September 14, 2026, 6:37 pm
----------- Advertisement -----------
HomeNewsLatest Newsਬੀਬੀ ਜਗੀਰ ਕੌਰ ਦੀ ਨਿੱਜੀ ਜ਼ਿੰਦਗੀ ਤੋਂ ਧਾਰਮਿਕ ਤੇ ਸਿਆਸੀ ਸਫ਼ਰ ਬਾਰੇ...

ਬੀਬੀ ਜਗੀਰ ਕੌਰ ਦੀ ਨਿੱਜੀ ਜ਼ਿੰਦਗੀ ਤੋਂ ਧਾਰਮਿਕ ਤੇ ਸਿਆਸੀ ਸਫ਼ਰ ਬਾਰੇ ਕੁੱਝ ਖ਼ਾਸ ਗੱਲਾਂ

Published on

----------- Advertisement -----------

ਅੱਜ ਬੁੱਧਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਸ਼੍ਰੋਮਣੀ ਕਮੇਟੀ ਪ੍ਰਧਾਨ ਚੁਣ ਲਿਆ ਗਿਆ। ਧਾਮੀ ਨੂੰ 104 ਵੋਟਾਂ ਮਿਲੀਆਂ। ਜਦਕਿ ਬੀਬੀ ਜਗੀਰ ਕੌਰ ਨੂੰ 42 ਵੋਟਾਂ ਮਿਲੀਆਂ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪਹਿਲੀ ਮਹਿਲਾ ਪ੍ਰਧਾਨ ਬਣਨ ਵਾਲੀ ਬੀਬੀ ਜਗੀਰ ਕੌਰ ਪੰਜਾਬ ਦੀ ਸਿਆਸਤ ‘ਚ ਪੰਥਕ ਚਿਹਰਾ ਹਨ। ਬੀਬੀ ਜਗੀਰ ਕੌਰ ਚਾਰ ਵਾਰ ਐੱਸਜੀਪੀਸੀ ਦੇ ਪ੍ਰਧਾਨ ਰਹਿ ਚੁੱਕੇ ਹਨ। ਆਪਣੇ ਕਰੀਅਰ ਦੌਰਾਨ ਉਹ ਨਿੱਜੀ ਜ਼ਿੰਦਗੀ ਤੋਂ ਲੈ ਕੇ ਧਾਰਮਿਕ ਤੇ ਸਿਆਸੀ ਤੌਰ ‘ਤੇ ਵਿਵਾਦਾਂ ‘ਚ ਘਿਰੇ ਰਹੇ। ਆਓ ਜਾਣਦੇ ਹਾਂ ਉਨ੍ਹਾਂ ਦੇ ਧਾਰਮਿਕ ਤੇ ਸਿਆਸੀ ਸਫ਼ਰ ਬਾਰੇ….
ਬੀਬੀ ਜਗੀਰ ਕੌਰ ਦਾ ਜਨਮ 15 ਅਕਤੂਬਰ, 1954 ਨੂੰ ਪਿਤਾ ਗੋਦਾਰਾ ਸਿੰਘ ਦੇ ਘਰ ਜਲੰਧਰ ਜ਼ਿਲ੍ਹੇ ਦੇ ਪਿੰਡ ਭਟਨੂਰਾ ਲੁਬਾਣਾ ‘ਚ ਹੋਇਆ।
ਚੰਡੀਗੜ੍ਹ ਦੇ ਸਰਕਾਰੀ ਗਰਲਜ਼ ਕਾਲਜ ਤੋਂ ਉਨ੍ਹਾਂ ਗ੍ਰੈਜੂਏਸ਼ਨ ਕੀਤੀ ਤੇ ਐੱਮਜੀਐੱਨ ਕਾਲਜ ਜਲੰਧਰ ਤੋਂ ਬੀਐੱਡ ਕੀਤੀ।
ਇਸ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਸਕੂਲ ਅਧਿਆਪਕ ਵਜੋਂ ਹੋਈ।
1982 ‘ਚ ਬ੍ਰੇਨ ਕੈਂਸਰ ਕਾਰਨ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ । ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ 1987 ਵਿਚ ਬੇਗੋਵਾਲ ਦੇ ਸੰਤ ਪ੍ਰੇਮ ਸਿੰਘ ਮੁਰਾਰੇਵਾਲਾ ਡੇਰੇ ਦੇ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲੀ। ਮੁਰਾਰੇਵਾਲਾ ਡੇਰੇ ਦੀ ਮੁਖੀ ਬਣ ਤੋਂ ਬਾਅਦ ਬੀਬੀ ਜਗੀਰ ਕੌਰ ਸਮਾਜਿਕ ਤੇ ਧਾਰਮਿਕ ਗਲਿਆਰਿਆਂ ‘ਚ ਨਾਮੀ ਆਗੂ ਵਜੋਂ ਉੱਭਰੇ। ਲੁਬਾਣਾ ਭਾਈਚਾਰਾ ਦੇ ਆਗੂ ਤੇ ਜਗੀਰ ਕੌਰ ਦੇ ਸਹੁਰਾ ਬਾਵਾ ਹਰਨਾਮ ਸਿੰਘ ਡੇਰੇ ਦੇ ਮੁਖੀ ਸਨ।
1995 ‘ਚ ਉਹ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣੇ ਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਨਾਮਜ਼ਦ ਹੋਏ।
