September 8, 2026, 4:08 am
----------- Advertisement -----------
HomeNewsBreaking Newsਪੰਜ ਸਿੰਘ ਸਹਿਬਾਨਾਂ ਦਾ ਸੁਖਬੀਰ ਬਾਦਲ 'ਤੇ ਵੱਡਾ ਫੈਸਲਾ: ਤਨਖ਼ਾਹੀਆ ਦਿੱਤਾ ਕਰਾਰ

ਪੰਜ ਸਿੰਘ ਸਹਿਬਾਨਾਂ ਦਾ ਸੁਖਬੀਰ ਬਾਦਲ ‘ਤੇ ਵੱਡਾ ਫੈਸਲਾ: ਤਨਖ਼ਾਹੀਆ ਦਿੱਤਾ ਕਰਾਰ

Published on

----------- Advertisement -----------
  • ਸੁਖਬੀਰ ਬਾਦਲ ਨੂੰ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗਣ ਲਈ ਕਿਹਾ
  • ਕਿਹਾ ਸੁਖਬੀਰ ਬਾਦਲ ਨਿਮਾਣੇ ਸਿੱਖ ਦੀ ਤਰ੍ਹਾਂ 15 ਦਿਨਾਂ ਅੰਦਰ ਅਕਾਲ ਤਖ਼ਤ ਸਾਹਿਬ ਅੱਗੇ ਹੋਣ ਪੇਸ਼
  • ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ ਸਪੱਸ਼ਟੀਕਰਨ ਦੇਣ ਦੇ ਆਦੇਸ਼

ਅੰਮ੍ਰਿਤਸਰ, 30 ਅਗਸਤ 2024 – ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ ‘ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਨੁਕਸਾਨ ਪਹੁੰਚਿਆ। ਇਨ੍ਹਾਂ ਫੈਸਲਿਆਂ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ ‘ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ ‘ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।

ਜ਼ਿਕਯਯੋਗ ਹੈ ਕਿ ਬੀਤੇ ਦਿਨ ਅਕਾਲੀ ਦਲ ਨੇ ਕੱਲ੍ਹ ਪੰਜ ਤਖ਼ਤਾਂ ਦੀ ਮੀਟਿੰਗ ਤੋਂ ਪਹਿਲਾਂ ਹੀ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਸੀ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਬਗਾਵਤ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਨੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਸੁਖਬੀਰ ਬਾਦਲ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ। ਬਲਵਿੰਦਰ ਸਿੰਘ ਭੂੰਦੜ, ਜਿਨ੍ਹਾਂ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਗਿਆ ਸੀ, ਬਾਦਲ ਪਰਿਵਾਰ ਦੇ ਕਰੀਬੀ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...