October 17, 2026, 8:36 pm
----------- Advertisement -----------
HomeNewsLatest Newsਵਿਧਾਇਕਾ ਮਾਣੂੰਕੇ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦੇ ਨੂੰ ਪਿਆ ਬੂਰ

ਵਿਧਾਇਕਾ ਮਾਣੂੰਕੇ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦੇ ਨੂੰ ਪਿਆ ਬੂਰ

Published on

----------- Advertisement -----------

ਲੁਧਿਆਣਾ: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਤੋਂ ਹਠੂਰ ਵਾਇਆ ਕੋਠੇ ਰਾਹਲਾਂ, ਡੱਲਾ, ਮੱਲ੍ਹਾ, ਚਕਰ ਸੜਕ ਨੂੰ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾਂ ਤਹਿਤ ਬਨਾਉਣ ਲਈ ਅੱਜ ਨੀਂਹ ਪੱਥਰ ਆਪਣੇ ਕਰ ਕਮਲਾਂ ਨਾਲ ਰੱਖਿਆ। ਇਸ ਮੌਕੇ ਉਹਨਾਂ ਆਖਿਆ ਕਿ ਇਹ ਸੜਕ 18 ਫੁੱਟ ਚੌੜੀ ਤੇ 24.58 ਕਿਲੋ ਮੀਟਰ ਲੰਮੀ ਬਣੇਗੀ ਅਤੇ ਇਸ ਉਪਰ 2055.45 ਕਰੋੜ ਰੁਪਏ ਦਾ ਖਰਚਾ ਆਵੇਗਾ।

ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਸਪੱਸ਼ਟ ਕੀਤਾ ਕਿ ਉਹਨਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ 2 ਸਤੰਬਰ ਤੋਂ 5 ਸਤੰਬਰ ਤੱਕ ਚੱਲੇ ਸ਼ੈਸ਼ਨ ਦੌਰਾਨ ਅਤੇ ਪਿੰਡ ਡੱਲਾ ਵਿਖੇ ਨਹਿਰ ਉਪਰ ਨਵਾਂ ਚੌੜਾ ਪੁਲ ਬਨਾਉਣ ਦਾ ਮੁੱਦਾ ਚੁੱਕਿਆ ਸੀ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਸ ਮੁੱਦੇ ਉਪਰ ਬਿਆਨ ਦਿੰਦੇ ਹੋਏ ਸਪੱਸ਼ਟ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਅਬੋਹਰ ਬ੍ਰਾਂਚ ਨਹਿਰ ਉਪਰ ਪੈਂਦੇ ਪਿੰਡ ਡੱਲਾ ਵਿਖੇ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪੁੱਲ ਦੀ ਉਸਾਰੀ ਕਰਨ ਅਤੇ ਨਵੀਂ ਸੜਕ ਬਨਾਉਣ ਲਈ ਤਖਮੀਨਾਂ ਭਾਰਤ ਸਰਕਾਰ ਨੂੰ ਪ੍ਰਵਾਨਗੀ ਹਿੱਤ ਭੇਜਿਆ ਗਿਆ ਹੈ ਅਤੇ ਭਾਰਤ ਸਰਕਾਰ ਪਾਸੋਂ ਪ੍ਰਵਾਨਗੀ ਮਿਲਣ ਉਪਰੰਤ ਡੱਲਾ ਨਹਿਰ ਉਪਰ ਨਵੇਂ ਪੁੱਲ ਦੀ ਉਸਾਰੀ ਕਰਵਾ ਦਿੱਤੀ ਜਾਵੇਗੀ।

