November 5, 2026, 11:44 pm
----------- Advertisement -----------
HomeNewsBreaking Newsਭਗਵੰਤ ਮਾਨ ਦੇ ਕਰੀਬੀ ਨੂੰ 'ਆਪ' ਨੇ ਇਸ ਸੀਟ ਤੋਂ ਉਮੀਦਵਾਰ ਬਣਾਇਆ,...

ਭਗਵੰਤ ਮਾਨ ਦੇ ਕਰੀਬੀ ਨੂੰ ‘ਆਪ’ ਨੇ ਇਸ ਸੀਟ ਤੋਂ ਉਮੀਦਵਾਰ ਬਣਾਇਆ, ਜਾਣੋ ਕੌਣ ਹੈ ਇਹ ਖਾਸ ਸਖ਼ਸ਼

Published on

----------- Advertisement -----------

ਆਮ ਆਦਮੀ ਪਾਰਟੀ ਨੇ ਕਰਮਜੀਤ ਅਨਮੋਲ ਨੂੰ ਫਰੀਦਕੋਟ ਲੋਕ ਸਭਾ ਹਲਕਾ (SC ਰਾਖਵਾਂ) ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਰਮਜੀਤ ਅਨਮੋਲ ਫਰੀਦਕੋਟ ਹਲਕੇ ਵਿੱਚ 20 ਸਾਲ ਤੋਂ ਵੱਧ ਸਮੇਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਰਗਰਮ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਕਰਮਜੀਤ ਅਨਮੋਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਈ ਵਾਰ ਸਟੇਜ ਸ਼ੋਅ ਵਿੱਚ ਨਜ਼ਰ ਆਏ ਸਨ। ਪੰਜਾਬੀ ਫਿਲਮਾਂ ‘ਚ ਗਾਇਕ ਤੇ ਕਲਾਕਾਰ ਵਜੋਂ ਖਾਸ ਪਛਾਣ ਰੱਖਣ ਵਾਲੇ ਕਰਮਜੀਤ ਅਨਮੋਲ ਨੂੰ ‘ਆਪ’ ਵੱਲੋਂ ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਬਣਾਏ ਜਾਣ ‘ਤੇ ਉਨ੍ਹਾਂ ਦੇ ਚਹੇਤਿਆਂ ‘ਚ ਖੁਸ਼ੀ ਦੀ ਲਹਿਰ ਹੈ। 

ਦੱਸ ਦਈਏ ਕਿ ਆਮ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਵਿਚ ਬਹੁਤ ਘੱਟ ਸਮਾਂ ਬਚਿਆ ਹੈ, ਇਸ ਲਈ ਹੋਰ ਸਿਆਸੀ ਪਾਰਟੀਆਂ ਦੇ ਮੁਕਾਬਲੇ ਆਮ ਆਦਮੀ ਪਾਰਟੀ ਫਰੀਦਕੋਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰਨ ਵਿਚ ਅੱਗੇ ਨਿਕਲ ਗਈ ਹੈ। ਉਂਜ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਮੌਜੂਦਾ ਲੋਕ ਸਭਾ ਮੈਂਬਰ ਕਾਂਗਰਸ ਪਾਰਟੀ ਨਾਲ ਸਬੰਧਤ ਹਨ ਅਤੇ ਇਤਫ਼ਾਕ ਨਾਲ ਉਹ ਗਾਇਕ ਤੇ ਕਲਾਕਾਰ ਵੀ ਹਨ। ਜਿਸ ਦਾ ਨਾਮ ਮੁਹੰਮਦ ਸਦੀਕ ਹੈ। ਮੁਹੰਮਦ ਸਦੀਕ ਵੀ ਕਾਂਗਰਸ ਪਾਰਟੀ ਤੋਂ ਮੁੜ ਟਿਕਟ ਦੀ ਮੰਗ ਕਰ ਰਹੇ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਕੀ ਕਾਂਗਰਸ ਪਾਰਟੀ ਦੀ ਹਾਈਕਮਾਂਡ ਆਮ ਆਦਮੀ ਪਾਰਟੀ ਵਾਂਗ ਗਾਇਕ ਤੇ ਕਲਾਕਾਰ ਮੁਹੰਮਦ ਸਦੀਕ ਨੂੰ ਫਰੀਦਕੋਟ ਤੋਂ ਚੋਣ ਲੜਨ ਲਈ ਮੈਦਾਨ ਵਿੱਚ ਉਤਾਰਦੀ ਹੈ ਜਾਂ ਕੋਈ ਨਵਾਂ ਚਿਹਰਾ ਦਿੰਦੀ ਹੈ।

