November 22, 2026, 3:42 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੀ ਮੌਤ ਨਾਲ ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਪਿਆ ਨਾ...

ਸਿੱਧੂ ਮੂਸੇਵਾਲਾ ਦੀ ਮੌਤ ਨਾਲ ਪਰਿਵਾਰ ਅਤੇ ਚਾਹੁਣ ਵਾਲਿਆਂ ਨੂੰ ਪਿਆ ਨਾ ਪੂਰਿਆ ਜਾਣ ਵਾਲਾ ਘਾਟਾ -ਮੁੱਖ ਮੰਤਰੀ

Published on

----------- Advertisement -----------

ਮਾਨਸਾ ਵਿਖੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਤਮਿਕ ਸ਼ਾਂਤੀ ਲਈ ਮਾਨਸਾ ਦੀ ਅਨਾਜ ਮੰਡੀ ਵਿੱਚ ਅੰਤਿਮ ਅਰਦਾਸ ਅਤੇ ਭੋਗ ਸਮਾਗਮ ਕਰਵਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਈ ਸੰਦੇਸ਼ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ “ਕੁਝ ਦਿਨ ਪਹਿਲਾਂ ਦਿਲ ਦਹਿਲਾਉਣ ਵਾਲੀ ਇਕ ਘਟਨਾ ਵਿਚ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੁੱਖ ਦੀ ਇਸ ਘੜੀ ਵਿੱਚ ਮੈਂ ਆਪ ਜੀ ਦੇ ਸਮੂਹ ਪਰਿਵਾਰਕ ਮੈਂਬਰਾਂ ਨਾਲ ਸ਼ਰੀਕ ਹੁੰਦਾ ਹੋਇਆ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ।”
ਉਨ੍ਹਾਂ ਕਿਹਾ, ਭਰ ਜਵਾਨੀ ਵਿਚ ਪੁੱਤ ਦਾ ਇਸ ਦੁਨੀਆ ਤੋਂ ਰੁਖਸਤ ਹੋ ਜਾਣਾ ਜਿੱਥੇ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਉਥੇ ਹੀ ਪੰਜਾਬ, ਪੰਜਾਬੀਆਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਨੂੰ ਚਾਹੁਣ ਵਾਲਿਆਂ ਲਈ ਇਹ ਇਕ ਡੂੰਘਾ ਸਦਮਾ ਅਤੇ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ। ਸ਼ੁਭਦੀਪ ਸਿੰਘ ਸਿੱਧੂ ਨੇ ਪੰਜਾਬੀ ਗਾਇਕੀ ਦੀ ਹੀ ਨਹੀਂ ਸਗੋਂ ਆਪਣੇ ਪਿੰਡ ਮੂਸਾ ਦੀ ਮਿੱਟੀ ਦੀ ਖੁਸ਼ਬੋ ਨੂੰ ਹੱਦਾਂ-ਸਰਹੱਦਾਂ ਤੋਂ ਵੀ ਪਾਰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ। ਸਿੱਧੂ ਮੂਸੇਵਾਲਾ ਨੇ ਭਾਵੇਂ ਗਾਇਕ ਵਜੋਂ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਪਰ ਆਪਣੇ ਜੱਦੀ ਕਿੱਤੇ ਖੇਤੀ ਨਾਲ ਜੁੜੇ ਰਹਿਣ ਅਤੇ ਆਖਰੀ ਦਮ ਤੱਕ ਮਾਪਿਆਂ ਦਾ ਪਰਛਾਵਾਂ ਬਣੇ ਰਹਿਣ ਦੀ ਵਿਲੱਖਣ ਜੀਵਨ ਜਾਚ ਸਦਕਾ ਹਜ਼ਾਰਾਂ ਨੌਜਵਾਨਾਂ ਦੇ ਦਿਲਾਂ ਨੂੰ ਟੁੰਬਿਆ ਅਤੇ ਸੇਧ ਦਿੱਤੀ।
ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਮੈਂ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਭਾਣਾ ਮੰਨਣ ਦਾ ਬਲ ਬਖਸ਼ਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...