November 18, 2026, 7:42 am
----------- Advertisement -----------
HomeNewsLatest Newsਮਾਨ ਸਰਕਾਰ ਦੀ ਇੱਕ ਹੋਰ ਵੱਡੀ ਪਹਿਲ ਕਦਮੀ; 1 ਅਪ੍ਰੈਲ ਤੋਂ ਕਿਸਾਨਾਂ...

ਮਾਨ ਸਰਕਾਰ ਦੀ ਇੱਕ ਹੋਰ ਵੱਡੀ ਪਹਿਲ ਕਦਮੀ; 1 ਅਪ੍ਰੈਲ ਤੋਂ ਕਿਸਾਨਾਂ ਨੂੰ ਡਿਜੀਟਲ ਜੇ-ਫਾਰਮ ਕਰਵਾਏ ਜਾਣਗੇ ਮੁਹੱਈਆ

Published on

----------- Advertisement -----------
  • — ਉਦੇਸ਼; ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣਾ
    — 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਇਸ ਕਿਸਾਨ ਪੱਖੀ ਫੈਸਲੇ ਨਾਲ ਲਾਭ ਹੋਵੇਗਾ
    ਚੰਡੀਗੜ, 31 ਮਾਰਚ: ਪਾਰਦਰਸ਼ਤਾ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਦੇ ਕਿਸਾਨਾਂ ਨੂੰ 1 ਅਪ੍ਰੈਲ, 2022 ਤੋਂ ਡਿਜੀਟਲ ਜੇ-ਫਾਰਮ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈ।
    ਪੰਜਾਬ ਮੰਡੀ ਬੋਰਡ (ਪੀ.ਐੱਮ.ਬੀ.) ਦੀ ਇਸ ਨਵੀਂ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਫੈਸਲਾ ਨਾਲ 9 ਲੱਖ ਤੋਂ ਵੱਧ ਰਜਿਸਟਰਡ ਕਿਸਾਨਾਂ ਨੂੰ ਫਾਇਦਾ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਮੰਡੀਆਂ ਵਿੱਚ ਵੇਚੀਆਂ ਜਾਣ ਵਾਲੀਆਂ ਖੇਤੀ ਉਪਜਾਂ ਲਈ ਜੇ-ਫਾਰਮ ਆੜ੍ਹਤੀਆਂ ਅਤੇ ਖਰੀਦਦਾਰਾਂ ਵੱਲੋਂ ਸਿਸਟਮ ‘ਤੇ ਵਿਕਰੀ ਦੀ ਪੁਸ਼ਟੀ ਉਪਰੰਤ ਡਿਜ਼ੀਟਲ ਤੌਰ ‘ਤੇ ਨਾਲੋ-ਨਾਲ ਉਨ੍ਹਾਂ ਦੇ ਵਟਸਐਪ ਖਾਤੇ ‘ਤੇ ਮੁਹੱਈਆ ਕੀਤੇ ਜਾਣਗੇ।
