August 17, 2026, 6:17 pm
----------- Advertisement -----------
HomeNewsLatest Newsਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਵਧਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਵਧਿਆ 14 ਦਿਨਾਂ ਦਾ ਜੁਡੀਸ਼ੀਅਲ ਰਿਮਾਂਡ

Published on

----------- Advertisement -----------

ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ‘ਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਹੁਣ ਉਸ ਦੇ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਭਾਰਤ ਭੂਸ਼ਣ ਆਸ਼ੂ‘ ਨੂੰ ਨਾਭਾ ਜੇਲ੍ਹ ਤੋਂ ਵੀਡੀਉ ਕਾਨਫਰੰਸਿੰਗ’ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ 1 ਅਗਸਤ ਨੂੰ ਸਵੇਰੇ ਈਡੀ ਦਫਤਰ ਪਹੁੰਚੇ ਸਨ। ਉਨ੍ਹਾਂ ਤੋਂ ਸ਼ਾਮ ਤੱਕ ਲਗਾਤਾਰ ਜਲੰਧਰ ਈਡੀ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਗਈ। ਜਿਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਆਸ਼ੂ ਖਿਲਾਫ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਸੀ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਖੁਰਾਕ ਤੇ ਸਿਵਲ ਸਪਲਾਈ ਮੰਤਰਾਲੇ ਦੇ ਇੰਚਾਰਜ ਸਨ ਤਾਂ ਉਨ੍ਹਾਂ ‘ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ‘ਚ ਘਪਲੇ ਦੇ ਦੋਸ਼ ਲੱਗੇ ਸਨ। ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰਾਂ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਸਾਹਮਣੇ ਆਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...

*“ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ”

ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ...

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...