June 9, 2026, 7:37 pm
----------- Advertisement -----------
HomeNewsLatest Newsਭਗਵੰਤ ਮਾਨ ਹੁਣ ਭ੍ਰਿਸ਼ਟ ਸਰਾਰੀ ਨੂੰ ਬਚਾਉਣਾ ਬੰਦ ਕਰੇ - ਬਾਜਵਾ

ਭਗਵੰਤ ਮਾਨ ਹੁਣ ਭ੍ਰਿਸ਼ਟ ਸਰਾਰੀ ਨੂੰ ਬਚਾਉਣਾ ਬੰਦ ਕਰੇ – ਬਾਜਵਾ

Published on

----------- Advertisement -----------

ਚੰਡੀਗੜ੍ਹ, 21 ਅਕਤੂਬਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਚੇਤ ਕਰਦਿਆਂ ਕਿਹਾ ਹੈ ਕਿ ਉਹ ਆਪਣੇ ਭ੍ਰਿਸ਼ਟ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਖੱਲ ਬਚਾਉਣ ਲਈ ਕੋਈ ਵੀ ਕੋਸ਼ਿਸ਼ ਕਰਨ ਤੋਂ ਬਾਜ਼ ਆਉਣ। ਬਾਜਵਾ ਨੇ ਕਿਹਾ ਕਿ ਜਿਵੇਂ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਸੀ ਸਰਾਰੀ ਨੂੰ ਵੀ ਬਾਹਰ ਕੀਤਾ ਜਾਵੇ।
ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਸਮੇਤ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਵਿਆਪੀ ਧਰਨਿਆਂ ਦੀ ਅਗਵਾਈ ਕਰਨ ਵਾਲੇ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕੋਲ ਆਪਣੀ ਕੈਬਨਿਟ ਵਿੱਚੋਂ ਭ੍ਰਿਸ਼ਟ ਸਰਾਰੀ ਨੂੰ ਬਰਖ਼ਾਸਤ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨ ਹੁਣ ਜਾਣਬੁੱਝ ਕੇ ਇਸ ਮੁੱਦੇ ਨੂੰ ਟਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਆਡੀਓ ਕਲਿੱਪ ਜਿਸ ਵਿੱਚ ਸਰਾਰੀ ਨੂੰ ਆਪਣੇ ਓਐਸਡੀ ਤਰਸੇਮ ਲਾਲ ਕਪੂਰ ਨਾਲ ਅਧਿਕਾਰੀਆਂ ਤੋਂ ਪੈਸੇ ਵਸੂਲਣ ਲਈ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ, ਉਸ ਮਾਮਲੇ ਨੂੰ ਮਾਮੂਲੀ ਸਮਝਿਆ ਜਾ ਰਿਹਾ ਹੈ। ਭਗਵੰਤ ਮਾਨ ਗਿਰਗਿਟ ਨਾਲੋਂ ਵੀ ਤੇਜ਼ੀ ਨਾਲ ਰੰਗ ਬਦਲ ਰਿਹਾ ਹੈ।
ਬਾਜਵਾ ਨੇ ਕਿਹਾ ਕਿ ਭਗਵੰਤ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਜਦੋਂ ਉਨ੍ਹਾਂ ਨੇ ਆਪਣੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੂੰ ਹਟਾਇਆ ਸੀ, ਉਸ ਸਮੇਂ ਇੱਕ ਵੀਡੀਓ ਸੰਦੇਸ਼ ਵਿੱਚ ਦਾਅਵਾ ਕੀਤਾ ਸੀ ਕਿ ਉਹ ਠੇਕੇਦਾਰਾਂ ਤੋਂ ਇੱਕ ਪ੍ਰਤੀਸ਼ਤ ਕਮਿਸ਼ਨ ਮੰਗ ਰਿਹਾ ਸੀ। ਉਸ ਸਮੇਂ ਭਗਵੰਤ ਮਾਨ ਨੇ ਉੱਚ ਨੈਤਿਕ ਆਧਾਰ ਤੇ ਫੈਸਲਾ ਲਿਆ ਸੀ ਭਾਵੇਂ ਕਿ ਆਡੀਓ ਕਲਿੱਪ ਕਿਸੇ ਵੀ ਵਿਅਕਤੀ ਖ਼ਾਸ ਕਰਕੇ ਮੀਡੀਆ ਅਤੇ ਵਿਰੋਧੀ ਪਾਰਟੀਆਂ ਦੇ ਧਿਆਨ ਵਿੱਚ ਨਹੀਂ ਸੀ, ਫਿਰ ਵੀ ਮੁੱਖ ਮੰਤਰੀ ਨੇ ਆਪਣੇ ਹੀ ਕੈਬਨਿਟ ਮੰਤਰੀ ਵਿਰੁੱਧ ਸਖ਼ਤ ਕਾਰਵਾਈ ਕਰਕੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਮਿਸਾਲ ਕਾਇਮ ਕੀਤੀ ਸੀ।
ਬਾਜਵਾ ਨੇ ਕਿਹਾ ਕਿ ਸਰਾਰੀ ਦੇ ਮਾਮਲੇ ‘ਚ ਭਗਵੰਤ ਮਾਨ ਬਿਲਕੁਲ ਵੱਖਰਾ ਸਟੈਂਡ ਲੈ ਰਹੇ ਸਨ। “ਅਸਲ ਵਿੱਚ, ਸਰਾਰੀ ਮਾਮਲੇ ਨੇ ਭਗਵੰਤ ਮਾਨ ਸਰਕਾਰ ਦੇ ਦੋਹਰੇ ਮਾਪਦੰਡਾਂ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ। ਪਰ ਅਸੀਂ ਇਸ ਮੁੱਦੇ ਨੂੰ ਉਦੋਂ ਤੱਕ ਸੌਖੀ ਤਰ੍ਹਾਂ ਖਤਮ ਨਹੀਂ ਹੋਣ ਦੇਵਾਂਗੇ ਜਦੋਂ ਤੱਕ ਭਗਵੰਤ ਮਾਨ ਸਰਾਰੀ ਨੂੰ ਆਪਣੀ ਕੈਬਨਿਟ ਤੋਂ ਬਾਹਰ ਨਹੀਂ ਕਰ ਦਿੰਦੇ ਅਤੇ ਸੁਤੰਤਰ ਅਤੇ ਨਿਰਪੱਖ ਜਾਂਚ ਦੇ ਹੁਕਮ ਨਹੀਂ ਦਿੰਦੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...