ਮੋਗਾ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਨੌਜਵਾਨ ਦੀ ਪਛਾਣ ਅਮਿਤ ਕੁਮਾਰ ਵਾਸੀ ਮੁਜ਼ੱਫਰਨਗਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿਸੇ ਗੱਲ ਨੂੰ ਲੈ ਕੇ ਗੁਆਂਢੀ ਨਾਲ ਝਗੜਾ ਹੋ ਗਿਆ, ਦੋਵੇਂ ਇੱਕੋ ਘਰ ‘ਚ ਕਿਰਾਏ ‘ਤੇ ਰਹਿੰਦੇ ਸਨ।
ਘਟਨਾ ਜੀਰਾ ਰੋਡ ‘ਤੇ ਸੋਢੀ ਨਗਰ ਦੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਮਾਲਕ ਸੰਦੀਪ ਭਾਟੀਆ ਨੇ ਦੱਸਿਆ ਕਿ ਅਮਿਤ ਕੁਮਾਰ ਨੇ ਤਿੰਨ-ਚਾਰ ਦਿਨ ਪਹਿਲਾਂ ਆਪਣੇ ਘਰ ਵਿੱਚ ਇੱਕ ਕਮਰਾ ਕਿਰਾਏ ’ਤੇ ਲਿਆ ਸੀ। ਉਹ ਏਸੀ ਰਿਪੇਅਰ ਦਾ ਕੰਮ ਕਰਦਾ ਸੀ।
ਅਮਿਤ ਦਾ ਦੂਜੇ ਕਮਰੇ ਵਿੱਚ ਰਹਿੰਦੇ ਕਮਲਜੀਤ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਜਿਸ ਤੋਂ ਬਾਅਦ ਕਮਲਜੀਤ ਨੇ ਅਮਿਤ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ।
ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਅਮਿਤ ਕੁਮਾਰ ਵਾਸੀ ਜੀਰਾ ਰੋਡ ਸੋਢੀ ਨਗਰ ਗਲੀ ਨੰਬਰ 7 ’ਤੇ ਉਸ ਦੇ ਨਾਲ ਵਾਲੇ ਕਮਰੇ ਵਿੱਚ ਰਹਿੰਦੇ ਕਮਲਜੀਤ ਨਾਂ ਦੇ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਜਿਸ ਕਾਰਨ ਅਮਿਤ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਜਾਰੀ ਹੈ