September 19, 2026, 3:20 am
----------- Advertisement -----------
HomeNewsBreaking Newsਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਵਾਲੇ ਭੁਪਿੰਦਰ ਸਿੰਘ ‘ਆਪ’ ਪਾਰਟੀ 'ਚ...

ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜਨ ਵਾਲੇ ਭੁਪਿੰਦਰ ਸਿੰਘ ‘ਆਪ’ ਪਾਰਟੀ ‘ਚ ਹੋਏ ਸ਼ਾਮਲ

Published on

----------- Advertisement -----------

ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਮਜ਼ਬੂਤ ਹੋਈ ਹੈ। ਬੁੱਧਵਾਰ ਨੂੰ ਆਜ਼ਾਦ ਉਮੀਦਵਾਰ ਵਜੋਂ ਵਿਧਾਨ ਸਭਾ ਚੋਣ ਲੜਨ ਵਾਲੇ ਭੁਪਿੰਦਰ ਸਿੰਘ ਸੰਧੂ (ਬਿੱਟੂ) ‘ਆਪ’ ਵਿੱਚ ਸ਼ਾਮਲ ਹੋ ਗਏ। ਭੁਪਿੰਦਰ ਸਿੰਘ ਸੰਧੂ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੈਂਬਰ ਸਨ। ਉਹ 2016 ਵਿੱਚ ਸੂਬਾ ਕਾਂਗਰਸ ਦੇ ਸਕੱਤਰ ਅਤੇ 2011 ਵਿੱਚ ਰੇਲਵੇ ਬੋਰਡ (ਉੱਤਰੀ) ਦੇ ਮੈਂਬਰ ਸਨ।

ਉਨ੍ਹਾਂ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਖਵਾਸਪੁਰ ਦੇ ਸਰਪੰਚ ਵਜੋਂ ਕੀਤੀ ਸੀ। ਉਹ ਖਡੂਰ ਸਾਹਿਬ ਦੀ ਬਲਾਕ ਕਮੇਟੀ ਦੇ ਮੈਂਬਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਖੇਤੀਬਾੜੀ ਸਹਿਕਾਰੀ ਸਭਾ ਭਰੋਵਾਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਭੁਪਿੰਦਰ ਸਿੰਘ ਸੰਧੂ ਪਿਛਲੇ 25 ਸਾਲਾਂ ਤੋਂ ਸਿਆਸਤ ਵਿੱਚ ਸਰਗਰਮ ਹਨ, ਉਨ੍ਹਾਂ ਦੀ ਖਡੂਰ ਸਾਹਿਬ ਹਲਕੇ ਵਿੱਚ ਚੰਗੀ ਪਕੜ ਹੈ। ਉਨ੍ਹਾਂ ਦੀ ਆਮ ਆਦਮੀ ਪਾਰਟੀ ਵਿੱਚ ਮੌਜੂਦਗੀ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ।

ਐਨਐਸਯੂਆਈ ਪੰਜਾਬ ਦੇ ਸਾਬਕਾ ਮੀਤ ਪ੍ਰਧਾਨ ਕੰਵਰ ਸੰਧੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਦਿਆਰਥੀ ਰਾਜਨੀਤੀ ਵਿੱਚੋਂ ਆਏ ਹਨ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਦੋਵਾਂ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀਆਂ ਲੋਕ ਪੱਖੀ ਨੀਤੀਆਂ ਕਾਰਨ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਲਈ ਕੰਮ ਕਰਨ ਵਾਲੇ ਇਮਾਨਦਾਰ ਲੋਕਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਹਮੇਸ਼ਾ ਲਈ ਖੁੱਲ੍ਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...