1996 ਵਿਚ ਬੀਬੀ ਜਗੀਰ ਕੌਰ ਐੱਸਜੀਪੀਸੀ ਮੈਂਬਰ ਬਣਾਏ ਗਏ।
1997 ‘ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਗੀਰ ਕੌਰ ਨੇ ਭੁਲੱਥ ਹਲਕੇ ਤੋਂ ਚੋਣ ਲੜੀ ਤੇ ਜਿੱਤਣ ਤੋਂ ਬਾਅਦ ਮੰਤਰੀ ਬਣੇ।
ਮਾਰਚ 1999 ‘ਚ ਜਗੀਰ ਕੌਰ ਐੱਸਜੀਪੀਸੀ ਦੇ ਪਹਿਲੇ ਮਹਿਲਾ ਪ੍ਰਧਾਨ ਬਣੇ। ਇਸ ਤੋਂ ਬਾਅਦ ਨਵੰਬਰ 1999 ‘ਚ ਹੀ ਮੁੜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ। 1999 ਵਿੱਚ ਬੀਬੀ ਜਗੀਰ ਨੂੰ ਪ੍ਰਧਾਨਗੀ ਲਈ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਗੁਰਚਰਨ ਸਿੰਘ ਟੌਹੜਾ ਨੇ ਗੁੱਸੇ ਵਿੱਚ ਆ ਕੇ ਸਰਵ ਹਿੰਦ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕੀਤਾ।
ਸਾਲ 2000 ‘ਚ ਆਪਣੀ ਧੀ ਦੇ ਕਤਲ ਸਬੰਧੀ ਲੱਗੇ ਦੋਸ਼ਾਂ ਤੋਂ ਬਾਅਦ ਜਗੀਰ ਕੌਰ ਨੂੰ ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।
2004 ‘ਚ ਹੀ ਇਕ ਵਾਰ ਫਿਰ SGPC ਦੇ ਪ੍ਰਧਾਨ ਬਣੇ। 2007 ‘ਚ ਜਗੀਰ ਕੌਰ ਨੂੰ ਵੱਡਾ ਸਿਆਸੀ ਝਟਕਾ ਲੱਗਾ ਤੇ ਉਹ ਕਾਂਗਰਸ ਦੇ ਸੁਖਪਾਲ ਖਹਿਰਾ ਤੋਂ ਹਾਰ ਗਏ।
2012 ‘ਚ ਉਨ੍ਹਾਂ ਸੁਖਪਾਲ ਖਹਿਰਾ ਨੂੰ ਹਰਾ ਕੇ ਭੁਲੱਥ ਵਿਧਾਨ ਸਭਾ ਹਲਕੇ ‘ਤੇ ਮੁੜ ਕਬਜ਼ਾ ਕੀਤਾ, ਪਰ ਅਕਾਲੀ-ਭਾਜਪਾ ਸਰਕਾਰ ‘ਚ ਦੂਜੀ ਵਾਰ ਕੈਬਨਿਟ ਮੰਤਰੀ ਬਣੇ ਬੀਬੀ ਜਗੀਰ ਕੌਰ ਨੂੰ ਸਿਰਫ਼ 17 ਦਿਨਾਂ ‘ਚ ਅਸਤੀਫ਼ਾ ਦੇਣਾ ਪਿਆ ਸੀ।
ਦੱਸ ਦਈਏ ਕਿ ਬੀਤੇ ਦਿਨੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਪੰਥ ਦੇ ਹਿੱਤਾਂ ਲਈ SGPC ਚੋਣ ਨਾ ਲੜਨ ਅਤੇ ਐਚ.ਐਸ.ਧਾਮੀ ਨੂੰ ਜਿਤਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ, ਤੁਸੀਂ ਕੇਂਦਰ ਸਰਕਾਰ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸਾਡੇ ਉਮੀਦਵਾਰ ਧਾਮੀ ਨੂੰ ਹਰਾਉਣ ਲਈ ਕੰਮ ਕਰ ਰਹੇ ਹੋ।
ਇਸ ਤੇ ਬੀਬੀ ਜਗੀਰ ਕੌਰ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਭ ਤੋਂ ਵੱਧ ਸ਼੍ਰੋਮਣੀ ਕਮੇਟੀ ਮੈਂਬਰ ਕਿਸ ਨਾਲ ਹਨ, ਇਹ ਚੋਣਾਂ ਵਿੱਚ ਪਤਾ ਲੱਗ ਜਾਵੇਗਾ। ਸ਼੍ਰੋਮਣੀ ਕਮੇਟੀ ਮੈਂਬਰ ਦਬਾਅ ਹੇਠ ਆ ਕੇ ਆਪਣੀ ਜ਼ਮੀਰ ਦੀ ਆਵਾਜ਼ ਸੁਣ ਕੇ ਪੰਥ ਦੇ ਹਿੱਤ ਵਿੱਚ ਵੋਟ ਪਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...