August 4, 2026, 7:11 am
----------- Advertisement -----------
HomeNewsLatest Newsਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟ ਨਾਸ਼ਕ ਦਵਾਈਆਂ ਸੂਬੇ ਵਿਚ ਨਹੀਂ ਵਿਕਣ...

ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟ ਨਾਸ਼ਕ ਦਵਾਈਆਂ ਸੂਬੇ ਵਿਚ ਨਹੀਂ ਵਿਕਣ ਦਿੱਤੀਆਂ ਜਾਣਗੀਆਂ: ਕੁਲਦੀਪ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 10 ਅਗਸਤ: ਭਗਵੰਤ ਮਾਨ ਸਰਕਾਰ ਵਲੋਂ ਫਸਲਾਂ ਅਤੇ ਨਸਲਾਂ ਨੂੰ ਬਚਉਣ ਲਈ ਅਹਿਮ ਫੈਸਲਾ ਲੈਂਦਿਆਂ ਲੋਕਾਂ ਦੀ ਸਿਹਤ ਲਈ ਨੁਕਸਾਨਦੇਹ ਕੀਟ ਨਾਸ਼ਕ ਸੂਬੇ ਵਿਚ ਨਾ ਵਿਕਣ ਦੇਣ ਸਬੰਧੀ ਸਖਤ ਫੈਸਲਾ ਲਿਆ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੀਟਨਾਸ਼ਕ ਕੰਪਨੀਆਂ ਦੇ ਨੁਮਾਇੰਦਿਆਂ ਦੇ ਇੱਕ ਵਫਦ ਨਾਲ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਫ ਤੌਰ ‘ਤੇ ਕਹਿ ਦਿੱਤਾ ਕਿ ਕਿਸੇ ਨੂੰ ਵੀ ਸੂਬੇ ਦੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਹੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਤਹਿ ਮਾਪਦੰਡਾਂ ਦੇ ਅਨੁਸਾਰ ਹੀ ਕੀਟ ਨਾਸ਼ਕ ਵੇਚਣ ਦੀ ਹੀ ਪ੍ਰਵਾਨਗੀ ਦਿੱਤੀ ਜਾਵੇ। ਉਨ੍ਹਾਂ ਨਾਲ ਹੀ ਚਿਤਾਵਨੀ ਜਾਰੀ ਕੀਤੀ ਕਿ ਤਹਿ ਮਾਪਦੰਡਾਂ ਉਲੰਘਣਾ ਕਰਨ ਵਾਲਿਆਂ ਖਿਲਾਫ ਭਗਵੰਤ ਮਾਨ ਸਰਕਾਰ ਵਲੋਂ ਸਖਤੀ ਵਰਤੀ ਜਾਵੇਗੀ।

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੇ ਢਿੱਲ ਮੱਠ ਵਾਲੇ ਰਵੱਈਏ ਕਾਰਨ ਸੂਬੇ ਵਿਚ ਜ਼ਹਿਰੀਲੇ ਕੀਟ ਨਾਸ਼ਕ ਅਤੇ ਦਵਾਈਆਂ ਵਿਕਦੀਆਂ ਰਹੀਆਂ, ਜਿਸ ਕਾਰਨ ਸੂਬੇ ਦੀ ਫਸਲਾਂ, ਮਿੱਟੀ, ਪੌਣ ਪਾਣੀ ਅਤੇ ਲੋਕਾਂ ਦੀ ਸਿਹਤ ‘ਤੇ ਬਹੁਤ ਮਾੜੇ ਅਸਰ ਪਏ ਹਨ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਸਾਡੀ ਮਿੱਟੀ ਅਤੇ ਪਾਣੀ ਪਲੀਤ ਹੋ ਗਿਆ ਹੈ ਅਤੇ ਲੋਕਾਂ ਨੂੰ ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਨੇ ਜਕੜ ਲਿਆ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਨੇ ਨਕਲੀ ਕੀਟਨਾਸ਼ਕ ਅਤੇ ਦਵਾਈਆਂ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਜ਼ਾਰ ਵਿਚ ਅਜਿਹਾ ਕਰਦਾ ਕੋਈ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖਤ ਹੁਕਮ ਜਾਰੀ ਕੀਤੇ ਹਨ ਕਿ ਉਹ ਨਕਲੀ ਦਵਾਈਆਂ ਅਤੇ ਕੀਟਨਾਸ਼ਕ ਵੇਚਣ ਵਾਲਿਆਂ ਵਿਰੁੱਧ ਪੂਰੀ ਚੌਕਸੀ ਵਰਤਣ ਅਤੇ ਸਖਤ ਕਾਰਵਾਈ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...