June 5, 2026, 2:21 am
----------- Advertisement -----------
HomeNewsLatest Newsਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਅਗਲੇ ਮਹੀਨੇ ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚੋਂ...

ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਪੰਜਾਬ ਦੇ ਇਨ੍ਹਾਂ ਸ਼ਹਿਰਾਂ ‘ਚੋਂ ਲੰਘੇਗੀ

Published on

----------- Advertisement -----------

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਅਗਲੇ ਮਹੀਨੇ ਜਨਵਰੀ ਵਿੱਚ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇੱਥੋਂ ਲੰਘ ਕੇ ਇਹ ਯਾਤਰਾ ਜੰਮੂ-ਕਸ਼ਮੀਰ ਪਹੁੰਚੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਅਗਲੇ ਮਹੀਨੇ ਪੰਜਾਬ ‘ਚ ਪ੍ਰਵੇਸ਼ ਕਰੇਗੀ। ਜੰਮੂ-ਕਸ਼ਮੀਰ ਵਿਚ ਦਾਖਲ ਹੋਣ ਤੋਂ ਪਹਿਲਾਂ ਇਹ ਅੱਠ ਤੋਂ ਨੌਂ ਦਿਨ ਪੰਜਾਬ ਵਿਚ ਰਹੇਗੀ
ਇਸ ਯਾਤਰਾ ਬਾਰੇ ਜਾਣਕਾਰੀ ਦਿੰਦਿਆਂ ਰਾਜਾ ਵੜਿੰਗ ਨੇ ਦੱਸਿਆ ਕਿ ਇਹ ਯਾਤਰਾ ਅੱਠ ਤੋਂ ਨੌਂ ਦਿਨ ਪੰਜਾਬ ਵਿੱਚ ਚੱਲੇਗੀ। ਜੋ ਜੰਮੂ-ਕਸ਼ਮੀਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਫਗਵਾੜਾ, ਜਲੰਧਰ, ਪਠਾਨਕੋਟ ਅਤੇ ਮਾਧੋਪੁਰ ਸਮੇਤ ਵੱਖ-ਵੱਖ ਸ਼ਹਿਰਾਂ ਵਿੱਚੋਂ ਲੰਘੇਗੀ। ਦੱਸ ਦੇਈਏ ਕਿ ਕਾਂਗਰਸ ਦੀ ਭਾਰਤ ਜੋੜੋ ਯਾਤਰਾ 7 ਸਤੰਬਰ ਨੂੰ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਸੀ। ਜਿਸ ਦੇ ਸ਼ੁੱਕਰਵਾਰ ਨੂੰ 100 ਦਿਨ ਪੂਰੇ ਹੋ ਗਏ ਹਨ। ਯਾਤਰਾ ਹੁਣ ਤੱਕ ਅੱਠ ਰਾਜਾਂ ਤਾਮਿਲਨਾਡੂ, ਕੇਰਲ, ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼, ਮਹਾਰਾਸ਼ਟਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਹੋ ਕੇ ਲੰਘ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...