ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਿਰਸਾ ਸਿੰਘ ਬਲਟੋਹਾ ਨੂੰ ਐਲਾਨਿਆ ਗਿਆ ਹੈ। ਜਿਸ ਦੇ ਚਲਦੇ ਕੱਲ ਇੱਕ ਪ੍ਰੈਸ ਕਾਨਫਰਸ ਦੇ ਵਿੱਚ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅੰਮ੍ਰਿਤ ਪਾਲ ਸਿੰਘ ਦਾ ਪਰਿਵਾਰ ਮੇਰੇ ਹੱਕ ਵਿੱਚ ਹੈ ਤੇ ਉਹਨਾਂ ਮੈਨੂੰ ਯਕੀਨ ਦਵਾਇਆ ਹੈ ਕਿ ਅਸੀਂ ਤੁਹਾਡੀ ਸਪੋਰਟ ਵਿੱਚ ਹਾਂ ।
ਸਵੇਰੇ ਜਦੋਂ ਵਿਰਸਾ ਸਿੰਘ ਵਲਟੋਹਾ ਗੁਰੂ ਘਰ ਵਿੱਚ ਮੱਥਾ ਟੇਕਣ ਦੇ ਲਈ ਗਏ ਤੇ ਉਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਵੱਲੋਂ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਗਈ ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਸੀ ਉਸ ਤੋਂ ਬਾਅਦ ਮੀਡੀਆ ਟੀਮ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਨ ਦੇ ਲਈ ਪੁੱਜੀ ਇਸ ਮੌਕੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅਸੀਂ ਵਿਰਸਾ ਸਿੰਘ ਵਲਟੋਹਾ ਨੂੰ ਕੋਈ ਭਰੋਸਾ ਨਹੀਂ ਦਿੱਤਾ ਨਾ ਹੀ ਅਸੀਂ ਕਿਹਾ ਹੈ ਕਿ ਅਸੀਂ ਤੁਹਾਡੀ ਸਪੋਰਟ ਵਿੱਚ ਖੜੇ ਹਾਂ ਜਦ ਕਿ ਉਹਨਾਂ ਨੂੰ ਪਤਾ ਸੀ ਕਿ ਭਾਈ ਅੰਮ੍ਰਿਤ ਪਾਲ ਸਿੰਘ ਪਹਿਲੋਂ ਹੀ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨੇ ਗਏ ਹਨ।
ਇਹਨਾਂ ਨੂੰ ਖੜਾ ਨਹੀਂ ਸੀ ਹੋਣਾ ਚਾਹੀਦਾ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਿਛਲੇ ਸਮੇਂ ਵਿੱਚ ਖਾਲੜਾ ਦੇ ਸਮੇਂ ਵਿੱਚ ਜੋ ਗਲਤੀ ਕੀਤੀ ਸੀ ਦੁਬਾਰਾ ਉਹੀ ਗਲਤੀ ਦੋਹਰਾ ਰਹੇ ਹਨ ਉਹਨਾਂ ਕਿਹਾ ਕਿ ਇਹ ਸਿੱਖ ਹਿੱਤਾਂ ਦਾ ਨੁਕਸਾਨ ਹੋਵੇਗਾ ਅਸੀਂ ਸੋਚਦੇ ਸੀ ਕਿ ਸਾਰੀਆਂ ਪਾਰਟੀਆਂ ਨੂੰ ਰਲ ਮਿਲ ਕੇ ਇੱਕ ਉਮੀਦਵਾਰ ਖੜਾ ਕਰਨਾ ਚਾਹੀਦਾ ਸੀ