    ਇਸ ਕਿਸਾਨ ਹਿਤੈਸ਼ੀ ਉਪਰਾਲੇ ਨੂੰ ਇੱਕ ਇਤਿਹਾਸਕ ਫੈਸਲਾ ਕਰਾਰ ਦਿੰਦਿਆਂ, ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਰਾਜ ਦੇ ਕਿਸਾਨਾਂ ਨੂੰ ਸਿਸਟਮ ਦੁਆਰਾ ਤਿਆਰ ਪ੍ਰਮਾਣਿਕ ਡਿਜੀਟਲ ਜੇ-ਫਾਰਮ ਨਾਲੋ-ਨਾਲ ਮੁਹੱਈਆ ਕਰਨਾ ਹੈ, ਜੋ ਇਸ ਨੂੰ ਪੀਐਮਬੀ ਦੀ ਵੈੱਬਸਾਈਟ https://emandikaran-pb.in, ਆੜਤੀਆਂ ਦੀ ਲਾਗਇਨ ਆਈ.ਡੀ. ਅਤੇ ਡਿਜੀਲਾਕਰ ਤੋਂ, ਭਾਰਤ ਸਰਕਾਰ ਦੇ ਡਿਜੀਟਲ ਦਸਤਾਵੇਜ ਵੈਲੇਟ ਤੋਂ ਵੀ ਡਾਊਨਲੋਡ ਕਰ ਸਕਦੇ ਹਨ।
    ਜ਼ਿਕਰਯੋਗ ਹੈ ਕਿ ਜੇ-ਫਾਰਮ ਮੰਡੀਆਂ ਵਿੱਚ ਕਿਸਾਨਾਂ ਦੀ ਖੇਤੀ ਉਪਜ ਦੀ ਵਿਕਰੀ ਦੀ ਰਸੀਦ ਹੈ ਅਤੇ ਪਹਿਲਾਂ ਆੜ੍ਹਤੀਆਂ ਦੁਆਰਾ ਹੱਥੀਂ ਜਾਰੀ ਕੀਤੀ ਜਾਂਦੀ ਸੀ। ਹਾੜੀ ਅਤੇ ਸਾਉਣੀ ਦੇ ਮੰਡੀਕਰਨ ਸੀਜ਼ਨ 2021-22 ਦੌਰਾਨ ਈ-ਜੇਫਾਰਮ (ਸਿਰਫ਼ ਘੱਟੋ ਘੱਟ ਖਰੀਦ ਮੁੱਲ਼ ‘ਤੇ ਖਰੀਦੇ ਝੋਨੇ ਅਤੇ ਕਣਕ ਲਈ) ਜਾਰੀ ਕਰਕੇ ਪੰਜਾਬ ਮੰਡੀ ਬੋਰਡ ਦੇਸ਼ ਭਰ ਵਿੱਚ ਮੋਹਰੀ ਹੈ।
    ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇ ਝੋਨੇ ਅਤੇ ਕਣਕ ਲਈ ਇਹ ਡਿਜੀਟਲ ਜੇ-ਫਾਰਮ ਹਰ ਵੇਲੇ ਉਪਲਬਧ ਹੋਣਗੇ। ਪ੍ਰਮਾਣਿਕਤਾ ਨੂੰ ਯਕੀਨੀ ਬਣਾਉਣ ਲਈ, ਡਿਜੀਟਲ ਜੇ-ਫਾਰਮ ਕਿਊ.ਆਰ ਕੋਡ, ਵਾਟਰਮਾਰਕ ਅਤੇ ਵਿਲੱਖਣ ਨੰਬਰ ਦੇ ਨਾਲ ਆਉਂਦਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਡਿਜੀਲੌਕਰ ਵਿੱਚ ਜੇ-ਫਾਰਮ ਕਾਨੂੰਨੀ ਤੌਰ ‘ਤੇ 8 ਫਰਵਰੀ, 2017 ਨੂੰ ਜੀ.ਐਸ.ਆਰ 711 (ਈ) ਦੁਆਰਾ ਅਧਿਸੂਚਿਤ ਕੀਤੇ ਗਏ ਸੂਚਨਾ ਤਕਨਾਲੋਜੀ ਦੇ ਨਿਯਮ 9 ਏ (ਡਿਜੀਟਲ ਲਾਕਰ ਸਹੂਲਤਾਂ ਪ੍ਰਦਾਨ ਕਰਨ ਵਾਲੇ ਵਿਚੋਲਿਆਂ ਦੁਆਰਾ ਜਾਣਕਾਰੀ ਦੀ ਸੰਭਾਲ ਅਤੇ ਸੰਭਾਲ) ਨਿਯਮ, 2016 ਦੇ ਅਨੁਸਾਰ ਮੂਲ ਦਸਤਾਵੇਜ਼ਾਂ ਦੇ ਬਰਾਬਰ ਹਨ ਅਤੇ ਇੰਨ੍ਹਾਂ ਦੀ ਵਰਤੋਂ ਵਿੱਤੀ ਸੰਸਥਾਵਾਂ, ਆਮਦਨ ਕਰ ਛੋਟ, ਸਬਸਿਡੀ ਦੇ ਦਾਅਵਿਆਂ, ਕਿਸਾਨ ਬੀਮਾ ਆਦਿ ਤੋਂ ਵਿੱਤ ਜੁਟਾਉਣ ਲਈ ਕੀਤੀ ਜਾ ਸਕਦੀ ਹੈ ਅਤੇ ਇੰਨ੍ਹਾਂ ਨੂੰ ਔਨਲਾਈਨ ਤਸਦੀਕ ਕੀਤਾ ਜਾ ਸਕਦੀ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...