August 27, 2026, 9:15 pm
----------- Advertisement -----------
HomeNewsLatest Newsਪੰਚਾਇਤ ਮੰਤਰੀ ਭੁੱਲਰ ਨੇ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ 850...

ਪੰਚਾਇਤ ਮੰਤਰੀ ਭੁੱਲਰ ਨੇ ਹੁਣ ਤੱਕ ਦੇ ਦੂਜੇ ਸਭ ਤੋਂ ਵੱਡੇ 850 ਏਕੜ ਰਕਬੇ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ

Published on

----------- Advertisement -----------

ਚੰਡੀਗੜ੍ਹ, 14 ਜੂਨ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹੁਣ ਤੱਕ ਦੇ ਦੂਜੇ ਸੱਭ ਤੋਂ ਵੱਡੇ ਰਕਬੇ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪਿੰਡ ਡਡਿਆਲ (ਬਲਾਕ ਦਸੂਹਾ) ਵਿੱਚ 850 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ।

ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ਦਾ ਬਾਜ਼ਾਰੀ ਮੁੱਲ ਕਰੀਬ 170 ਕਰੋੜ ਰੁਪਏ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਦੀ ਕੁੱਲ 1013 ਏਕੜ ਪੰਚਾਇਤੀ ਜ਼ਮੀਨ ਵਿੱਚੋਂ 115 ਏਕੜ ਰਕਬੇ ਦੇ ਕਾਬਜ਼ਕਾਰਾਂ ਵੱਲੋਂ ਪਹਿਲਾਂ ਹੀ ਸਵੈ-ਇੱਛਾ ਨਾਲ ਕਬਜ਼ਾ ਛੱਡਿਆ ਜਾ ਚੁੱਕਾ ਹੈ ਜਦਕਿ ਦੋ ਧਿਰਾਂ ਵੱਲੋਂ 49 ਏਕੜ ਪੰਚਾਇਤੀ ਜ਼ਮੀਨ ਸਬੰਧੀ ਕੇਸ ਅਦਾਲਤ ਵਿੱਚ ਚਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਦਾਲਤੀ ਮਾਮਲਿਆਂ ਦੇ ਨਿਪਟਾਰੇ ਸਬੰਧੀ ਪੈਰਵਾਈ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਅਤੇ ਰਹਿੰਦੀ ਜ਼ਮੀਨ ਨੂੰ ਵੀ ਛੇਤੀ ਕਾਬਜ਼ਕਾਰਾਂ ਤੋਂ ਮੁਕਤ ਕਰਵਾਇਆ ਜਾਵੇਗਾ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਖ਼ਾਸ ਤੌਰ ‘ਤੇ ਕਿਹਾ ਕਿ ਸਰਕਾਰੀ ਜ਼ਮੀਨਾਂ ‘ਤੇ ਨਾਜਾਇਜ਼ ਕਬਜ਼ੇ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਫਿਰ ਚਾਹੇ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਇਤਿਹਾਸਕ ਪਹਿਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਬਲਾਕ ਮਾਜਰੀ ਵਿੱਚ ਸਭ ਤੋਂ ਵੱਡੇ ਰਕਬੇ 2828 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਉਣ ਦੀ ਮੁਹਿੰਮ ਦੀ ਵਾਗਡੋਰ ਖ਼ੁਦ ਸੰਭਾਲੀ ਸੀ।

ਕੈਬਨਿਟ ਮੰਤਰੀ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਵਿਭਾਗ ਵੱਲੋਂ ਕੁੱਲ 11442 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ ਜਿਸ ਵਿੱਚੋਂ ਪਿਛਲੇ ਸਾਲ ਸਰਕਾਰ ਵੱਲੋਂ ਕਰੀਬ 2709 ਕਰੋੜ ਰੁਪਏ ਮੁੱਲ ਦੀ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਦਕਿ ਇਸ ਵਰ੍ਹੇ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 2412 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਅੱਗੇ ਆ ਕੇ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੱਡਣ ਤਾਂ ਜੋ ਇਸ ਜ਼ਮੀਨ ਤੋਂ ਇਕੱਠਾ ਹੁੰਦਾ ਮਾਲੀਆ ਪੰਜਾਬ ਦੀ ਭਲਾਈ ਲਈ ਵਰਤਿਆ ਜਾ ਸਕੇ।ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਕੰਮ ਕਰ ਰਹੇ ਵਿਭਾਗ ਦੇ ਸ਼ਾਮਲਾਤ ਸੈੱਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਵਿੱਚ ਕੋਈ ਦਿੱਕਤ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੂੜੇ ਦੀ ਫੋਟੋ ਭੇਜੋ, ਪੰਜਾਬ ਸਰਕਾਰ ਕਰਾਏਗੀ ਸਫਾਈ! 29 ਤਰੀਕ ਤੋਂ ਮਿਸ਼ਨ ਕਲੀਨ ਫੇਜ਼-2 ਸ਼ੁਰੂ

ਪੰਜਾਬ ਸਰਕਾਰ 29 ਅਗਸਤ ਨੂੰ ਮਿਸ਼ਨ ਕਲੀਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰੇਗੀ। ਇਸ...

ਬੱਚਿਆਂ ਲਈ Meta ਦੀ ਸਖ਼ਤੀ! Instagram-Facebook ’ਤੇ ਲੱਗਣਗੀਆਂ ਨਵੀਆਂ ਪਾਬੰਦੀਆਂ

ਅਮਰੀਕਾ ਵਿੱਚ ਕਿਸ਼ੋਰਾਂ ਦੀ ਸੋਸ਼ਲ ਮੀਡੀਆ ਵਰਤੋਂ ਨੂੰ ਲੈ ਕੇ Meta ਵੱਲੋਂ ਵੱਡੇ ਬਦਲਾਅ...

ਬਿਜਲੀ ਖਪਤਕਾਰਾਂ ਲਈ ਵੱਡੀ ਰਾਹਤ, PSPCL ਨੇ ਜਾਰੀ ਕੀਤੇ ਹੈਲਪਲਾਈਨ ਨੰਬਰ

ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪਰੇਸ਼ਾਨ ਪੰਜਾਬ ਦੇ ਖਪਤਕਾਰਾਂ ਲਈ ਰਾਹਤ ਦੀ ਖ਼ਬਰ...

AAP ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਸ੍ਰੀ ਚਮਕੌਰ ਸਾਹਿਬ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚਮਕੌਰ ਸਾਹਿਬ...

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...