August 26, 2026, 7:57 am
----------- Advertisement -----------
HomeNewsLatest Newsਭਗਵੰਤ ਮਾਨ ਦੀ ਕਿਸਾਨਾਂ ਪ੍ਰਤੀ ਬੇਰੁੱਖੀ ਗੰਭੀਰ ਚਿੰਤਾ ਦਾ ਕਾਰਨ - ਬਾਜਵਾ

ਭਗਵੰਤ ਮਾਨ ਦੀ ਕਿਸਾਨਾਂ ਪ੍ਰਤੀ ਬੇਰੁੱਖੀ ਗੰਭੀਰ ਚਿੰਤਾ ਦਾ ਕਾਰਨ – ਬਾਜਵਾ

Published on

----------- Advertisement -----------

ਚੰਡੀਗੜ੍ਹ, 26 ਅਕਤੂਬਰ: ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਬੇਰੁੱਖੀ ਨੂੰ ਗੰਭੀਰ ਚਿੰਤਾ ਦਾ ਕਾਰਨ ਕਰਾਰ ਦਿੱਤਾ । ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਪਿਛਲੇ ਕਰੀਬ 18 ਦਿਨਾਂ ਤੋਂ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦੇ ਬਾਹਰ ਬੈਠੀ ਹੈ। ਕਿਸਾਨ ਘਰਾਂ ਤੋਂ ਦੂਰ ਖੁੱਲ੍ਹੇਆਮ ਸੜਕਾਂ ‘ਤੇ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਮਜ਼ਬੂਰ ਸਨ । ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦਾ ਕਿਸਾਨਾਂ ਨੂੰ ਇੱਕ ਸੱਦਾ ਵੀ ਰੋਸ਼ਨੀ ਦੇ ਤਿਉਹਾਰ ਵਾਲੇ ਦਿਨ ਕਿਸਾਨਾਂ ਨੂੰ ਆਪਣੇ ਪਰਿਵਾਰਾਂ ਨਾਲ ਜੋੜ ਸਕਦਾ ਸੀ ।
ਬਾਜਵਾ ਨੇ ਕਿਹਾ ਕਿ ਪਿਛਲੇ ਸਾਲ ਵੀ ਜਦੋਂ ਕਿਸਾਨ ਦਿੱਲੀ ਦੇ ਬਾਹਰਵਾਰ ਅੰਦੋਲਨ ਕਰ ਰਹੇ ਸਨ ਤਾਂ ਉਨ੍ਹਾਂ ਕੋਲ ਸੜਕਾਂ ‘ਤੇ ਤਿਉਹਾਰ ਮਨਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ ਕਿਉਂਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਵੀ ਉਦੋਂ ਤੱਕ ਤਿੰਨ ਸਖ਼ਤ ਖੇਤੀ ਕਾਨੂੰਨ ਵਾਪਸ ਨਹੀਂ ਲਏ ਸਨ। ਕਿਸਾਨਾਂ ਦੇ ਹੌੰਸਲੇ ਅੱਗੇ ਗੋਡੇ ਟੇਕਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 19 ਨਵੰਬਰ, 2021 ਨੂੰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ।
ਅਸਲ ਵਿੱਚ ਕਿਸਾਨ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ । ਭਾਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਗਿਆ ਸੀ, ਪਰ ਯੂਨੀਅਨ ਜਾਂ ਸੂਬਾ ਸਰਕਾਰਾਂ ਵੱਲੋਂ ਲੰਬਿਤ ਮੰਗਾਂ ਨੂੰ ਨਾ ਤਾਂ ਪੂਰਾ ਕੀਤਾ ਗਿਆ ਹੈ ਅਤੇ ਨਾ ਹੀ ਪ੍ਰਵਾਨ ਕੀਤਾ ਗਿਆ ਹੈ । ਭਾਵੇਂ ਗੱਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਕਾਨੂੰਨੀ ਹੱਕ ਲੈਣ ਦੀ ਗੱਲ ਹੋਵੇ, ਯੂ.ਪੀ. ਦੇ ਲਖੀਮਪੁਰ ਖੇੜੀ ਵਿਖੇ ਵਾਪਰੇ ਰੋਡ ਰੇਂਜ ਮਾਮਲੇ ‘ਚ ਇਨਸਾਫ਼ ਦੀ ਗੱਲ ਹੋਵੇ, ਮੂੰਗੀ ਦੀ ਦਾਲ ਦੀ ਪ੍ਰੇਸ਼ਾਨੀ ਵਾਲੀ ਵਿਕਰੀ ਜਿਸ ਦਾ ਪ੍ਰਚਾਰ ਕਿਸੇ ਹੋਰ ਨੇ ਨਹੀਂ ਸਗੋਂ ਖ਼ੁਦ ਭਗਵੰਤ ਮਾਨ ਨੇ ਕੀਤਾ ਸੀ, ਸਿੱਧੀ ਝੋਨੇ ਦੀ ਬਿਜਾਈ (ਡੀਐਸਆਰ) ਜਿਸ ਦੇ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣਾ ਅਤੇ ਖ਼ਰਾਬ ਮੌਸਮ ਕਾਰਨ ਖ਼ਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਸੀ । ਕਿਸਾਨਾਂ ਨੂੰ ਅਜੇ ਤੱਕ ਕੇਂਦਰ ਜਾਂ ਸੂਬਾ ਸਰਕਾਰ ਤੋਂ ਕੋਈ ਇਨਸਾਫ਼ ਨਹੀਂ ਮਿਲਿਆ ਹੈ ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...