂ ਇਨਸਾਫ ਲੈਣ ਲਈ ਅਣਮਿਥੇ ਸਮੇਂ ਤੱਕ ਧਰਨਾਂ ਸੁਰੂ ਕਰ ਦਿੱਤਾ ਹੈ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬੇਅਦਬੀ ਅਤੇ ਗੋਲੀਕਾਂਡ ਮਾਲਿਆ ਤੇ ਸਿਰਫ ਸਿਆਸਤ ਕੀਤੀ ਜਾ ਰਹੀ ਹੈ ਅਤੇ ਜਿਸ ਤਰਾਂ 2017 ਵਿਚ ਇਸੇ ਮਾਮਲੇ ਨੂੰ ਮੁੱਦਾ ਬਣਾ ਕੇ ਪੰਜਾਬ ਅੰਦਰ ਸਰਕਾਰ ਬਣਾਈ ਸੀ ਉਸੇ ਤਰਜ ਤੇ ਇਸ ਵਾਰ ਵੀ 2022 ਦੀਆ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ ਸਿਆਸੀ ਮੁੱਦੇ ਵਜੋਂ ਹੀ ਵਰਤਣਾਂ ਚਹਾਉਂਦੀ ਹੈ । ਉਹਨਾਂ ਕਿਹਾ ਕਿ ਉਹਨਾਂ ਦਾ ਸਰਕਾਰ ਅਤੇ ਬਾਕੀ ਸਿਆਸੀ ਪਾਰਟੀਆਂ ਬੇਅਦਬੀ ਮਾਮਲਿਆਂ ਨੂੰ ਸਿਰਫ ਚੋਣ ਮੁੱਦਾ ਨਾਂ ਬਣਾਉਣ ਬਲਕਿ ਉਹਨਾਂ ਨੂੰ ਇਨਸਾਫ ਦਵਾਉਣ । ਉਹਨਾਂ ਕਿਹਾ ਕਿ ਜਿੰਨਾਂ ਚਿਰ ਸਰਕਾਰ ਉਹਨਾਂ ਨੂੰ ਇਨਸਾਫ ਨਹੀਂ ਦਿੰਦੀ ਉਨਾਂ ਚਿਰ ਉਹਨਾਂ ਦਾ ਧਰਨਾਂ ਜਾਰੀ ਰਹੇਗਾ।

ਇਸ ਮੌਕੇ ਮੋਰਚੇ ਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਇਨ੍ਹਾਂ ਪਰਿਵਾਰਾਂ ਦੇ ਨਾਲ ਹਾਂ। 6 ਸਾਲ ਹੋ ਗਏ ਨਾਂ ਬੇਅਦਬੀ ਦਾ ਇਨਸਾਫ ਮਿਲਆ ਅਤੇ ਨਾਂ ਸ਼ਹੀਦ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਨਸਾਫ ਲੈਣ ਲਈ ਇਨ੍ਹਾਂ ਨੂੰ ਅੱਜ ਜੋ ਮੋਰਚਾ ਲਗਾਉਣਾ ਪਿਆ ਅਸੀਂ ਇਸਦਾ ਸਮਰਥਨ ਕਰਦੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...