ਫਾਜ਼ਿਲਕਾ ‘ਚ ਨਹਿਰੀ ਵਿਭਾਗ ‘ਚ ਕੰਮ ਕਰਦੇ ਇਕ ਬੇਲਦਾਰ ਦੀ ਮੌਤ ਹੋ ਗਈ, ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ ਹੈ।
ਮ੍ਰਿਤਕ ਉਡੀਕ ਸਿੰਘ ਦੇ ਪੁੱਤਰ ਭਾਰਤਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ 2003 ਤੋਂ ਆਪਣੇ ਦਾਦਾ ਛੋਟਾ ਸਿੰਘ ਦੀ ਮੌਤ ਤੋਂ ਬਾਅਦ ਨਹਿਰੀ ਵਿਭਾਗ ਵਿੱਚ ਬੇਲਦਾਰ ਵਜੋਂ ਨੌਕਰੀ ਕਰਦਾ ਸੀ। ਉਹ ਡਿਊਟੀ ‘ਤੇ ਸੀ ਜਦੋਂ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੌਕੇ ‘ਤੇ ਪਹੁੰਚੇ ਪਿੰਡ ਦੇ ਕਿਸਾਨ ਨੇ ਦੱਸਿਆ ਕਿ ਬੇਲਦਾਰ ਉਡੀਕ ਸਿੰਘ ਨੇ ਨੇ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾਈ। ਅੱਜ ਤੱਕ ਨਾ ਤਾਂ ਨਹਿਰੀ ਪਾਣੀ ਦੀ ਚੋਰੀ ਹੋਈ ਹੈ ਅਤੇ ਨਾ ਹੀ ਕਿਸਾਨਾਂ ਦੀ ਕਦੇ ਕੋਈ ਸ਼ਿਕਾਇਤ ਆਈ ਹੈ। ਉਨ੍ਹਾਂ ਦੀ ਡਿਊਟੀ ਭਾਗਸਰ ਮਾਈਨਰ ਵਿਖੇ ਸੀ ਇਸ ਦੌਰਾਨ ਉਹ ਡਿਊਟੀ ‘ਤੇ ਸੀ ਜਦੋਂ ਅਚਾਨਕ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹੁਣ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਜਾ ਰਿਹਾ ਹੈ ਤਾਂ ਜੋ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
----------- Advertisement -----------
ਨਹਿਰੀ ਵਿਭਾਗ ‘ਚ ਕੰਮ ਕਰਦੇ ਬੇਲਦਾਰ ਦੀ ਡਿਊਟੀ ਦੌਰਾਨ ਮੌਤ
Published on
----------- Advertisement -----------
----------- Advertisement -----------