ਫ਼ਰੀਦਕੋਟ ਲੋਕ ਸਭਾ ਹਲਕੇ ਵਿੱਚ ਕੁੱਲ ਨੌਂ ਵਿਧਾਨ ਸਭਾ ਹਲਕੇ ਹਨ ਅਤੇ ਸਾਰੀਆਂ ਵਿਧਾਨ ਸਭਾਵਾਂ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਅਜਿਹੀ ਸਥਿਤੀ ਵਿਚ ਕਿਉਂਕਿ ਸੂਬਾ ਸਰਕਾਰ ਨੇ ਕਈ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਵੀ ਕੀਤੀ ਹੈ, ਇਸ ਨਾਲ ਬਿਨਾਂ ਸ਼ੱਕ ਇਕ ਵੱਡੇ ਨੈੱਟਵਰਕ ਦੇ ਰੂਪ ਵਿਚ ਉਮੀਦਵਾਰ ਨੂੰ ਫਾਇਦਾ ਹੋਵੇਗਾ। ਉਂਜ ਫਿਲਹਾਲ ਸਿਰਫ਼ ਸ਼੍ਰੋਮਣੀ ਅਕਾਲੀ ਦਲ, ਭਾਜਪਾ, ਬਸਪਾ ਅਤੇ ਕਾਂਗਰਸ ਹੀ ਆਪੋ-ਆਪਣੇ ਉਮੀਦਵਾਰਾਂ ਲਈ ਸਰਵੇਖਣ ਕਰਵਾਉਣ ਦੀ ਗੱਲ ਕਰ ਰਹੇ ਹਨ ਪਰ ਬਾਕੀ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦਾ ਐਲਾਨ ਕਦੋਂ ਹੋਵੇਗਾ, ਇਹ ਦੇਖਣਾ ਬਾਕੀ ਹੈ।

ਫ਼ਰੀਦਕੋਟ ਲੋਕ ਸਭਾ ਹਲਕੇ ਵਿੱਚ ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਸ੍ਰੀਮੁਕਤਸਰ ਸਾਹਿਬ ਦੀਆਂ ਕੁੱਲ ਨੌਂ ਵਿਧਾਨ ਸਭਾਵਾਂ ਹਨ, ਜਿਨ੍ਹਾਂ ਵਿੱਚੋਂ ਮੋਗਾ ਜ਼ਿਲ੍ਹੇ ਦੀਆਂ ਚਾਰ ਵਿਧਾਨ ਸਭਾਵਾਂ (ਧਰਮਕੋਟ, ਮੋਗਾ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ), ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾਵਾਂ (ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ), ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਵਾਹਾ ਵਿਧਾਨ ਸਭਾ ਅਤੇ ਬਠਿੰਡਾ ਜ਼ਿਲ੍ਹੇ ਦੀ ਵਿਧਾਨ ਸਭਾ ਰਾਮਪੁਰਾ ਫੂਲ ਹੈ।ਫਰੀਦਕੋਟ ਸਾਹਿਤ ਅਤੇ ਕਲਾ ਦਾ ਕੇਂਦਰ ਬਿੰਦੂ ਰਿਹਾ ਹੈ। ਬਾਬਾ ਫ਼ਰੀਦ ਦਾ ਨਾਂ ਪੰਜਾਬੀ ਭਾਸ਼ਾ ਦੇ ਪਹਿਲੇ ਕਵੀ ਵਜੋਂ ਆਉਂਦਾ ਹੈ, ਇਸੇ ਤਰ੍ਹਾਂ ਇਸ ਸਮੇਂ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਇਸ ਸਥਾਨ ਨਾਲ ਜੁੜੇ ਕਈ ਸਰਗਰਮ ਕਲਾਕਾਰ ਮੌਜੂਦ ਹਨ। ਅਜਿਹੇ ‘ਚ ਆਮ ਆਦਮੀ ਪਾਰਟੀ ਨੇ ਪੰਜਾਬੀ ਗਾਇਕ ਤੇ ਕਲਾਕਾਰ ਕਰਮਜੀਤ ਅਨਮੋਲ ‘ਤੇ ਵੱਡਾ ਦਾਅ ਖੇਡਿਆ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਇਸ ਦਾ ਫਾਇਦਾ ਜ਼ਰੂਰ ਮਿਲੇਗਾ।

ਵਿਧਾਨ ਸਭਾ ਚੋਣਾਂ ਦੌਰਾਨ ਕਰਮਜੀਤ ਅਨਮੋਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਪੂਰੀ ਤਰ੍ਹਾਂ ਸਰਗਰਮ ਰਹੇ ਹਨ। ਅਜਿਹੀ ਸਥਿਤੀ ਵਿੱਚ ਉਸ ਕੋਲ ਰਾਜਨੀਤੀ ਅਤੇ ਪ੍ਰਚਾਰ ਦਾ ਪੂਰਾ ਜ਼ੋਰ ਹੈ। ਪੰਜਾਬੀ ਫਿਲਮਾਂ ‘ਚ ਆਪਣੇ ਕਿਰਦਾਰਾਂ ‘ਚ ਜਾਨ ਪਾਉਣ ਵਾਲਾ ਕਰਮਜੀਤ ਅਨਮੋਲ ਚੋਣਾਂ ਦੌਰਾਨ ਲੋਕਾਂ ‘ਚ ਆਪਣੀ ਪਕੜ ਕਿੰਨੀ ਮਜ਼ਬੂਤੀ ਨਾਲ ਬਰਕਰਾਰ ਰੱਖਦਾ ਹੈ, ਇਹ ਤਾਂ ਸਮਾਂ ਹੀ ਦੱਸੇਗਾ। 

