August 6, 2026, 4:54 am
----------- Advertisement -----------
HomeNewsBreaking Newsਵਾਇਰਲ ਵੀਡੀਓ 'ਤੇ ਬੀਬੀ ਜਗੀਰ ਕੌਰ ਦਾ ਬਿਆਨ: "ਚੰਨੀ ਨੇ ਮੈਨੂੰ ਸਤਿਕਾਰ...

ਵਾਇਰਲ ਵੀਡੀਓ ‘ਤੇ ਬੀਬੀ ਜਗੀਰ ਕੌਰ ਦਾ ਬਿਆਨ: “ਚੰਨੀ ਨੇ ਮੈਨੂੰ ਸਤਿਕਾਰ ਦਿੱਤਾ, ਪਰ ਕੁਝ ਚੈਨਲਾਂ ਨੇ ਗਲਤ ਤਰੀਕੇ ਨਾਲ ਪੇਸ਼ ਕੀਤਾ”

Published on

----------- Advertisement -----------

ਜਲੰਧਰ, 14 ਮਈ 2024 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਨੂੰ ਛੂਹਣ ਦੀ ਵੀਡੀਓ ਵਾਇਰਲ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਬੀਬੀ ਜਗੀਰ ਕੌਰ ਨੇ ਉਕਤ ਵੀਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਸਬੰਧੀ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਚੰਨੀ ਨੇ ਮੇਰਾ ਸਤਿਕਾਰ ਕੀਤਾ ਸੀ ਪਰ ਕੁਝ ਨਿਊਜ਼ ਚੈਨਲ ਇਸ ਨੂੰ ਵਾਇਰਲ ਕਰਕੇ ਗਲਤ ਤਰੀਕੇ ਨਾਲ ਦਿਖਾ ਰਹੇ ਹਨ। ਇਸ ਨਾਲ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਦੁੱਖ ਪਹੁੰਚਿਆ ਹੈ।

ਬੀਬੀ ਜਗੀਰ ਕੌਰ ਨੇ ਸ਼ੇਅਰ ਕੀਤੀ ਪੋਸਟ ਵਿੱਚ ਕਿਹਾ ਹੈ ਕਿ, 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਵਾਪਸ ਆ ਰਹੇ ਸੀ ਤਾਂ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਅਤੇ ਸੀਨੀਅਰ ਕਾਂਗਰਸੀਆਂ ਆਗੂਆਂ ਨਾਲ ਕਾਗਜ਼ ਦਾਖ਼ਲ ਕਰਵਾਉਣ ਲਈ ਜਾ ਰਹੇ ਸਨ। ਆਹਮੋ-ਸਾਹਮਣੇ ਹੋਣ `ਤੇ ਸਾਰੇ ਆਗੂਆਂ ਨੇ ਬੜੇ ਹੀ ਅਦਬ ਤੇ ਸਤਿਕਾਰ ਸਹਿਤ ਫਤਿਹੇ ਬੁਲਾਈ।

ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹੇ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿੱਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਸੀ। ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਤਾ ਵਿੱਚ ਹੀ ਵੇਖਦੀ ਹਾਂ।

ਪਰ ਦੁੱਖ ਦੀ ਗੱਲ ਹੈ ਕਿ ਸ਼ੋਸ਼ਲ ਮੀਡੀਆ ਤੇ ਕਈ ਚੈਨਲਾਂ `ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ, ਜਿਸ ਵਿੱਚੋਂ ਚੰਨੀ ਵੱਲੋਂ ਮੇਰੇ ਪ੍ਰਤੀ ਬਹੁਤ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਅਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵੱਧ ਤੂਲ ਦਿੱਤਾ ।

ਅਸਲ ਵਿੱਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ, ਮੇਰੇ ਪਰਿਵਾਰ ਲਈ ਅਤੇ ਮੇਰੇ ਸ਼ੁਭਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਅਤੇ ਕਸ਼ਟਦਾਇਕ ਹੈ।

ਦੱਸ ਦੇਈਏ ਕਿ ਨਾਮਜ਼ਦਗੀ ਵਾਲੇ ਦਿਨ 10 ਮਈ ਨੂੰ ਚੰਨੀ ਅਤੇ ਬੀਬੀ ਜਗੀਰ ਕੌਰ ਇੱਕ ਸੜਕ ਤੋਂ ਲੰਘ ਰਹੇ ਸਨ, ਜਿਸ ਦੌਰਾਨ ਦੋਵੇਂ ਆਹਮੋ-ਸਾਹਮਣੇ ਆ ਗਏ ਅਤੇ ਇੱਕ ਦੂਜੇ ਨੂੰ ਮਿਲੇ। ਪਰ ਜਾਂਦੇ ਸਮੇਂ ਚੰਨੀ ਨੇ ਬੀਬੀ ਜਗੀਰ ਕੌਰ ਦੀ ਠੋਡੀ ਨੂੰ ਛੂਹ ਲਿਆ ਸੀ। ਹਾਲਾਂਕਿ ਚੰਨੀ ਨੇ ਕਿਹਾ ਸੀ ਕਿ ਬੀਬੀ ਉਸ ਦੀ ਮਾਂ ਤੇ ਭੈਣ ਵਰਗੀ ਹੈ। ਪਰ ਉਕਤ ਮਾਮਲੇ ਵਿੱਚ ਮਹਿਲਾ ਕਮਿਸ਼ਨ ਪੰਜਾਬ ਨੇ ਅੱਜ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...