August 10, 2026, 12:19 am
----------- Advertisement -----------
HomeNewsBreaking Newsਜਲੰਧਰ 'ਚ ਭਲਕੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਲੈ ਕੇ ਲਿਆ...

ਜਲੰਧਰ ‘ਚ ਭਲਕੇ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਨੂੰ ਲੈ ਕੇ ਲਿਆ ਵੱਡਾ ਫੈਸਲਾ, 9 ਘੰਟੇ ਲਈ ਨੋ ਫਲਾਈ ਜ਼ੋਨ, ਧਾਰਾ 144 ਲਾਗੂ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਯਾਨੀ ਸ਼ੁੱਕਰਵਾਰ ਨੂੰ ਚੋਣ ਰੈਲੀ ਲਈ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਜਲੰਧਰ ਪ੍ਰਸ਼ਾਸਨ ਵੱਲੋਂ ਪੂਰੇ ਸ਼ਹਿਰ ਨੂੰ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ। ਇਹ ਹੁਕਮ ਵੀਰਵਾਰ (23 ਮਈ) ਦੁਪਹਿਰ ਏ.ਡੀ.ਸੀ ਜਲੰਧਰ ਡਾ: ਅਮਿਤ ਮਹਾਜਨ ਨੇ ਜਾਰੀ ਕੀਤੇ।

ਡਾ: ਅਮਿਤ ਮਹਾਜਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਜਿਸ ਦੇ ਆਧਾਰ ‘ਤੇ ਜ਼ਿਲੇ ‘ਚ ਕਿਸੇ ਵੀ ਤਰ੍ਹਾਂ ਦੀ ਉਡਾਣ ਭਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਵਿੱਚ ਸਿਵਲ ਰਿਮੋਟ, ਪਾਇਲਟ ਏਅਰਕ੍ਰਾਫਟ ਸਿਸਟਮ, ਡਰੋਨ, ਹੈਲੀਕਾਪਟਰ (ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ), ਵੀ.ਵੀ.ਆਈ.ਪੀ ਹੈਲੀਕਾਪਟਰ ਅਤੇ ਹਵਾਈ ਜਹਾਜ਼ ਆਦਿ ਦੀ ਉਡਾਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਭਲਕੇ (24 ਮਈ) ਦੁਪਹਿਰ 1 ਵਜੇ ਤੋਂ ਰਾਤ ਕਰੀਬ 9 ਵਜੇ ਤੱਕ ਲਾਗੂ ਰਹਿਣਗੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੇ ਮੱਦੇਨਜ਼ਰ ਲੁਧਿਆਣਾ, ਜਲੰਧਰ ਅਤੇ ਫਗਵਾੜਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਰੂਟ ਮੋੜ ਦਿੱਤੇ ਗਏ ਹਨ। ਪੁਲਿਸ ਨੇ ਅੰਮ੍ਰਿਤਸਰ ਤੋਂ ਲੁਧਿਆਣਾ, ਲੁਧਿਆਣਾ ਤੋਂ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਹਿਮਾਚਲ ਪ੍ਰਦੇਸ਼ ਅਤੇ ਪਠਾਨਕੋਟ ਜਾਣ ਵਾਲੇ ਵਾਹਨਾਂ ਦਾ ਰੂਟ ਪਲਾਨ ਜਾਰੀ ਕਰ ਦਿੱਤਾ ਹੈ। ਸੁਰੱਖਿਆ ਕਾਰਨਾਂ ਕਰਕੇ ਇਹ ਡਾਇਵਰਸ਼ਨ ਦੁਪਹਿਰ 3:00 ਵਜੇ ਤੋਂ ਸ਼ਾਮ 7:00 ਵਜੇ ਤੱਕ ਰਹੇਗਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...