ਹੁਣ ਸੜਕ ਦੀ ਪ੍ਰਵਾਨਗੀ ਤਾਂ ਮਿਲ ਗਈ ਹੈ ਅਤੇ ਪਿੰਡ ਡੱਲਾ ਵਿਖੇ ਨਹਿਰ ਉਪਰ 90 ਮੀਟਰ ਲੰਬੇ ਨੂੰ ਲਗਭਗ 10 ਕਰੋੜ ਰੁਪਏ ਦੀ ਲਾਗਤ ਨਾਲ ਬਨਾਉਣ ਦਾ ਕੰਮ ਵੀ ਪ੍ਰਵਾਨਗੀ ਮਿਲਣ ਉਪਰੰਤ ਸ਼ੁਰੂ ਕਰਵਾਇਆ ਜਾਵੇਗਾ। ਬੀਬੀ ਮਾਣੂੰਕੇ ਨੇ ਆਖਿਆ ਕਿ ਉਹ ਹਲਕੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹਨ, ਜਿਸ ਤਹਿਤ ਉਹਨਾਂ ਵੱਲੋਂ ਅਖਾੜਾ ਨਹਿਰ ਉਪਰ ਨਵੇਂ ਪੁੱਲ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ, ਜੋ ਨਵੰਬਰ ਮਹੀਨੇ ਵਿੱਚ ਚਾਲੂ ਕਰ ਦਿੱਤਾ ਜਾਵੇਗਾ, ਪਿੰਡ ਮਲਕ ਤੋਂ ਬੋਦਲਵਾਲਾ ਦਰਮਿਆਨ 1.82 ਕਰੋੜ ਰੁਪਏ ਦੀ ਲਾਗਤ ਨਾਲ ਡਰੇਨ ਉਪਰ ਨਵਾਂ ਪੁੱਲ ਬਣਾਕੇ ਚਾਲੂ ਕਰ ਦਿੱਤਾ ਗਿਆ ਹੈ ਅਤੇ ਆਉਦੇਂ ਸਮੇਂ ਵਿੱਚ ਪਿੰਡ ਗਗੜਾ ਤੋਂ ਬਾਰਦੇਕੇ ਸੜਕ ਵਿੱਚਕਾਰ ਅਬੋਹਰ ਬ੍ਰਾਂਚ ਉਪਰ ਨਹਿਰ ਦਾ ਨਵਾਂ ਪੁੱਲ ਬਣਾਇਆ ਜਾਵੇਗਾ। ਉਹਨਾਂ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਦੇ ਕਮਲ ਚੌਂਕ ਅਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਦਾ ਪ੍ਰੋਜੈਕਟ ਵੀ ਲਗਭਗ ਪੌਣੇ 11 ਕਰੋੜ ਰੁਪਏ ਦਾ ਮਨਜੂਰ ਹੋ ਚੁੱਕਾ ਹੈ, ਜੋ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਡਿਵੈਲਪਮੈਂਟ ਫੰਡ ਦੇ ਪੈਸੇ ਮਿਲਣ ਉਪਰੰਤ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਇਸ ਤੋਂ ਇਲਾਵਾ ਨਵੰਬਰ ਮਹੀਨੇ ਵਿੱਚ ਪਿੰਡ ਗਿੱਦੜਵਿੰਡੀ ਵਿਖੇ ਨਵੇਂ ਬਣਨ ਵਾਲੇ 66 ਕੇਵੀ ਗਰਿੱਡ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ ਅਤੇ ਪਿੰਡ ਭੰਮੀਪੁਰਾ, ਬੁਜਰਗ ਅਤੇ ਕਾਉਂਕੇ ਕਲਾਂ ਵਿਖੇ ਵੀ 66 ਕੇਵੀ ਗਰਿੱਡ ਬਣਾਏ ਜਾਣਗੇ ਅਤੇ ਪਿੰਡ ਝੋਰੜਾਂ ਵਿਖੇ ਨਵੇਂ 220 ਕੇਵੀ ਬਿਜਲੀ ਗਰਿੱਡ ਦਾ ਕੰਮ ਜ਼ਲਦੀ ਹੀ ਸ਼ੁਰੂ ਹੋਣ ਲੱਗਾ ਹੈ, ਜਿਸ ਨਾਲ ਹਲਕੇ ਦੇ ਪਿੰਡ ਲੱਖਾ, ਰੂੰਮੀ ਅਤੇ ਰਸੂਲਪੁਰ ਆਦਿ ਦੇ 66 ਕੇਵੀ ਗਰਿੱਡਾਂ ਦਾ ਲੋਡ ਘੱਟ ਜਾਵੇਗਾ ਅਤੇ ਲੋਕਾਂ ਨੂੰ ਬਿਹਤਰ ਬਿਜਲੀ ਸਪਲਾਈ ਦੀ ਸਹੂਲਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...