September 3, 2026, 2:41 am
----------- Advertisement -----------
HomeNewsBreaking Newsਭਗਵੰਤ ਮਾਨ ਦਾ ਐਲਾਨ; ਪੰਜਾਬ 'ਚ ਦਿੱਲੀ ਮਾਡਲ ਹੋਵੇਗਾ ਲਾਗੂ

ਭਗਵੰਤ ਮਾਨ ਦਾ ਐਲਾਨ; ਪੰਜਾਬ ‘ਚ ਦਿੱਲੀ ਮਾਡਲ ਹੋਵੇਗਾ ਲਾਗੂ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦਿੱਲੀ ਦੇ ਦੌਰੇ ‘ਤੇ ਹਨ। ਦਿੱਲੀ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਦਿੱਲੀ ਦੌਰੇ ‘ਤੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈਸ ਵਾਰਤਾ ਦੌਰਾਨ ਦਿੱਲੀ ਅਤੇ ਪੰਜਾਬ ‘ਚ knowledge ਸ਼ੇਅਰਿੰਗ ਸਮਝੌਤਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਸਾਡਾ ਮਕਸਦ ਪੰਜਾਬ ਨੂੰ ਮੁੜ ਪੰਜਾਬ ਬਨਾਉਣਾ ਹੈ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਮਾਡਲ ਨੂੰ ਪੰਜਾਬ ਵਿੱਚ ਵੀ ਲਾਗੂ ਕਰਨ ਦਾ ਐਲਾਨ ਕੀਤਾ ਹੈ।


ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤੋਂ ਪੰਜਾਬ ਬਣਾਇਆ ਜਾਵੇਗਾ। ਖੇਤੀ ਵਿੱਚ ਵੀ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਦਿੱਲੀ ਦੇ ਸਕੂਲੀ ਸਿੱਖਿਆ ਮਾਡਲ ਅਤੇ ਮੁਹੱਲਾ ਕਲੀਨਿਕਾਂ ਨੂੰ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬੁੱਧਵਾਰ ਤੋਂ ਹੀ 117 ਸਕੂਲਾਂ ਅਤੇ 117 ਮੁਹੱਲਾ ਕਲੀਨਿਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ।
ਭਗਵੰਤ ਮਾਨ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਜੇਕਰ ਵਿਦੇਸ਼ ਜਾਣਾ ਪਿਆ ਤਾਂ ਉੱਥੇ ਵੀ ਜਾਵਾਂਗੇ। ਪੰਜਾਬ ਨੂੰ ਮੁੜ ਪੰਜਾਬ ਬਣਾਵਾਂਗੇ। ਇਸ ਨੂੰ ਕੈਨੇਡਾ-ਫਿਨਲੈਂਡ ਨਹੀਂ ਸਗੋਂ ਖੁਸ਼ਹਾਲ ਪੰਜਾਬ ਬਣਾਵਾਂਗੇ। ਉਨ੍ਹਾਂ ਕਿਹਾ ਕੱਲ੍ਹ ਮੈਂ ਬਿਜਲੀ ਮੰਤਰੀ ਨੂੰ ਵੀ ਮਿਲਿਆ ਸੀ। ਸਿਹਤ, ਸਿੱਖਿਆ, ਬਿਜਲੀ ‘ਚ ਚੰਗਾ ਪ੍ਰਦਰਸ਼ਨ ਕਰਾਂਗੇ। ਕੇਜਰੀਵਾਲ ਜਦੋਂ ਦਿੱਲੀ ਦੇ ਮੁੱਖ ਮੰਤਰੀ ਬਣੇ ਤਾਂ ਦਿੱਲੀ ਵਿੱਚ ਬਿਜਲੀ ਸਭ ਤੋਂ ਮਹਿੰਗੀ ਸੀ, ਹੁਣ ਸਭ ਤੋਂ ਸਸਤੀ ਹੈ। ਅਸੀਂ ਪੰਜਾਬ ਵਿੱਚ ਵੀ ਅਜਿਹਾ ਹੀ ਕਰਾਂਗੇ, ਅਸੀਂ ਤਾ ਸਗੋਂ ਬਿਜਲੀ ਬਣਾਉਂਦੇ ਵੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...