November 21, 2026, 4:54 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਵੱਲੋਂ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ...

ਮੁੱਖ ਮੰਤਰੀ ਮਾਨ ਵੱਲੋਂ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦਾ ਐਲਾਨ

Published on

----------- Advertisement -----------
  • ਸੂਬੇ ਵਿਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ
  • ਕਿਸਾਨਾਂ ਨੂੰ ਮੂੰਗੀ ਵਾਲੇ ਖੇਤ ਵਿਚ ਝੋਨੇ ਦੀ ਕਿਸਮ-126 ਜਾਂ ਬਾਸਮਤੀ ਲਾਉਣੀ ਹੋਵੇਗੀ
  • ਮਾਰਕੀਟ ਵਿਚ ਕੀਮਤਾਂ ਦੀ ਸਥਿਰਤਾ ਯਕੀਨੀ ਬਣਾਉਣ ਲਈ ਲਾਹੇਵੰਦ ਭਾਅ ਉਤੇ ਬਾਸਮਤੀ ਖਰੀਦਣ ਦਾ ਭਰੋਸਾ

ਚੰਡੀਗੜ੍ਹ, 6 ਮਈ 2022 – ਪੰਜਾਬ ਵਿਚ ਖੇਤੀ ਵੰਨ-ਸੁਵੰਨਤਾ ਨੂੰ ਵੱਡੀ ਪੱਧਰ ਉਤੇ ਹੁਲਾਰਾ ਦੇਣ ਅਤੇ ਬਹੁਮੁੱਲੇ ਕੁਦਰਤੀ ਸਰੋਤ ਪਾਣੀ ਦੀ ਵੱਧ ਤੋਂ ਵੱਧ ਬੱਚਤ ਕਰਨ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਉਤੇ ਖਰੀਦਣ ਦਾ ਐਲਾਨ ਕੀਤਾ ਹੈ।

ਮੂੰਗੀ ਬੀਜਣ ਵਾਲੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੂੰਗੀ ਦੀ ਫਸਲ ਦਾ ਇਕ-ਇਕ ਦਾਣਾ ਸਮਰਥਨ ਮੁੱਲ ਉਤੇ ਖਰੀਦੇਗੀ ਪਰ ਕਿਸਾਨਾਂ ਲਈ ਇਹ ਸ਼ਰਤ ਹੋਵੇਗੀ ਕਿ ਉਨ੍ਹਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿਚ ਝੋਨੇ ਦੀ ਕਿਸਮ 126 ਜਾਂ ਬਾਸਮਤੀ ਦੀ ਫਸਲ ਲਾਉਣੀ ਹੋਵੇਗੀ ਕਿਉਂ ਜੋ ਇਹ ਦੋਵੇਂ ਫਸਲਾਂ ਪਾਣੀ ਦੀ ਘੱਟ ਖਪਤ ਅਤੇ ਥੋੜ੍ਹੇ ਸਮੇਂ ਵਿਚ ਤਿਆਰ ਹੋਣ ਵਾਲੀਆਂ ਹਨ।

ਮੁੱਖ ਮੰਤਰੀ ਨੇ ਕਿਹਾ, “ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕੋਈ ਸਰਕਾਰ ਕਿਸਾਨਾਂ ਨੂੰ ਮੂੰਗੀ ਦੀ ਪੈਦਾਵਾਰ ਸਮਰਥਨ ਮੁੱਲ ਉਤੇ ਖਰੀਦਣ ਦਾ ਪੱਕਾ ਭਰੋਸਾ ਦੇ ਰਹੀ ਹੋਵੇ। ਇਸ ਨਾਲ ਕਿਸਾਨਾਂ ਨੂੰ ਕਣਕ ਤੇ ਝੋਨੇ ਦੇ ਦਰਮਿਆਨ ਇਕ ਹੋਰ ਫਸਲ ਬੀਜਣ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਨੂੰ ਆਰਥਿਕ ਤੌਰ ਉਤੇ ਵੀ ਲਾਭ ਹੋਵੇਗਾ।”

ਦੱਸਣਯੋਗ ਹੈ ਕਿ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ਹੈ ਅਤੇ ਪੰਜਾਬ ਵਿਚ ਮੌਜੂਦਾ ਸਾਲ ਵਿਚ ਹੁਣ ਤੱਕ ਲਗਪਗ 77,000 ਏਕੜ ਰਕਬਾ ਮੂੰਗੀ ਦੀ ਕਾਸ਼ਤ ਹੇਠ ਆ ਚੁੱਕਾ ਹੈ ਜਦਕਿ ਬੀਤੇ ਵਰ੍ਹੇ ਲਗਪਗ 50,000 ਏਕੜ ਰਕਬਾ ਇਸ ਦੀ ਕਾਸ਼ਤ ਹੇਠ ਸੀ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਲਾਹੇਵੰਦ ਭਾਅ ਉਤੇ ਬਾਸਮਤੀ ਦੀ ਖਰੀਦ ਕਰੇਗੀ ਤਾਂ ਕਿ ਕਿਸਾਨਾਂ ਨੂੰ ਕਿਸੇ ਘਾਟੇ ਤੋਂ ਬਚਾਉਣ ਲਈ ਮਾਰਕੀਟ ਦੀਆਂ ਕੀਮਤਾਂ ਵਿਚ ਸਥਿਰਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਰੁਝਾਨ ਨੂੰ ਪ੍ਰਫੁੱਲਤ ਕਰਨ ਲਈ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...