October 23, 2026, 2:32 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਅਬੋਹਰ ਲਈ ਵੱਡਾ ਤੋਹਫੇ, ਮਿਲ ਸਕਦੇ ਹਨ ਖੇਡ ਮੈਦਾਨ

ਪੰਜਾਬ ਸਰਕਾਰ ਵੱਲੋਂ ਅਬੋਹਰ ਲਈ ਵੱਡਾ ਤੋਹਫੇ, ਮਿਲ ਸਕਦੇ ਹਨ ਖੇਡ ਮੈਦਾਨ

Published on

----------- Advertisement -----------

 ਪੰਜਾਬ ਸਰਕਾਰ ਵੱਲੋਂ ਅਬੋਹਰ ਨੂੰ ਦੋ ਖੇਡ ਮੈਦਾਨ ਤੋਹਫੇ ਵਜੋਂ ਦਿੱਤੇ ਜਾ ਸਕਦੇ ਹਨ। ‘ਆਪ’ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਚੰਡੀਗੜ੍ਹ ਸਥਿਤ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਅਬੋਹਰ ਇਲਾਕੇ ਦੇ ਨੌਜਵਾਨਾਂ ਲਈ ਵੱਧ ਤੋਂ ਵੱਧ ਖੇਡ ਸੇਵਾਵਾਂ ਦੇਣ ਦੀ ਮੰਗ ਕੀਤੀ। ਉਨ੍ਹਾਂ ਮੀਤ ਹੇਅਰ ਨੂੰ ਅਬੋਹਰ ਦੇ ਆਭਾ ਚੌਕ ਵਿੱਚ ਬਣੇ ਸਟੇਡੀਅਮ ਬਾਰੇ ਵੀ ਜਾਣਕਾਰੀ ਦਿੱਤੀ।

 ਦੱਸ ਦਈਏ ਕਿ ਮੰਤਰੀ ਮੀਤ ਹੇਅਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜਲਦੀ ਹੀ ਸ਼ਹਿਰ ‘ਚ ਇਸ ਸਟੇਡੀਅਮ ਲਈ ਦੋ ਸਪੋਰਟਸ ਨਰਸਰੀਆਂ ਬਣਾਈਆਂ ਜਾਣਗੀਆਂ। ਜਿਸ ਵਿੱਚ ਅਥਲੈਟਿਕਸ ਅਤੇ ਕੁਸ਼ਤੀ ਆਦਿ ਦੀ ਟਰੇਨਿੰਗ ਦਿੱਤੀ ਜਾਵੇਗੀ ਅਤੇ ਇਸ ਦੇ ਲਈ ਦੋ ਟ੍ਰੇਨਰ ਵੀ ਜਲਦ ਹੀ ਤਾਇਨਾਤ ਕੀਤੇ ਜਾਣਗੇ। 

ਜਿਸ ‘ਤੇ ਅਰੁਣ ਨਾਰੰਗ ਨੇ ਮੰਤਰੀ ਹੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਬੋਹਰ ਦਾ ਸੰਧੂ ਬਾਕਸਿੰਗ ਕਲੱਬ ਵੀ ਇਲਾਕੇ ‘ਚ ਬਾਕਸਿੰਗ ਦੇ ਖੇਤਰ ‘ਚ ਚੰਗਾ ਕੰਮ ਕਰ ਰਿਹਾ ਹੈ, ਇਸ ਲਈ ਇਸ ਕਲੱਬ ਨੂੰ ਰਾਸ਼ਟਰੀ ਪੱਧਰ ‘ਤੇ ਲਿਆਂਦਾ ਜਾਣਾ ਚਾਹੀਦਾ ਹੈ।

ਜਿਸ ‘ਤੇ ਮੰਤਰੀ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਉਹ ਇਸ ‘ਤੇ ਵਿਚਾਰ ਕਰਨਗੇ ਤਾਂ ਜੋ ਇਹ ਕਲੱਬ ਰਾਸ਼ਟਰੀ ਪੱਧਰ ‘ਤੇ ਆ ਕੇ ਸ਼ਹਿਰ ਦਾ ਨਾਂ ਰੌਸ਼ਨ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਬਾਕਸਿੰਗ ‘ਚ ਅੱਗੇ ਲਿਆ ਸਕੇ। ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਸ ਤੋਂ ਪਹਿਲਾਂ ਵੀ ਸ਼ਹਿਰ ਦੇ ਚਾਰ ਸਪੋਰਟਸ ਕਲੱਬਾਂ ਨੂੰ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾਣ। ਹੋਰ ਖੇਡ ਸਮੱਗਰੀ ਉਪਲਬਧ ਕਰਵਾਈ ਜਾ ਸਕਦੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...