October 17, 2026, 8:23 pm
----------- Advertisement -----------
HomeNewsਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ 'ਚ ਕੀਤਾ...

ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਦੇ ਸਿੰਗਰੌਲੀ ‘ਚ ਕੀਤਾ ਰੋਡ ਸ਼ੋਅ,’ਆਪ’ ਉਮੀਦਵਾਰਾਂ ਲਈ ਕੀਤਾ ਚੌਣ ਪ੍ਰਚਾਰ

Published on

----------- Advertisement -----------

ਮੱਧ ਪ੍ਰਦੇਸ਼/ਚੰਡੀਗੜ੍ਹ, 2 ਨਵੰਬਰ (ਬਲਜੀਤ ਮਰਵਾਹਾ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਰੋਡ ਸ਼ੋਅ ਕੀਤਾ ਅਤੇ ਮੱਧ ਪ੍ਰਦੇਸ਼ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ‘ਆਪ’ ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ।

ਰੋਡ ਸ਼ੋਅ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਾਂਗ ‘ਆਪ’ ਦੀ ਸਰਕਾਰ ਚੁਣੋ ਅਤੇ ਤੁਹਾਨੂੰ ਮੁਫਤ ਬਿਜਲੀ, ਸਿੱਖਿਆ ਅਤੇ ਸਿਹਤ ਸਹੂਲਤਾਂ ਮਿਲਣਗੀਆਂ। ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ 90% ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆਉਂਦਾ ਹੈ। ਐਮਪੀ ਕੋਲ ਕੋਲੇ ਅਤੇ ਬਿਜਲੀ ਦੇ ਪਲਾਂਟ ਹਨ ਪਰ ਫਿਰ ਵੀ ਇੱਥੋਂ ਦੇ ਲੋਕਾਂ ਨੂੰ ਬਿਜਲੀ ਨਹੀਂ ਮਿਲ ਰਹੀ ਪਰ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਨਾਲ ਇਹ ਬਦਲ ਜਾਵੇਗਾ।

ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਅਤੇ ਹਰਮਨਪਿਆਰੀ ਪਾਰਟੀ ਹੈ। ਇਸ ਨਾਲ ਵਿਰੋਧੀ ਪਾਰਟੀਆਂ ਬੇਚੈਨ ਹਨ, ਇਸੇ ਲਈ ਉਹ ਅਰਵਿੰਦ ਕੇਜਰੀਵਾਲ ਨੂੰ ਰੋਕਣਾ ਚਾਹੁੰਦੇ ਹਨ, ਉਹ ਸਾਨੂੰ ਰੋਕਣਾ ਚਾਹੁੰਦੇ ਹਨ, ਉਹ ਚਾਹੁੰਦੇ ਹਨ ਕਿ ਅਸੀਂ ਜਨਤਾ ਦੀ ਭਲਾਈ ਲਈ ਕੰਮ ਕਰਨਾ ਬੰਦ ਕਰ ਦੇਈਏ, ਪਰ ਉਹ ਸਾਨੂੰ ਰੋਕ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਸੋਚ, ਕ੍ਰਾਂਤੀ ਹੈ, ਜਿਸ ਨੂੰ ਉਹ ਰੋਕ ਨਹੀਂ ਸਕਣਗੇ।

ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੰਜੇ ਸਿੰਘ ਨੂੰ ਇਸ ਲਈ ਗ੍ਰਿਫਤਾਰ ਕੀਤਾ ਕਿਉਂਕਿ ਉਨਾ ਨੇ ਅਡਾਨੀ ਅਤੇ ਮੋਦੀ ਸਰਕਾਰ ਖਿਲਾਫ ਆਵਾਜ਼ ਉਠਾਈ ਸੀ। ਉਨ੍ਹਾਂ ਨੇ ਦਿੱਲੀ ਵਿੱਚ ਸਿਹਤ ਅਤੇ ਸਿੱਖਿਆ ਕ੍ਰਾਂਤੀ ਲਿਆਉਣ ਵਾਲੇ ਸਤੇਂਦਰ ਜੈਨ ਅਤੇ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕੀਤਾ। ਇੱਥੇ ਮੱਧ ਪ੍ਰਦੇਸ਼ ਵਿੱਚ ਉਨ੍ਹਾਂ ਦੀ ਸਰਕਾਰ ਹੈ ਪਰ ਆਮ ਲੋਕਾਂ ਲਈ ਕੁਝ ਨਹੀਂ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਡੇ ਦੇਸ਼ ਅਤੇ ਸਾਡੇ ਸੰਵਿਧਾਨ ਨੂੰ ਬਚਾਉਣ ਲਈ ‘ਆਪ’ ਨੂੰ ਵੋਟ ਦੇਣ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਭਾਰਤੀ ਜੁਮਲਾ ਪਾਰਟੀ ਹੈ। ਉਹ ਮੁਫਤ ਅਤੇ ਮਿਆਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ‘ਰੇਵੜੀ’ ਕਹਿੰਦੇ ਹਨ ਪਰ ਲੋਕਾਂ ਨੂੰ ’15 ਲੱਖ ਦਾ ਪਾਪੜ’ ਵੀ ਨਹੀਂ ਮਿਲਿਆ। ਭਾਜਪਾ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ ਉਹ ਧਰਮ, ਨਫ਼ਰਤ ਅਤੇ ਧਰੁਵੀਕਰਨ ਦੀ ਰਾਜਨੀਤੀ ਕਰਦੇ ਹਨ। ਉਹ ਸਾਨੂੰ ਵੰਡਣਾ ਚਾਹੁੰਦੇ ਹਨ। ਪਰ ਭਾਰਤ 140 ਕਰੋੜ ਲੋਕਾਂ ਦਾ ਦੇਸ਼ ਹੈ। ਇੱਥੇ ਨਫ਼ਰਤ ਅਤੇ ਧਰੁਵੀਕਰਨ ਦੀ ਸਿਆਸੀ ਜਿੱਤ ਨਹੀਂ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...