ਕਰਮਜੀਤ ਅਨਮੋਲ ਬਾਰੇ ਨਿੱਜੀ ਜਾਣਕਾਰੀ –

ਪੰਜਾਬੀ ਗਾਇਕ ਕਰਮਜੀਤ ਅਨਮੋਲ ਸੰਗਰੂਰ, ਪੰਜਾਬ ਦਾ ਰਹਿਣ ਵਾਲਾ ਹੈ। ਉਨ੍ਹਾਂ ਦਾ ਜਨਮ 2 ਜਨਵਰੀ 1972 ਨੂੰ ਹੋਇਆ ਸੀ। ਕਰਮਜੀਤ ਨਾ ਸਿਰਫ਼ ਇੱਕ ਮਸ਼ਹੂਰ ਗਾਇਕ ਹੈ, ਇਸ ਤੋਂ ਇਲਾਵਾ ਉਹ ਇੱਕ ਅਦਾਕਾਰ ਅਤੇ ਨਿਰਮਾਤਾ ਵੀ ਹੈ। ਉਹ ਪੰਜਾਬੀ ਲੋਕ ਗਾਇਕ ਕੁਲਦੀਪ ਮਾਣਕ ਦਾ ਭਾਣਜਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਬਚਪਨ ‘ਚ 6 ਸਾਲ ਦੀ ਉਮਰ ਤੋਂ ਹੀ ਗਾਇਕੀ ਦੀ ਸਿਖਲਾਈ ਲੈਣੀ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਇਲਾਵਾ ਉਹ ਮਿਮਿਕਰੀ ਦਾ ਵੀ ਬਹੁਤ ਸ਼ੌਕੀਨ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਗਾਇਕ ਕਰਮਜੀਤ ਅਨਮੋਲ ਦੀ ਪੁਰਾਣੀ ਦੋਸਤੀ ਹੈ। ਕਾਬਿਲੇਗੌਰ ਹੈ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਥੀਏਟਰਾਂ ਅਤੇ ਕਾਮੇਡੀ ਸ਼ੋਅਜ਼ ਦਾ ਹਿੱਸਾ ਰਹਿ ਚੁੱਕੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕਰਮਜੀਤ ਅਨਮੋਲ ਜਦੋਂ ਕਾਲਜ ਵਿੱਚ ਪੜ੍ਹਦਾ ਸੀ ਤਾਂ ਉਸ ਦੀ ਭਗਵੰਤ ਮਾਨ ਨਾਲ ਦੋਸਤੀ ਹੋ ਗਈ ਸੀ। ਦੋਵਾਂ ਨੇ ਲੰਬੇ ਸਮੇਂ ਤੱਕ ਥੀਏਟਰ ਕੀਤਾ ਹੈ। 

ਦੱਸ ਦਈਏ ਕਿ ਪੰਜਾਬੀ ਗਾਇਕ ਕਰਮਜੀਤ ਅਨਮੋਲ ਨਾ ਸਿਰਫ਼ ਇੱਕ ਸ਼ਾਨਦਾਰ ਗਾਇਕ ਹਨ ਸਗੋਂ ਉਨ੍ਹਾਂ ਨੇ ਕਈ ਫ਼ਿਲਮਾਂ ਵਿੱਚ ਵੀ ਕੰਮ ਕੀਤਾ ਹੈ। ਉਸਨੇ ਕੈਰੀ ਆਨ ਜੱਟਾ 3, ਜੀ ਵਾਈਫ ਜੀ, ਮਾਂ ਦਿ ਸ਼ੋਨਾ, ਹਨੀਮੂਨ, ਤੇਰੀ-ਮੇਰੀ ਗਲ ਬਨ ਗਈ ਵਰਗੀਆਂ ਕਈ ਸੁਪਰਹਿੱਟ ਫਿਲਮਾਂ ਵਿੱਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਕਰਮਜੀਤ ਨਿਰਮਾਤਾ ਵੀ ਰਹਿ ਚੁੱਕੇ ਹਨ। ਉਸਨੇ 2009 ਦੀਆਂ ਫਿਲਮਾਂ ‘ਦੇਵ ਡੀ’ ਅਤੇ ਮੰਜੇ ਬਿਸਤਰੇ ਦਾ ਨਿਰਮਾਣ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...