October 8, 2026, 10:15 am
----------- Advertisement -----------
HomeNewsBreaking Newsਹੋਟਲ 'ਚੋਂ ਬਾਈਕ ਚੋਰੀ, ਚੋਰ ਨੇ ਪਹਿਲਾਂ ਚੁੱਪ ਕਰਕੇ ਬੈਠਣ ਦਾ ਕੀਤਾ...

ਹੋਟਲ ‘ਚੋਂ ਬਾਈਕ ਚੋਰੀ, ਚੋਰ ਨੇ ਪਹਿਲਾਂ ਚੁੱਪ ਕਰਕੇ ਬੈਠਣ ਦਾ ਕੀਤਾ ਨਾਟਕ, ਫੇਰ ਚਾਬੀ ਲਾ ਹੋਇਆ ਫਰਾਰ

Published on

----------- Advertisement -----------

ਅੰਮ੍ਰਿਤਸਰ, 16 ਮਾਰਚ 2023 – ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਨੇੜੇ ਇਕ ਹੋਟਲ ‘ਚੋਂ ਮੋਟਰਸਾਈਕਲ ਚੋਰੀ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਬਾਈਕ ਮਾਲਕ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਸੀਸੀਟੀਵੀ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਵਿੱਚ ਚੋਰ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ।

ਘਟਨਾ ਬੀਤੀ ਦੇਰ ਰਾਤ ਵਾਪਰੀ। ਇੱਕ ਵਿਅਕਤੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਹੋਟਲ ਵਿੱਚ ਆ ਕੇ ਰੁਕਿਆ ਸੀ। ਰਾਤ ਸਮੇਂ ਉਸ ਨੇ ਆਪਣਾ ਮੋਟਰਸਾਈਕਲ ਹੋਟਲ ਦੇ ਬਾਹਰ ਖੜ੍ਹਾ ਕੀਤਾ ਸੀ ਪਰ ਜਦੋਂ ਉਹ ਦੇਰ ਰਾਤ ਮੁੜ ਹੋਟਲ ਤੋਂ ਬਾਹਰ ਆਇਆ ਤਾਂ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਸੀਸੀਟੀਵੀ ਵਿੱਚ ਵੀ ਤਲਾਸ਼ ਸ਼ੁਰੂ ਕਰ ਦਿੱਤੀ। ਚੋਰ ਸਿਲਵਰ ਰੰਗ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਕਰਕੇ ਦੋ ਮਿੰਟਾਂ ਵਿੱਚ ਹੀ ਫਰਾਰ ਹੋ ਗਿਆ।

ਸੀਸੀਟੀਵੀ ਵਿੱਚ ਚੋਰ ਦਾ ਚਿਹਰਾ ਸਾਫ਼ ਨਜ਼ਰ ਆ ਰਿਹਾ ਹੈ। ਚੋਰ ਚੋਰੀ-ਛਿਪੇ ਮੋਟਰਸਾਈਕਲ ‘ਤੇ ਬੈਠ ਗਿਆ। ਕੁੱਝ ਮਿੰਟ ਬਾਅਦ ਜਦੋਂ ਉਸ ਨੇ ਦੇਖਿਆ ਕਿ ਉਸ ਨੂੰ ਕੋਈ ਨਹੀਂ ਦੇਖ ਰਿਹਾ ਤਾਂ ਉਸ ਨੇ ਚੋਰੀ-ਛਿਪੇ ਮੋਟਰਸਾਈਕਲ ਦਾ ਲਾਕ ਚਾਬੀ ਪਾ ਕੇ ਖੋਲ੍ਹਣਾ ਸ਼ੁਰੂ ਕਰ ਦਿੱਤਾ। ਚੋਰ ਸਿਰਫ਼ 31 ਸਕਿੰਟਾਂ ਵਿੱਚ ਤਾਲਾ ਖੋਲ੍ਹ ਕੇ ਮੋਟਰਸਾਈਕਲ ਸਟਾਰਟ ਕਰਕੇ ਫ਼ਰਾਰ ਹੋ ਗਿਆ।

ਪੁਲਿਸ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਕੈਮਰੇ ‘ਚ ਦੋਸ਼ੀ ਦਾ ਚਿਹਰਾ ਸਾਫ ਦਿਖਾਈ ਦੇ ਰਿਹਾ ਹੈ। ਪੁਲਿਸ ਰਿਕਾਰਡ ਜਾਂ ਜਾਂਚ ਤੋਂ ਬਾਅਦ ਚੋਰ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...