September 12, 2026, 7:39 pm
----------- Advertisement -----------
HomeNewsBreaking Newsਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਪਾਰਦਰਸ਼ਿਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਪਛਾਣ: ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 19 ਦਸੰਬਰ:(ਬਲਜੀਤ ਮਰਵਾਹਾ)-ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।

ਅੱਜ ਇੱਥੇ ਸੈਕਟਰ 39 ਦੇ ਅਨਾਜ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਟੈਂਡਰ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਉਲਝਣ ਤੋਂ ਬਚਿਆ ਜਾ ਸਕੇ।

ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਹੋਣ ਦੇ ਨਾਲ ਹੀ ਬਿੱਲ ਜਮ੍ਹਾਂ ਕਰਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਈ-ਪੌਸ ਮਸ਼ੀਨਾਂ ਦੀ ਖਰੀਦ ਸਬੰਧੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਪਾਰਦਰਸ਼ਤਾ ਇਸਦੀ ਸਭ ਤੋਂ ਵੱਡੀ ਪਛਾਣ ਹੈ।

ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰਮਚਾਰੀ ਦੇ ਕੈਰੀਅਰ ਵਿੱਚ ਤਰੱਕੀ ਇੱਕ ਵੱਡੀ ਪ੍ਰੇਰਣਾ ਵਜੋਂ ਕੰਮ ਕਰਦੀ ਹੈ ਜੋ ਉਸਨੂੰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਦਾਲਤਾਂ ਵਿੱਚ ਚੱਲ ਰਹੇ ਵਿਭਾਗ ਦੇ ਕੇਸਾਂ ਵਿੱਚ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਦਲੀਲਬਾਜ਼ੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਕੱਦਮੇ ਸਬੰਧੀ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।

ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਲੇਬਰ ਅਤੇ ਕਾਰਟੇਜ ਟੈਂਡਰਾਂ ਦੇ ਸਬੰਧ ਵਿੱਚ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ ਸਮੇਤ ਉੱਚ ਅਧਿਕਾਰੀ ਹਾਜ਼ਿਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...