June 1, 2026, 7:42 pm
----------- Advertisement -----------
HomeNewsBreaking Newsਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ

ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ

Published on

----------- Advertisement -----------

ਲੁਧਿਆਣਾ, 28 ਅਪ੍ਰੈਲ: ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।
ਇਸ ਬਾਰੇ ਫੈਸਲਾ ਸਥਾਨਕ ਸਰਕਟ ਹਾਊਸ ਵਿਖੇ ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਡੇਰੇ ਜਨਤਕ ਹਿੱਤ ਵਿਚ ਮੰਤਰੀ ਮੰਡਲ ਨੇ 15 ਮਈ ਤੱਕ ਜ਼ਮੀਨ/ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਤੇ ਫੀਸ ਵਿਚ 2.25 ਫੀਸਦੀ ਦੀ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਰਜਿਸਟਰੀ ਕਰਵਾਉਣ ਵਾਲਿਆਂ ਨੂੰ ਇਕ ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, ਇਕ ਫੀਸਦੀ ਪੀ.ਆਈ.ਡੀ.ਬੀ. ਫੀਸ ਅਤੇ 0.25 ਫੀਸਦੀ ਵਿਸ਼ੇਸ਼ ਫੀਸ ਤੋਂ ਛੋਟ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਹ ਸਕੀਮ ਸਭ ਤੋਂ ਪਹਿਲਾਂ 31 ਮਾਰਚ ਤੱਕ ਲਾਗੂ ਕੀਤੀ ਸੀ ਅਤੇ ਲੋਕਾਂ ਦਾ ਵੱਡਾ ਹੁੰਗਾਰਾ ਮਿਲਣ ਪਿੱਛੋਂ ਇਸ ਵਿਚ 30 ਅਪ੍ਰੈਲ ਤੱਕ ਵਾਧਾ ਕੀਤਾ ਗਿਆ ਸੀ ਅਤੇ ਹੁਣ ਇਹ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।
ਡਰੱਗ ਟੈਸਟਿੰਗ ਲੈਬਾਰਟਰੀ ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਜਨਤਕ ਹਿੱਤ ਵਿਚ ਡਰੱਗ ਟੈਸਟਿੰਗ ਲੈਬਾਰਟਰੀ (ਆਯੂਰਵੇਦ) ਵਿਚ 7 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਉਤੇ ਭਰਤੀ ਕਰਨ ਨਾਲ ਲੈਬਾਰਟਰੀ ਦਾ ਕੰਮਕਾਜ ਹੋਰ ਸੁਚਾਰੂ ਹੋਵੇਗਾ ਜਿਸ ਨਾਲ ਆਮ ਲੋਕਾਂ ਨੂੰ ਲਾਭ ਪਹੁੰਚੇਗਾ ਅਤੇ ਆਯੂਵੈਦਿਕ ਦਵਾਈਆਂ ਦੀ ਨਿਰੰਤਰ ਟੈਸਟਿੰਗ ਵਧੇਗੀ ਤਾਂ ਕਿ ਸੂਬਾ ਸਰਕਾਰ ਦੇ ਆਯੂਵੈਦਿਕ ਹਸਪਤਾਲਾਂ, ਡਿਸਪੈਂਸਰੀਆਂ ਅਤੇ ਹੋਰਾਂ ਨੂੰ ਦਵਾਈਆਂ ਸਪਲਾਈ ਕੀਤੀਆਂ ਜਾ ਸਕਣ। ਇਸ ਕਦਮ ਨਾਲ ਸੂਬੇ ਵਿਚ ਆਯੂਵੈਦਿਕ ਦਵਾਈਆਂ ਦੀ ਮਿਆਰਤਾ ਤੇ ਸ਼ੁੱਧਤਾ ਕਾਇਮ ਰੱਖਣ ਵਿਚ ਮਦਦ ਮਿਲੇਗੀ।
ਖੇਤੀ ਮਸਲਿਆਂ ਬਾਰੇ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਵਾਤਾਵਰਣ ਵਿਚ ਸੁਧਾਰ ਲਿਆਉਣ, ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ, ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਅਤੇ ਕਿਸਾਨਾਂ ਦੀ ਵਿੱਤੀ ਹਾਲਤ ਸੁਧਾਰਨ ਦੇ ਉਦੇਸ਼ ਨਾਲ ਮਾਹਿਰਾਂ ਦੀਆਂ ਸੇਵਾਵਾਂ ਲੈਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਮਾਹਿਰਾਂ ਦੀਆਂ ਸੇਵਾਵਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਹਾਸਲ ਕੀਤੀਆਂ ਜਾਣਗੀਆਂ ਤਾਂ ਕਿ ਸੂਬੇ ਦੇ ਕਿਸਾਨਾਂ ਦੇ ਹਿੱਤ ਵਿਚ ਹੋਰ ਲੋੜੀਂਦੇ ਕਦਮ ਚੁੱਕੇ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...